ਗੈਜੇਟ ਡੈਸਕ– ਮੋਟੋਰੋਲਾ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ Moto G51 5G ਨੂੰ ਭਾਰਤ ’ਚ ਪੇਸ਼ ਕੀਤਾ ਹੈ। Moto G51 5G ਇਕ ਪਾਕੇਟ ਫ੍ਰੈਂਡਲੀ 5ਜੀ ਸਮਾਰਟਫੋਨ ਹੈ। Moto G51 5G ਦੀ ਵਿਕਰੀ ਫਲਿਪਕਾਰਟ ’ਤੇ ਵਿਸ਼ੇਸ਼ ਤੌਰ ’ਤੇ ਹੋ ਰਹੀ ਹੈ। Moto G51 5G ਭਾਰਤ ’ਚ ਲਾਂਚ ਹੋਣ ਵਾਲਾ ਮੋਟੋਰੋਲਾ ਦਾ ਸਭ ਤੋਂ ਸਸਤਾ 5ਜੀ ਫੋਨ ਹੈ। ਅੱਜ ਯਾਨੀ 16 ਦਸੰਬਰ ਨੂੰ ਇਸ ਫੋਨ ਦੀ ਪਹਿਲੀ ਸੇਲ ਹੈ।
ਇਹ ਵੀ ਪੜ੍ਹੋ– WhatsApp ਦੇ ਇਸ ਨਵੇਂ ਫੀਚਰ ਨਾਲ ਬਦਲ ਜਾਵੇਗਾ ਵੌਇਸ ਚੈਟ ਦਾ ਅੰਦਾਜ਼, ਇੰਝ ਕਰੋ ਇਸਤੇਮਾਲ
Moto G51 5G ਦੀ ਭਾਰਤ ’ਚ ਕੀਮਤ
Moto G51 5G ਦੀ ਕੀਮਤ ਭਾਰਤ ’ਚ 14,999 ਰੁਪਏ ਰੱਖੀ ਗਈ ਹੈ। ਇਸ ਕੀਮਤ ’ਚ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲਾ ਮਾਡਲ ਮਿਲੇਗਾ। ਫੋਨ ਨੂੰ ਐਕਵਾ ਬਲਿਊ ਅਤੇ ਇੰਡੀਗੋ ਬਲਿਊ ਰੰਗ ’ਚ ਫਲਿਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ।
Moto G51 5G ਦੇ ਫੀਚਰਜ਼
Moto G51 5G ’ਚ ਐਂਡਰਾਇਡ 11 ਆਧਾਰਿਤ My UX ਦਿੱਤਾ ਗਿਆ ਹੈ। ਇਸਤੋਂ ਇਲਾਵਾ ਇਸ ਵਿਚ 6.8 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਡਿਸਪਲੇਅ ਦਾ ਰਿਫ੍ਰੈਸ਼ ਰੇਟ 120Hz ਹੈ। ਫੋਨ ’ਚ ਸਨੈਪਡ੍ਰੈਗਨ 480 Pro ਪ੍ਰੋਸੈਸਰ, 4 ਜੀ.ਬੀ. ਰੈਮ ਅਤੇ 64 ਜੀ.ਬੀ. ਦੀ ਸਟੋਰੇਜ ਹੈ।
Moto G51 5G ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਹੈ। ਸੈਲਫੀ ਲਈ ਇਸ ਵਿਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।
ਕੁਨੈਕਟੀਵਿਟੀ ਲਈ ਫੋਨ ’ਚ 5G, 4G LTE, Wi-Fi 802.11ac, ਬਲੂਟੁੱਥ v5.1, GPS/A-GPS, NFC, ਐੱਫ.ਐੱਮ. ਰੇਡੀਓ, ਯੂ.ਐੱਸ.ਬੀ. ਟਾਈਪ-ਸੀ ਪੋਰਟ ਅਤੇ 3.5 mm ਦਾ ਹੈੱਡਫੋਨ ਜੈੱਕ ਹੈ। ਇਸ ਵਿਚ 5000mAh ਦੀ ਬੈਟਰੀ ਹੈ ਜਿਸ ਦੇ ਨਾਲ 20 ਵਾਟ ਦੀ ਰੈਪਿਡ ਚਾਰਜਿੰਗ ਦਾ ਸਪੋਰਟ ਹੈ।
ਇਹ ਵੀ ਪੜ੍ਹੋ– ਤੁਰੰਤ ਅਪਡੇਟ ਕਰੋ ਆਪਣਾ ਐਂਡਰਾਇਡ ਫੋਨ! ਸਰਕਾਰੀ ਸਕਿਓਰਿਟੀ ਏਜੰਸੀ ਨੇ ਦਿੱਤੀ ਚਿਤਾਵਨੀ
ਇਸ ਭਾਰਤੀ ਮੁੰਡੇ ਨੇ ਐਂਡਰਾਇਡ ’ਚ ਲੱਭੀ ਗੰਭੀਰ ਖਾਮੀ, ਗੂਗਲ ਨੇ ਦਿੱਤਾ ਲੱਖਾਂ ਦਾ ਇਨਾਮ
NEXT STORY