ਗੈਜੇਟ ਡੈਸਕ– ਪ੍ਰਮੁੱਖ ਟੈਲੀਕਾਮ ਕੰਪਨੀਆਂ ਇਨ੍ਹੀਂ ਦਿਨੀਂ ਆਪਣੇ ਗਾਹਕਾਂ ਦੀਆਂ ਜ਼ਰੂਰਤਾਂ ’ਤੇ ਧਿਆਨ ਦਿੰਦੇ ਹੋਏ 200 ਰੁਪਏ ਤੋਂ ਘੱਟ ਕੀਮਤ ’ਚ ਕਈ ਪਲਾਨ ਪੇਸ਼ ਕਰ ਰਹੀਆਂ ਹਨ। ਇਨ੍ਹਾਂ ਨੂੰ ਖਾਸਤੌਰ ’ਤੇ ਉਨ੍ਹਾਂ ਗਾਹਕਾਂ ਲਈ ਲਿਆਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਕਾਲਿੰਗ ਦੇ ਨਾਲ ਡਾਟਾ ਦੀ ਵੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਏਅਰਟੈੱਲ, ਜੀਓ ਅਤੇ ਵੋਡਾਫੋਨ-ਆਈਡੀਓ ਦੇ ਇਨ੍ਹਾਂ ਪਲਾਨਸ ਬਾਰੇ ਵਿਸਤਾਰ ਨਾਲ।
ਇਹ ਵੀ ਪੜ੍ਹੋ– Airtel ਨੇ ਲਾਂਚ ਕੀਤੇ 500GB ਤਕ ਡਾਟਾ ਵਾਲੇ ਨਵੇਂ ਪੋਸਟਪੇਡ ਪਲਾਨ, ਸ਼ੁਰੂਆਤੀ ਕੀਮਤ 399 ਰੁਪਏ
ਏਅਰਟੈੱਲ ਦਾ 199 ਰੁਪਏ ਵਾਲਾ ਪਲਾਨ
ਏਅਰਟੈੱਲ ਦੇ 199 ਰੁਪਏ ਵਾਲੇ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 1 ਜੀ.ਬੀ. ਡਾਟਾ ਮਿਲਦਾ ਹੈ ਅਤੇ ਇਸ ਪਲਾਨ ਦੀ ਮਿਆਦ 24 ਦਿਨਾਂ ਦੀ ਹੈ। ਯਾਨੀ ਕੁੱਲ ਮਿਲਾ ਕੇ ਇਸ ਪਲਾਨ ’ਚ ਤੁਸੀਂ 24 ਜੀ.ਬੀ. ਤਕ ਡਾਟਾ ਦਾ ਇਸਤੇਮਾਲ ਕਰ ਸਕਦੇ ਹੋ। ਇਸ ਤੋਂ ਇਲਾਵਾ ਇਸ ਪਲਾਨ ’ਚ ਅਨਲਿਮਟਿਡ ਕਾਲਿੰਗ ਦੀ ਵੀ ਸੁਵਿਧਾ ਮਿਲਦੀ ਹੈ ਅਤੇ ਰੋਜ਼ਾਨਾ 100 ਮੁਫ਼ਤ ਐੱਸ.ਐੱਮ.ਐੱਸ. ਵੀ ਦਿੱਤੇ ਜਾ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਪਲਾਨ ’ਚ ਐਮੇਜ਼ਾਨ ਪ੍ਰਾਈਮ ਵੀਡੀਓ ਮੋਬਾਇਲ ਐਡੀਸ਼ਨ, ਵਿੰਕ ਮਿਊਜ਼ਿਕ, ਹੈਲੋ ਟਿਊਨਸ, ਏਅਰਟੈੱਲ ਐਕਸਟਰੀਮ ਪਲੇਟਫਾਰਮ ਦੀ ਮੁਫ਼ਤ ਮੈਂਬਰਸ਼ਿਪ ਵੀ ਮਿਲਦੀ ਹੈ।
