ਜਲੰਧਰ- ਮਾਈਕ੍ਰੋਮੈਕਸ ਨੇ ਬੁੱਧਵਾਰ ਨੂੰ ਆਪਣਾ ਨਵਾਂ ਡੂਅਲ 5 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਮਾਈਕ੍ਰੋਮੈਕਸ ਡੂਅਲ ਦੀ ਕੀਮਤ 24,999 ਰੁਪਏ ਹੈ। ਇਸ ਸਮਾਰਟਫੋਨ ਲਈ ਰਜਿਸਟਰੇਸ਼ਨ ਕਰਾਈ ਜਾ ਸਕਦੀ ਹੈ। ਇਹ ਫੋਨ 10 ਅਪ੍ਰੈਲ ਤੋਂ ਆਨਲਾਈਨ ਵੈੱਬਸਾਈਟ ਫਲਿੱਪਕਾਰਟ ਅਤੇ ਮਾਈਕ੍ਰੋਮੈਕਸ ਦੇ ਆਨਲਾਈਨ ਅਤੇ ਆਫਲਾਈਨ ਸਟੋਰ 'ਤੇ ਉਪਲੱਬਧ ਹੋਵੇਗਾ। ਕੰਪਨੀ ਪੋਨ 'ਤੇ 1 ਸਾਲ ਦੀ ਰੀਪਲੇਸਮੈਂਟ ਵਾਰੰਟੀ ਦੇ ਰਹੀ ਹੈ।
ਫੀਚਰਜ਼ ਦੀ ਗੱਲ ਕਰੀਏ ਤਾਂ ਮਾਈਕ੍ਰੋਮੈਕਸ ਡੁਅਲ 5 'ਚ 5.5-ਇੰਚ ਦੀ (1920x1080 ਪਿਕਸਲ) ਰੈਜ਼ੋਲਿਊਸ਼ਨ ਨੂੰ ਸਪੋਰਟ ਕਰਨ ਵਾਲੀ 2.5 ਡੀ ਕਵਰਡ ਗਲਾਸ ਅਮੋਲੇਡ ਡਿਸਪਲੇ ਦਿੱਤੀ ਗਈ ਹੈ ਜਿਸ 'ਤੇ ਗੋਰਿਲਾ ਗਲਾਸ ਦੀ ਪ੍ਰੋਟੈਕਸਨ ਵੀ ਮੌਜੂਦ ਹੈ। 1.8 ਗੀਗਾਹਰਟਜ਼ ਆਕਟਾ-ਕੋਰ ਸਨੈਪਡ੍ਰੈਗਨ 652 ਪ੍ਰੋਸੈਸਰ 'ਤੇ ਕੰਮ ਕਰਨ ਵਾਲੇ ਇਸ ਫੋਨ 'ਚ 4ਜੀ.ਬੀ. ਰੈਮ ਦੇ ਨਾਲ 128ਜੀ.ਬੀ. ਦੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ ਵਧਾਇਆ ਜਾ ਸਕਦਾ ਹੈ।
ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐਂਡਰਾਇਡ ਮਾਰਸ਼ਮੈਲੋ 'ਤੇ ਆਧਾਰਿਤ ਇਸ ਸਮਾਰਟਫੋਨ 'ਚ ਆਟੋਫੋਕਸ ਅਤੇ ਡਿਊਲ ਐੱਲ.ਈ.ਡੀ. ਦੇ ਨਾਲ 13 ਮੈਗਾਪਿਕਸਲ ਦਾ ਡਿਊਲ ਰਿਅਰ ਕੈਮਰਾ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਦੇ ਸ਼ੌਕੀਨਾਂ ਲਈ ਇਸ ਵਿਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਇਸ ਤੋਂ ਇਲਾਵਾ ਰਿਅਰ 'ਤੇ ਇਕ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ। ਸਮਾਰਟਫੋਨ ਨੂੰ ਪਾਵਰ ਦੇਣ ਦਾ ਕੰਮ 3200 ਐੱਮ.ਏ.ਐੱਚ. ਦੀ ਬੈਟਰੀ ਕਰੇਗੀ ਜੋ ਕੁਆਲਕਾਮ ਕੁਇੱਕ ਚਾਰਜ 3.0 ਟੈਕਨਾਲੋਜੀ ਨੂੰ ਸਪੋਰਟ ਕਰਦੀ ਹੈ।
ਐਮਾਜ਼ਾਨ ਇੰਡੀਆ 'ਤੇ ਵਨਪਲੱਸ 3T, ਆਈਫੋਨ 7 ਸਮੇਤ ਕਈ ਸਮਾਰਟਫੋਨ 'ਤੇ ਮਿਲ ਰਹੀ ਹੈ ਭਾਰੀ ਛੂਟ
NEXT STORY