ਗੈਜੇਟ ਡੈਸਕ– ਭਾਰਤ ਬਜਟ ਸਮਾਰਟਫੋਨ ਦਾ ਇਕ ਵੱਡਾ ਬਾਜ਼ਾਰ ਹੈ। ਸ਼ੁਰੂਆਤੀ ਦੌਰ ’ਚ 5ਜੀ ਸਮਾਰਟਫੋਨਾਂ ਦੀ ਕੀਮਤ ਕਾਫੀ ਜ਼ਿਆਦਾ ਸੀ ਪਰ ਹੁਣ ਬਜਟ ਕੀਮਤ ’ਚ ਸ਼ਾਨਦਾਰ 5ਜੀ ਸਮਾਰਟਫੋਨ ਮੌਜੂਦ ਹਨ। ਜੇਕਰ ਤੁਸੀਂ ਘੱਟ ਕੀਮਤ ’ਚ ਇਕ ਬਿਹਤਰ 5ਜੀ ਸਮਾਰਟਫੋਨ ਖ਼ਰੀਦਣਾ ਚਾਹੁੰਦੇ ਹੋ ਤਾਂ ਅਸੀਂ ਤੁਹਾਡੇ ਲਈ ਭਾਰਤ ਦੇ 5 ਸਭ ਤੋਂ ਸਸਤੇ ਸਮਾਰਟਫੋਨਾਂ ਦੀ ਲਿਸਟ ਲੈ ਕੇ ਆਏ ਹਾਂ, ਜੋ ਸ਼ਾਨਦਾਰ ਫੀਚਰਜ਼ ਦੇ ਨਾਲ ਆਉਂਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ ਵਿਸਤਾਰ ਨਾਲ।
ਇਹ ਵੀ ਪੜ੍ਹੋ– ਫੋਨ ’ਚੋਂ ਤੁਰੰਤ ਡਿਲੀਟ ਕਰੋ ‘ਗੂਗਲ ਕ੍ਰੋਮ’ ਦੀ ਇਹ ਫਰਜ਼ੀ ਐਪ, ਨਹੀਂ ਤਾਂ ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ
Realme 8 5G
ਕੀਮਤ – 13,999 ਰੁਪਏ
ਰੀਅਲਮੀ 8 5ਜੀ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ ਭਾਰਤ ’ਚ 13,999 ਰੁਪਏ ਹੈ। ਫੋਨ ’ਚ 6.5 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਹੈ। ਪ੍ਰੋਸੈਸਰ ਦੇ ਤੌਰ ਤੇ ਫੋਨ ’ਚ Dimensity 700 5G ਦਾ ਇਸਤੇਮਾਲ ਕੀਤਾ ਗਿਆ ਹੈ। ਇਹ ਐਂਡਰਾਇਡ 11 ਬੇਸਡ ਰੀਅਲਮੀ UI 2.0 ’ਤੇ ਕੰਮ ਕਰਦਾ ਹੈ। ਫੋਨ ਦੇ ਰੀਅਰ ਪੈਨਲ ’ਤੇ ਕਵਾਡ ਕੈਮਰਾ ਸੈੱਟਅਪ ਹੈ। ਇਸ ਦਾ ਪ੍ਰਾਈਮਰੀ ਕੈਮਰਾ 48 ਮੈਗਾਪਿਕਸਲ ਦਾ ਹੈ। ਫੋਨ 5 ਨਾਈਟ ਸਕੇਪ ਫਿਲਟਰ ਨਾਲ ਆਉਂਦਾ ਹੈ। ਫਰੰਟ ’ਚ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਫੋਨ ’ਚ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਪਾਵਰਬੈਕਅਪ ਲਈ ਫੋਨ ’ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜਿਸ ਨੂੰ 18 ਵਾਟ ਫਾਸਟ ਚਾਰਜਰ ਦੀ ਮਦਦ ਨਾਲ ਚਾਰਜ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ– ਸਸਤਾ ਹੋ ਗਿਆ ਸੈਮਸੰਗ ਦਾ 7000mAh ਬੈਟਰੀ ਵਾਲਾ ਸਮਾਰਟਫੋਨ, ਜਾਣੋ ਨਵੀਂ ਕੀਮਤ
Oppo A53s 5G
ਕੀਮਤ – 14,990 ਰੁਪਏ