ਇਹ ਵੀ ਪੜ੍ਹੋ– Jio ਦਾ ਸਸਤਾ ਪ੍ਰੀਪੇਡ ਪਲਾਨ, ਮੁਫ਼ਤ ਕਾਲਿੰਗ ਨਾਲ ਰੋਜ਼ ਮਿਲੇਗਾ 1.5GB ਡਾਟਾ
ਜੀਓ ਦਾ 199 ਰੁਪਏ ਵਾਲਾ ਪਲਾਨ
ਰਿਲਾਇੰਸ ਜੀਓ ਆਪਣੇ 199 ਰੁਪਏ ਵਾਲੇ ਪਲਾਨ ’ਚ ਰੋਜ਼ਾਨਾ 1.5 ਜੀ.ਬੀ. ਡਾਟਾ ਦੇ ਰਹੀ ਹੈ। ਇਸ ਪਲਾਨ ਦੀ ਮਿਆਦ 28 ਦਿਨਾਂ ਦੀ ਹੈ ਜਿਸ ਵਿਚ ਗਾਹਕਾਂ ਨੂੰ ਕੁੱਲ 42 ਜੀ.ਬੀ. ਡਾਟਾ ਮਿਲਦਾ ਹੈ। ਇਹ ਪਲਾਨ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਨਾਲ ਆਉਂਦਾ ਹੈ ਅਤੇ ਇਸ ਵਿਚ ਜੀਓ ਟੀ.ਵੀ, ਜੀਓ ਸਿਨੇਮਾ, ਜੀਓ ਨਿਊਜ਼, ਜੀਓ ਸਕਿਓਰਿਟੀ ਅਤੇ ਜੀਓ ਕਲਾਊਡ ਵਰਗੇ ਸਾਰੇ ਜੀਓ ਐਪਸ ਦੀ ਸਬਸਕ੍ਰਿਪਸ਼ਨ ਵੀ ਮਿਲਦੀ ਹੈ।
ਵੋਡਾਫੋਨ-ਆਈਡੀਆ ਦਾ 199 ਰੁਪਏ ਵਾਲਾ ਪਲਾਨ
ਵੀ.ਆਈ. ਦੇ ਇਸ ਪਲਾਨ ’ਚ ਅਨਲਿਮਟਿਡ ਕਾਲਿੰਗ ਨਾਲ ਰੋਜ਼ਾਨਾ 1 ਜੀ.ਬੀ. ਡਾਟਾ ਮਿਲਦਾ ਹੈ। ਇਸ ਦੇ ਨਾਲ ਹੀ 100 ਐੱਸ.ਐੱਮ.ਐੱਸ. ਮੁਫ਼ਤ ਮਿਲਦੇ ਹਨ। ਖਾਸ ਗੱਲ ਇਹ ਹੈ ਕਿ ਇਸ ਪਲਾਨ ’ਚ ਵੀ.ਆਈ. ਮੂਵੀਜ਼ ਐਂਡ ਟੀ.ਵੀ.ਐਪ ਦੀ ਸਬਸਕ੍ਰਿਪਸ਼ਨ ਵੀ ਦਿੱਤੀ ਜਾ ਰਹੀ ਹੈ। ਇਸ ਪਲਾਨ ਦੀ ਮਿਆਦ 24 ਦਿਨਾਂ ਦੀ ਹੈ।
ਇਹ ਵੀ ਪੜ੍ਹੋ– Vi ਦੇ ਗਾਹਕਾਂ ਨੂੰ ਝਟਕਾ, ਬੰਦ ਹੋਇਆ ਸਭ ਤੋਂ ਸਸਤਾ ਇਹ ਪਲਾਨ
ਦੇਸੀ ਟਵਿਟਰ Koo ਦੀ ਡਾਊਨਲੋਡਿੰਗ ਦਾ ਅੰਕੜਾ 1 ਕਰੋੜ ਤੋਂ ਪਾਰ, ਮਾਰਚ 2020 ’ਚ ਹੋਇਆ ਸੀ ਲਾਂਚ
NEXT STORY