ਗੈਜੇਟ ਡੈਸਕ– ਸਰਕਾਰੀ ਟੈਲੀਕਾਮ ਕੰਪਨੀ ਬੀ.ਐੱਸ.ਐੱਨ.ਐੱਲ. ਵੀ ਨਿੱਜੀ ਕੰਪਨੀਆਂ ਦੀ ਤਰ੍ਹਾਂ ਹੀ ਗਾਹਕਾਂ ਨੂੰ ਇਕ ਤੋਂ ਵਧ ਕੇ ਇਕ ਪਲਾਨ ਉਪਲੱਬਧ ਕਰਵਾ ਰਹੀਆਂ ਹਨ। ਕੰਪਨੀ ਦੇ ਕੁਝ ਪਲਾਨਸ ਤਾਂ ਅਜਿਹੇ ਵੀ ਹਨ ਜੋ ਰਿਲਾਇੰਸ ਜੀਓ ਅਤੇ ਏਅਰਟੈੱਲ ਨੂੰ ਜ਼ਬਰਦਸਤ ਟੱਕਰ ਦਿੰਦੇ ਹਨ। ਕਿਹਾ ਤਾਂ ਇਹ ਵੀ ਜਾ ਸਕਦਾ ਹੈ ਕਿ ਜੀਓ ਅਤੇ ਏਅਰਟੈੱਲ ਦੇ ਪਲਾਨਸ ਬੀ.ਐੱਸ.ਐੱਨ.ਐੱਲ. ਅੱਗੇ ਇਕਦਮ ਫੇਲ੍ਹ ਹਨ। ਇਕ ਅਜਿਹੇ ਹੀ ਪਲਾਨ ਦੀ ਜਾਣਕਾਰੀ ਅਸੀਂ ਤੁਹਾਨੂੰ ਦੇ ਰਹੇ ਹਾਂ। BSNL ਦੇ 599 ਰੁਪਏ ਵਾਲੇ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 5 ਜੀ.ਬੀ. ਡਾਟਾ ਮਿਲਦਾ ਹੈ। ਉਥੇ ਹੀ ਜੇਕਰ ਜੀਓ ਅਤੇ ਏਅਰਟੈੱਲ ਦੀ ਗੱਲ ਕਰੀਏ ਤਾਂ ਇਨ੍ਹਾਂ ਦੇ 599 ਰੁਪਏ ਵਾਲੇ ਪਲਾਨ ਰੋਜ਼ਾਨਾ 2 ਜੀ.ਬੀ. ਡਾਟਾ ਹੀ ਮਿਲਦਾ ਹੈ ਆਓ ਜਾਣਦੇ ਹਾਂ BSNL, ਜੀਓ ਅਤੇ ਏਅਰਟੈੱਲ ’ਚੋਂ ਕਿਸ ਦਾ ਪਲਾਨ ਬਿਹਤਰ ਹੈ।
ਇਹ ਵੀ ਪੜ੍ਹੋ– ਜੀਓ ਨੇ ਸ਼ੁਰੂ ਕੀਤੀ ਕਮਾਲ ਦੀ ਸਰਵਿਸ, ਬਿਨਾਂ ਪੈਸੇ ਦਿੱਤੇ 5 ਵਾਰ ਮਿਲੇਗਾ ਡਾਟਾ
BSNL ਦਾ 599 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 5 ਜੀ.ਬੀ. ਡਾਟਾ ਮਿਲਦਾ ਹੈ। ਨਾਲ ਹੀ ਕਿਸੇ ਵੀ ਨੈੱਟਵਰਕ ’ਤੇ ਕਾਲਿੰਗ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੋਜ਼ਾਨਾ 100 ਐੱਸ.ਐੱਮ.ਐੱਸ. ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ Zing ਐਪ ਦਾ ਮੁਫਤ ਸਬਸਕ੍ਰਿਪਸ਼ਨ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੈ।
ਇਹ ਵੀ ਪੜ੍ਹੋ– ਜੀਓ ਦੀ ਟੱਕਰ ’ਚ Vi ਲਿਆਈ ਸਸਤਾ ਪਲਾਨ, 25GB ਡਾਟਾ ਸਮੇਤ ਮਿਲਣਗੇ ਕਈ ਫਾਇਦੇ
