ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਜਿਓਨੀ ਨੇ ਪੀ ਸੀਰੀਜ਼ 'ਚ ਨਵਾਂ ਸਮਾਰਟਫੋਨ ਪੀ7 ਮੈਕਸ ਲਾਂਚ ਕਰ ਦਿੱਤਾ ਹੈ। ਫਿਲਹਾਲ ਜਿਓਨੀ ਪੀ7 ਮੈਕਸ ਨੇਪਾਲ 'ਚ ਵਿਕਰੀ ਲਈ ਉਪਲੱਬਧ ਹੈ। ਇਸ ਸਮਾਰਟਫੋਨ ਦੀ ਕੀਮਤ 21,999 ਨੇਪਾਲੀ ਰੁਪਏ (ਕਰੀਬ 14,000 ਰੁਪਏ) ਦੱਸੀ ਗਈ ਹੈ। ਨੇਪਾਲ 'ਚੋਂ ਬਾਹਰ ਦੂਜੇ ਬਾਜ਼ਾਰਾਂ 'ਚ ਇਸ ਫੋਨ ਦੀ ਉਪਲੱਬਧਤਾ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਫੋਨ ਗੋਲਡ ਅਤੇ ਗ੍ਰੇ ਕਲਰ ਵੇਰੀਅੰਟ 'ਚ ਮਿਲੇਗਾ।
ਇਸ ਫੋਨ 'ਚ 5.5-ਇੰਚ (1280x720 ਪਿਕਸਲ ਰੈਜ਼ੋਲਿਊਸ਼ਨ 'ਤੇ ਕੰਮ ਕਰਨ ਵਾਲੀ) ਐੱਚ.ਡੀ. ਸਕ੍ਰੀਨ ਦਿੱਤੀ ਗਈ ਹੈ ਜੋ 400 ਪੀ.ਪੀ.ਆਈ. ਪਿਕਸੇਲ ਡੈਨਸਿਟੀ ਨੂੰ ਸਪੋਰਟ ਕਰਦੀ ਹੈ ਨਾਲ ਹੀ ਇਸ ਵਿਚ 2.2 ਗੀਗਾਹਰਟਜ਼ ਮੀਡੀਆਟੈੱਕ ਐੱਮਟੀ6595 ਆਕਟਾ-ਕੋਰ ਪ੍ਰੋਸੈਸਰ ਮੌਜੂਦ ਹੈ ਜੋ ਗੇਮਜ਼ ਖੇਡਣ ਅਤੇ ਐਪਸ ਚਲਾਉਣ 'ਚ ਮਦਦ ਕਰੇਗਾ। ਐਂਡ੍ਰਾਇਡ 6.0 ਮਾਰਸ਼ਮੈਲੋ 'ਤੇ ਆਧਾਰਿਤ ਇਸ ਸਮਾਰਟਫੋਨ 'ਚ 3ਜੀ.ਬੀ. ਰੈਮ ਦੇ ਨਾਲ 32ਜੀ.ਬੀ. ਦੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 128ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਦੇ ਨਾਲ ਇਸ ਵਿਚ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। 3100ਐੱਮ.ਏ.ਐੱਚ. ਦੀ ਬੈਟਰੀ ਦੇ ਨਾਲ ਇਸ ਸਮਾਰਟਫੋਨ 'ਚ ਕੁਨੈਕਟੀਵਿਟੀ ਲਈ ਵਾਈ-ਫਾਈ, ਬਲੂਟੁਥ, ਜੀ.ਪੀ.ਐੱਸ., ਏ-ਜੀ.ਪੀ.ਐੱਸ., ਐੱਫ.ਐੱਮ. ਰੇਡੀਓ ਅਤੇ ਮਾਈਕ੍ਰੋ-ਯੂ.ਐੱਸ.ਬੀ. ਵਰਗੇ ਫੀਚਰ ਦਿੱਤੇ ਗਏ ਹਨ।
ਗੇਮਿੰਗ ਦੇ ਸ਼ੌਕੀਨਾਂ ਲਈ ਉਪਲੱਬਧ ਹੋਈ ਨਵੀਂ ਗੇਮ
NEXT STORY