ਅਬੋਹਰ (ਸੁਨੀਲ) : ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਡੰਗਰਖੇੜਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਬੀਤੀ ਰਾਤ ਅਣਪਛਾਤੇ ਕਾਰਨਾਂ ਕਰ ਕੇ ਆਪਣੇ ਖੇਤ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਖੁਈਖੇੜਾ ਪੁਲਸ ਨੇ ਉਸਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਰਾਜੂ (23) ਪੁੱਤਰ ਓਮ ਪ੍ਰਕਾਸ਼ ਚਿਣਾਈ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਚਾਰ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ ਸੀ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਰੂਟ 'ਚੋਂ ਹਟਾਇਆ ਜਾ ਸਕਦੈ ਗੁਰਦਾਸਪੁਰ, ਜਾਣੋ ਵਜ੍ਹਾ
ਰਾਜੂ ਦੀ ਮਾਂ ਗੁੱਡੀ ਦੇਵੀ ਨੇ ਪੁਲਸ ਨੂੰ ਦੱਸਿਆ ਕਿ ਰਾਜੂ ਪਿਛਲੇ ਇਕ ਹਫ਼ਤੇ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਬੀਤੀ ਰਾਤ 9 ਵਜੇ ਖੇਤ ’ਚ ਜਾ ਕੇ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇੱਥੇ ਲੋਕਾਂ ਨੇ ਖੂਈਖੇੜਾ ਪੁਲਸ ਨੂੰ ਸੂਚਿਤ ਕੀਤਾ, ਜਿਸ ’ਤੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਅਤੇ ਹੌਲਦਾਰ ਲਵਪ੍ਰੀਤ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ। ਪੁਲਸ ਨੇ ਗੁੱਡੀ ਦੇਵੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ- ਪਿਓ ਦੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਰੋ-ਰੋ ਬੇਸੁਧ ਹੋਏ ਮਾਪੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
BSF ਨੇ ਪਾਕਿਸਤਾਨੀ ਸਮੱਗਲਰਾਂ ਦੀ ਕੋਸ਼ਿਸ਼ ਕੀਤੀ ਨਾਕਾਮ : ਜ਼ਬਤ ਕੀਤੀ 12 ਕਰੋੜ ਰੁਪਏ ਦੀ ਹੈਰੋਇਨ
NEXT STORY