ਜਲੰਧਰ- ਚੀਨ ਦੀ ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ ਲਿਨੋਵੋ ਨੇ ਬਜਟ ਕੈਟੇਗਰੀ 'ਚ ਨਵਾਂ ਸਮਾਰਟਫੋਨ K10 ਲਾਂਚ ਕੀਤਾ ਹੈ ਜਿਸ ਦੀ ਕੀਮਤ 549 ਯੁਆਨ (ਕਰੀਬ 5,421 ਰੁਪਏ) ਰੱਖੀ ਗਈ ਹੈ। ਇਹ ਸਮਾਰਟਫੋਨ 7 ਵੱਖ-ਵੱਖ ਆਪਸ਼ਨਾਂ 'ਚ ਵਿਕਰੀ ਲਈ ਉਪਲੱਬਧ ਹੋਵੇਗਾ।
Lenovo K10 'ਚ 5-ਇੰਚ ਦੀ (1280x720 ਪਿਕਸਲ) ਰੈਜ਼ੋਲਿਊਸ਼ਨ ਨੂੰ ਸਪੋਰਟ ਕਰਨ ਵਾਲੀ ਫੁੱਲ-ਐੱਚ.ਡੀ. ਡਿਸਪਲੇ ਮਿਲੇਗੀ। ਕਵਾਲਕਾਮ ਸਨੈਪਡ੍ਰੈਗਨ 625 ਕਵਾਡ-ਕੋਰ ਪ੍ਰੋਸੈਸਰ 'ਤੇ ਕੰਮ ਕਰਨ ਵਾਲੇ ਇਸ ਸਮਾਰਟਫੋਨ 'ਚ 2ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮਾਈਕ੍ਰੋ-ਐੱਸ.ਡੀ. ਕਾਰਡ ਰਹੀ ਵਧਾਇਆ ਜਾ ਸਕਦਾ ਹੈ।
ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ 'ਚ ਡੁਅਲ ਐੱਲ.ਈ.ਡੀ. ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਡੁਅਲ ਰਿਅਰ ਕੈਮਰਾ ਮੌਜੂਦ ਹੈ। ਉਥੇ ਹੀ ਸੈਲਫੀ ਦੇ ਸ਼ੌਕੀਨਾਂ ਲਈ ਇਸ ਵਿਚ 2 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 2,300 ਐਮ.ਏ.ਐੱਚ. ਦੀ ਬੈਟਰੀ ਲੱਗੀ ਹੈ ਜਿਸ ਬਾਰੇ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ 12 ਘੰਟਿਆਂ ਦਾ ਟਾਕਟਾਈਮ ਅਤੇ 200 ਘੰਟਿਆਂ ਦਾ ਸਟੈਂਡਬਾਈ ਟਾਈਮ ਦੇਵੇਗੀ।
ਭਾਰਤ 'ਚ ਅੱਜ ਲਾਂਚ ਹੋਵੇਗਾ ਅਸੂਸ ਜ਼ੈਨਫੋਨ 3 ਮੈਕਸ
NEXT STORY