ਜੀਓ ਦਾ 599 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 2 ਜੀ.ਬੀ. ਡਾਟਾ ਮਿਲਦਾ ਹੈ। ਨਾਲ ਹੀ ਕਿਸੇ ਵੀ ਨੈੱਟਵਰਕ ’ਤੇ ਕਾਲਿੰਗ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੋਜ਼ਾਨਾ 100 ਐੱਸ.ਐੱਮ.ਐੱਸ. ਵੀ ਦਿੱਤੇ ਜਾ ਰਹੇ ਹਨ। ਇਨ੍ਹਾਂ ਸਭ ਤੋਂ ਇਲਾਵਾ ਜੀਓ ਐਪ ਦਾ ਮੁਫ਼ਤ ਸਬਸਕ੍ਰਿਪਸ਼ਨ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੈ।
ਇਹ ਵੀ ਪੜ੍ਹੋ– Airtel ਨੇ ਸ਼ੁਰੂ ਕੀਤੀ ਨਵੀਂ ਸੇਵਾ, ਗਾਹਕਾਂ ਨੂੰ ਮਿਲਣਗੇ ਇਹ 4 ਵੱਡੇ ਫਾਇਦੇ
ਏਅਰਟੈੱਲ ਦਾ 599 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 2 ਜੀ.ਬੀ. ਡਾਟਾ ਮਿਲਦਾ ਹੈ। ਨਾਲ ਹੀ ਕਿਸੇ ਵੀ ਨੈੱਟਵਰਕ ’ਤੇ ਕਾਲਿੰਗ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੋਜ਼ਾਨਾ 100 ਐੱਸ.ਐੱਮ.ਐੱਸ. ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ Disney+ Hotstar ਅਤੇ Prime Video ਮੋਬਾਇਲ ਐਡੀਸ਼ਨ ਦਾ ਫ੍ਰੀ ਸਬਸਕ੍ਰਿਪਸ਼ਨ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ ਪਲਾਨ ਦੀ ਮਿਆਦ 56 ਦਿਨਾਂ ਦੀ ਹੈ।
ਤਿੰਨਾਂ ਪਲਾਨਸ ਦੀ ਤੁਲਨਾ ਕੀਤੀ ਜਾਵੇ ਤਾਂ ਬੀ.ਐੱਸ.ਐੱਨ.ਐੱਲ. ਕੋਲ ਸਿਰਫ ਪੈਨ-ਇੰਡੀਆ 4ਜੀ ਕਵਰੇਜ ਨਹੀਂ ਹੈ। ਇਸ ਤੋਂ ਇਲਾਵਾ ਕੰਪਨੀ ਦੇ 599 ਰੁਪਏ ਦੇ ਪਲਾਨ ’ਚ ਸਾਰੇ ਫਾਇਦੇ ਜੀਓ-ਏਅਰਟੈੱਲ ਤੋਂ ਕਾਫ਼ੀ ਬਿਹਤਰ ਹਨ।
ਇਹ ਵੀ ਪੜ੍ਹੋ– ਬੱਚੇ ਨੂੰ ਆਈਫੋਨ ਫੜਾਉਣਾ ਸ਼ਖ਼ਸ ਨੂੰ ਪਿਆ ਮਹਿੰਗਾ, ਵੇਚਣੀ ਪਈ ਆਪਣੀ ਕਾਰ
ਵਨਪਲੱਸ ਦੇ ਨਵੇਂ ਫੋਨ ’ਚ ਹੋਵੇਗਾ 108MP Hasselblad ਕੈਮਰਾ, ਸਤੰਬਰ ਤਕ ਹੋ ਸਕਦੈ ਲਾਂਚ
NEXT STORY