ਅਬੋਹਰ (ਸੁਨੀਲ) : ਲਾਈਨ ਪਾਰ ਖੇਤਰ ਨਵੀਂ ਆਬਾਦੀ ਗਲੀ ਨੰ. 6 ਦੇ ਰਹਿਣ ਵਾਲੇ ਨੌਜਵਾਨ ਵੱਲੋਂ ਇਕ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਦੁਖੀ ਹੋ ਕੇ ਆਪਣੇ ਘਰ ਵਿਚ ਹੀ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਸ ਨੇ ਤੀਜੇ ਨੌਜਵਾਨ ਮੋਹਿਤ ਸਲੂਜਾ ਪੁੱਤਰ ਹਰੀਨਾਥ ਵਾਸੀ ਭਗਵਾਨਪੁਰਾ ਪੁਰਾਣੀ ਫਾਜ਼ਿਲਕਾ ਰੋਡ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਮ੍ਰਿਤਕ ਤਿੰਨ ਭੈਣ-ਭਰਾਵਾਂ ਵਿਚ ਸਭ ਤੋਂ ਛੋਟਾ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ।
ਜ਼ਿਕਰਯੋਗ ਹੈ ਕਿ ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਮ੍ਰਿਤਕ ਰਵੀ ਦੀ ਮਾਤਾ ਸੁਸ਼ਮਾ ਰਾਣੀ ਪਤਨੀ ਰਮੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ 27.6.24 ਨੂੰ ਆਈ.ਪੀ.ਸੀ ਦੀ ਧਾਰਾ 306, 34 ਤਹਿਤ ਮਾਮਲਾ ਦਰਜ ਕੀਤਾ ਸੀ।
ਖ਼ੁਸ਼ੀਆਂ 'ਚ ਪੈ ਗਏ ਵੈਣ, ਪੁੱਤ ਦੇ ਵਿਆਹ ਦਾ ਕਾਰਡ ਦੇ ਕੇ ਪਰਤ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ
NEXT STORY