ਮੁੰਬਈ (ਬਿਊਰੋ) : Motorola ਆਪਣੇ ਭਾਰਤੀ ਗ੍ਰਾਹਕਾਂ ਲਈ Moto G45 5G ਸਮਾਰਟਫੋਨ ਲਾਂਚ ਕਰਨ ਜਾ ਰਿਹਾ ਹੈ। ਹੁਣ ਇਸ ਫੋਨ ਦੀ ਲਾਂਚ ਡੇਟ ਬਾਰੇ ਜਾਣਕਾਰੀ ਸਾਹਮਣੇ ਆਈ ਗਈ ਹੈ। Moto G45 5G ਸਮਾਰਟਫੋਨ 21 ਅਗਸਤ ਨੂੰ ਲਾਂਚ ਹੋ ਰਿਹਾ ਹੈ। ਦੱਸ ਦਈਏ ਕਿ ਦੇਸ਼ 'ਚ 5G ਸਮਾਰਟਫੋਨ ਦੀ ਮੰਗ ਕਾਫ਼ੀ ਤੇਜ਼ੀ ਨਾਲ ਵੱਧ ਰਹੀ ਹੈ। ਅਜਿਹੇ 'ਚ ਕੰਪਨੀ Moto G45 5G ਸਮਾਰਟਫੋਨ ਲਾਂਚ ਕਰਨ ਵਾਲੀ ਹੈ।
Moto G45 5G ਸਮਾਰਟਫੋਨ ਦੇ ਫੀਚਰਸ
ਫੀਚਰਸ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਫੋਨ 'ਚ 6.5 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ 3 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਕਵਾਡ ਕੈਮਰਾ ਅਤੇ ਸੈਲਫ਼ੀ ਲਈ ਫਰੰਟ ਕੈਮਰਾ ਮਿਲ ਸਕਦਾ ਹੈ। Moto G45 5G ਸਮਾਰਟਫੋਨ ਨੂੰ 8GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਫੋਨ 'ਚ 4,500mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ -ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਵਿਚਾਲੇ ਆਯੁਸ਼ਮਾਨ ਖੁਰਾਨਾ ਨੇ ਲਿਖੀ ਕਵਿਤਾ, ਇਮੋਸ਼ਨਲ ਕਰ ਦੇਣਗੇ ਬੋਲ
Moto G45 5G ਦੀ ਕੀਮਤ
ਫਿਲਹਾਲ, ਕੰਪਨੀ ਨੇ Moto G45 5G ਸਮਾਰਟਫੋਨ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਫੋਨ ਨੂੰ 15 ਹਜ਼ਾਰ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਫੋਨ ਨੂੰ ਲਾਲ, ਗ੍ਰੀਨ ਅਤੇ ਬਲੂ ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ। Moto G45 5G ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਖ਼ਤਮ ਹੋਇਆ ਇੰਤਜ਼ਾਰ, ਭਾਰਤ 'ਚ ਲਾਂਚ ਹੋਈ 5-Door Thar Roxx
NEXT STORY