ਜਲੰਧਰ- ਭਾਰਤੀ ਸਮਾਰਟਫੋਨ ਨਿਰਮਾਤਾ ਕੰਪਨੀ Kult ਭਾਰਤ 'ਚ ਆਪਣੇ ਕਈ ਬਜਟ ਸਮਾਰਟਫੋਨ ਪੇਸ਼ ਕਰ ਚੁੱਕੀ ਹੈ ਅਤੇ ਹਾਲ ਹੀ 'ਚ ਕੰਪਨੀ ਨੇ ਆਪਣੇ Kult Gladiator ਸਮਾਰਟਫੋਨ ਨੂੰ ਪੇਸ਼ ਕੀਤਾ ਸੀ। ਇਕ ਰਿਪੋਰਟ ਅਨੁਸਾਰ ਕੰਪਨੀ ਹੁਣ ਭਾਰਤ 'ਚ ਆਪਣਾ ਇਕ ਨਵਾਂ ਸਮਾਰਟਫੋਨ ਪੇਸ਼ ਕਰਨ ਵਾਲੀ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ 4 ਦਸੰਬਰ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ 5,000 ਰੁਪਏ ਤੋਂ 7,000 ਰੁਪਏ ਦੀ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੀ ਅਸਲੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਫੀਚਰਸ ਦੀ ਗੱਲ ਕਰੀਏ ਤਾਂ ਇਸ ਸਮਾਰਟਫੋਨ 'ਚ 5 ਇੰਚ ਦੀ HD IPS ਡਿਸਪਲੇਅ ਨਾਲ ਲਾਂਚ ਕੀਤਾ ਜਾ ਸਕਦਾ ਹੈ, ਜਿਸ ਦਾ ਪਿਕਸਲ ਰੈਜ਼ੋਲਿਊਸ਼ਨ 1280x720 ਹੋਣ ਦੇ ਆਸਾਰ ਹਨ। ਇਹ ਸਮਾਰਟਫੋਨ ਐਂਡ੍ਰਾਇਡ ਨੂਗਟ 'ਤੇ ਅਧਾਰਿਤ ਹੋਵੇਗਾ। ਇਸ 'ਚ 3 ਜੀ. ਬੀ. ਦੀ ਰੈਮ, 32 ਜੀ. ਬੀ. ਦੀ ਇੰਟਰਨਲ ਸਟੋਰੇਜ ਨਾਲ ਕੰਪਨੀ ਵੱਲੋਂ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਟੋਰੇਜ ਨੂੰ ਤੁਸੀਂ ਮਾਈਕ੍ਰੋ ਐੱਸ. ਡੀ. ਕਾਰਡ ਦੀ ਸਹਾਇਤਾ ਤੋਂ ਵਧਾਇਆ ਜਾ ਸਕਦਾ ਹੈ। ਇਸ 'ਚ ਮੀਡੀਆਟੈੱਕ 6737 ਕਵਾਡ-ਕੋਰ 1.25GHz ਦਾ 64 ਬਿਟ ਪ੍ਰੋਸੈਸਰ ਹੋਣ ਵਾਲਾ ਹੈ। ਇਸ 'ਚ 2600 ਐੱਮ. ਏ. ਐੱਚ. ਦੀ ਬੈਟਰੀ ਵੀ ਹੋ ਸਕਦੀ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਸਮਾਰਟਫੋਨ 'ਚ ਇਕ 13 ਮੈਗਾਪਿਕਸਲ ਦਾ ਆਟੋ ਫੋਕਸ ਕੈਮਰਾ, LED ਫਲੈਸ਼, 5 ਮੈਗਾਪਿਕਸਲ ਦਾ ਕੈਮਰਾ ਦਿੱਤਾ ਜਾਵੇਗਾ।
ਕਨੈਕਟੀਵਿਟੀ ਲਈ ਇਸ ਸਮਾਰਟਫੋਨ 'ਚ 3.5mm ਦੇ ਆਡਿਓ ਜੈਕ ਨਾਲ ਇਕ ਮਾਈਕ੍ਰੋ USB ਅਤੇ USB OTG ਹੋ ਸਕਦੇ ਹਨ। ਇਸ 'ਚ 802.11 b/g/n, ਬਲੂਟੁੱਥ 4.0 ਦਾ ਸਪੋਰਟ ਵੀ ਹੋਵੇਗਾ। ਇਸ ਨਾਲ ਹੀ ਫੋਨ 'ਚ GPS ਸਪੋਰਟ ਵੀ ਮਿਲਣ ਦੇ ਅੰਦਾਜ਼ੇ ਲਾਏ ਜਾ ਰਹੇ ਹਨ।
ਹੁਣ ਤੁਸੀਂ 22,000 ਰੁਪਏ ਤੱਕ ਦੀ ਰੇਂਜ 'ਚ ਖਰੀਦ ਸਕਦੇ ਹੋ ਇਹ ਟਾਪ ਰੇਡੇਟ ਸਮਾਰਟਫੋਨ
NEXT STORY