Oppo A53s 5G ਸਮਾਰਟਫੋਨ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਨਾਲ ਆਉਂਦਾ ਹੈ। ਫੋਨ ’ਚ 6.52 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ। ਫੋਨ ’ਚ ਬਿਹਤਰ ਪਰਫਾਰਮੈਂਸ ਲਈ ਆਕਟਾ-ਕੋਰ MediaTek Dimensity 700 ਪ੍ਰੋਸੈਸਰ ਦਿੱਤਾ ਗਿਆ ਹੈ। ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ ਜਿਸ ਵਿਚ ਮੇਨ ਕੈਮਰਾ 13 ਮੈਗਾਪਿਕਸਲ ਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ 16 ਮੈਗਾਪਿਕਸਲ ਦਾ ਕੈਮਰਾ ਹੈ। ਫੋਨ ਨੂੰ ਪਾਵਰ ਦੇਣ ਲਈ 5000mAh ਦੀ ਬੈਟਰੀ ਮਿਲੇਗੀ। ਇਹ ਫੋਨ ਕਲਰ ਓ.ਐੱਸ. 11.1 ਬੇਸਡ ਐਂਡਰਾਇਡ 11 ’ਤੇ ਕੰਮ ਕਰਦਾ ਹੈ।
ਇਹ ਵੀ ਪੜ੍ਹੋ– ਕੋਵਿਡ-19 ਵੈਕਸੀਨੇਸ਼ਨ ਦਾ ਸਰਟੀਫਿਕੇਸ਼ਨ ਕਰਨਾ ਹੈ ਡਾਊਨਲੋਡ ਤਾਂ ਇਹ ਹੈ ਸਭ ਤੋਂ ਆਸਾਨ ਤਰੀਕਾ
Realme Narzo 30 Pro 5G
ਕੀਮਤ – 16,999 ਰੁਪਏ
Realme Narzo 30 Pro 5G ਐਂਡਰਾਇਡ 10 ਆਪਰੇਟਿੰਗ ਸਿਸਟਮ ’ਤੇ ਆਧਾਰਿਤ ਹੈ ਅਤੇ ਇਹ ਫੋਨ MediaTek Dimensity 800U ਪ੍ਰੋਸੈਸਰ ’ਤੇ ਕੰਮ ਕਰਦਾ ਹੈ। ਇਸ ਸਮਾਰਟਫੋਨ ’ਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ। ਫੋਨ ਨੂੰ ਪਾਵਰ ਦੇਣ ਲਈ 5,000mAh ਦੀ ਬੈਟਰੀ ਮਿਲੇਗੀ ਜੋ 30 ਵਾਟ ਡਾਰਟ ਚਾਰਜ ਸੁਪੋਰਟ ਨਾਲ ਆਉਂਦੀ ਹੈ। ਫੋਨ ’ਚ ਟ੍ਰਿਪਲ ਰੀਅਰ ਕੈਮਰਾ ਮਿਲੇਗਾ ਜਿਸ ਵਿਚ ਮੇਨ ਕੈਮਰਾ 48 ਮੈਗਾਪਿਕਸਲ ਦਾ ਹੈ। ਦੂਜਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਅਤੇ ਇਕ 2 ਮੈਗਾਪਿਕਸਲ ਦਾ ਮੈਕ੍ਰੋ ਸ਼ੂਟਰ ਮੌਜੂਦ ਹੈ। ਫੋਨ ’ਚ ਵੀਡੀਓ ਕਾਲਿੰਗ ਲਈ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ– ਥਰਮਾਮੀਟਰ ਤੋਂ ਘੱਟ ਕੀਮਤ ’ਚ ਖ਼ਰੀਦੋ ਬੁਖ਼ਾਰ ਮਾਪਨ ਵਾਲਾ ਇਹ ਸ਼ਾਨਦਾਰ ਫੋਨ
Xiaomi Mi 10i
ਕੀਮਤ – 20,999 ਰੁਪਏ
