ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਲੇਨੋਵੋ ਨੇ ਫੈਬ 2 ਪਲੱਸ ਸਮਰਾਟਫੋਨ ਪਿਛਲੇ ਮਹੀਨੇ 14,999 ਰੁਪਏ ਕੀਮਤ 'ਚ ਲਾਂਚ ਕੀਤਾ ਸੀ। ਇਸ ਫੋਨ 'ਤੇ 1000 ਰੁਪਏ ਦੀ ਛੋਟ ਦਿੱਤੀ ਗਈ ਹੈ ਜਿਸ ਨਾਲ ਇਸ ਦੀ ਕੀਮਤ 13,999 ਰੁਪਏ ਰਹਿ ਗਈ ਹੈ। ਇਸ ਨੂੰ ਤੁਸੀਂ ਆਨਲਾਈਨ ਸ਼ਾਪਿੰਗ ਸਾਈਟਸ ਤੋਂ ਡਿਸਕਾਊਂਟ ਕੀਮਤ 'ਤੇ ਖਰੀਦਣ ਸਕਦੇ ਹੋ। ਲੇਨੋਵੋ ਫੈਬ 2 ਪਲੱਸ 'ਚ 6.4-ਇੰਚ ਦੀ (1080x1920) ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਨ ਵਾਲੀ ਫੁੱਲ-ਐੱਚ.ਡੀ. 2.5ਡੀ ਕਵਰਡ ਗਲਾਸ ਡਿਸਪਲੇ ਮੌਜੂਦ ਹੈ।
1.3 ਆਕਟਾ-ਕੋਰ ਮੀਡੀਆਟੈੱਕ (MT8783) ਪ੍ਰੋਸੈਸਰ 'ਤੇ ਕੰਮ ਕਰਨ ਵਾਲੇ ਇਸ ਸਮਾਰਟਫੋਨ 'ਚ 3ਜੀ.ਬੀ. ਰੈਮ ਦੇ ਨਾਲ 32ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਜਿਸ ਨੂੰ ਮੈਮਰੀ ਕਾਰਡ ਰਾਹੀਂ 128ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ 'ਚ ਲੇਜ਼ਰ ਆਟੋਫੋਕਸ ਅਤੇ ਐੱਲ.ਈ.ਡੀ. ਫਲੈਸ਼ ਦੇ ਨਾਲ 13 ਮੈਗਾਪਿਕਸਲ ਦਾ ਡੁਅਲ ਰਿਅਰ ਕੈਮਰਾ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਦੇ ਸ਼ੌਕੀਨਾਂ ਲਈ ਇਸ ਵਿਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ।
ਜਾਣੋ ਬਜਾਜ ਵੀ12 ਬਾਈਕ ਨਾਲ ਜੁੜੀਆਂ ਕੁੱਝ ਖਾਸ ਗੱਲਾਂ
NEXT STORY