Mi 10i ਸਮਾਰਟਫੋਨ ਦੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 20,999 ਰੁਪਏ ਹੈ। ਫੋਨ ’ਚ 6.67 ਇੰਚ ਦੀ ਫੁਲ ਐੱਚ.ਡੀ. ਡਿਸਪਲੇਅ ਹੈ। ਬਿਹਤਰ ਪਰਫਾਰਮੈਂਸ ਲਈ ਫੋਨ ’ਚ ਸਨੈਪਡ੍ਰੈਗਨ 750ਜੀ ਪ੍ਰੋਸੈਸਰ ਮਿਲੇਗਾ। ਇਹ MIUI 12 ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ। ਕੈਮਰੇ ਦੀ ਗੱਲ ਕਰੀਏ ਤਾਂ ਸ਼ਾਓਮੀ ਨੇ Mi 10i ਸਮਾਰਟਫੋਨ ’ਚ ਗੋਲ ਆਕਾਰ ਦਾ ਕਵਾਡ ਕੈਮਰਾ ਸੈੱਟਅਪ ਦਿੱਤਾ ਹੈ, ਜਿਸ ਵਿਚ ਪਹਿਲੀ 108 ਮੈਗਾਪਿਕਸਲ ਦਾ ਸੈਮਸੰਗ HM2 ਸੈਂਸਰ, ਦੂਜਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈੱਨਜ਼, ਤੀਜਾ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਅਤੇ ਚੌਥਾ 2 ਮੈਗਾਪਿਕਸਲ ਦਾ ਡੈਪਥ ਸੈਂਸਰ ਹੈ। ਨਾਲ ਹੀ ਫੋਨ ਦੇ ਫਰੰਟ ’ਚ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ’ਚ 4,820mAh ਦੀ ਬੈਟਰੀ ਮੌਜੂਦ ਹੈ ਜੋ 33 ਵਾਟ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ।
ਇਹ ਵੀ ਪੜ੍ਹੋ– ਕੋਵਿਡ ਪੀੜਤ ਔਰਤ ਨਾਲ ਹਸਪਤਾਲ ’ਚ ਜਬਰ-ਜ਼ਨਾਹ
Moto G 5G
ਕੀਮਤ – 20,999 ਰੁਪਏ
Moto G 5G ’ਚ 6.7 ਇੰਚ ਦਾ ਫੁਲ ਐੱਚ.ਡੀ. ਪਲੱਸ ਆਈ.ਪੀ.ਐੱਸ. ਐੱਲ.ਸੀ.ਡੀ. ਪੈਨਲ ਦਿੱਤਾ ਗਿਆ ਹੈ। ਪਾਵਰ ਲਈ ਫੋਨ ’ਚ 5,000mAh ਦੀ ਬੈਟਰੀ ਮਿਲੇਗੀ, ਜਿਸ ਨੂੰ 20 ਵਾਟ ਫਾਸਟ ਚਾਰਜਰ ਦੀ ਮਦਦ ਨਾਲ ਚਾਰਜ ਕੀਤਾ ਜਾ ਸਕੇਗਾ। ਫੋਨ ਦੇ ਰੀਅਰ ਪੈਨਲ ’ਤੇ ਟ੍ਰਿਪਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦਾ ਮੇਨ ਕੈਮਰਾ 48 ਮੈਗਾਪਿਕਸਲ ਦਾ ਹੈ, ਦੂਜਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈੱਨਜ਼ ਹੈ। ਇਸ ਤੋਂ ਇਲਾਵਾ ਇਕ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਦਿੱਤਾ ਗਿਆ ਹੈ। ਸੈਲਫੀ ਲਈ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਫੋਨ ਕੁਆਲਕਾਮ ਸਨਪਡ੍ਰੈਗਨ 750ਜੀ ਚਿਪਸੈੱਟ ਨਾਲ ਆਉਂਦਾ ਹੈ। ਫੋਨ ’ਚ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਹੈ।
ਇਹ ਵੀ ਪੜ੍ਹੋ– ਬਿਹਤਰੀਨ ਫੀਚਰਜ਼ ਨਾਲ ਭਾਰਤ ’ਚ ਲਾਂਚ ਹੋਇਆ Redmi Note 10S, ਜਾਣੋ ਕੀਮਤ
Poco ਦਾ ਪਹਿਲਾ 5ਜੀ ਫੋਨ 19 ਮਈ ਨੂੰ ਹੋਵੇਗਾ ਲਾਂਚ, ਕੰਪਨੀ ਨੇ ਕੀਤੀ ਪੁਸ਼ਟੀ
NEXT STORY