ਗੈਜੇਟ ਡੈਸਕ- ਜੇਕਰ ਤੁਹਾਡੇ ਫੋਨ 'ਤੇ ਵੀ ਐਮਰਜੈਂਸੀ ਅਲਰਟ ਆ ਰਿਹਾ ਹੈ ਤਾਂ ਘਬਰਾਓ ਨਾ। ਇਹ ਐਮਰਜੈਂਸੀ ਅਲਰਟ ਸਰਕਾਰ ਵੱਲੋਂ ਭੇਜਿਆ ਜਾ ਰਿਹਾ ਹੈ। ਦਰਅਸਲ, ਸਰਕਾਰ ਸੈੱਲ ਬ੍ਰਾਡਕਾਸਟ ਅਲਰਟ ਸਿਸਟਮ ਦੀ ਟੈਸਟਿੰਗ ਕਰ ਰਹੀ ਹੈ। ਦੂਰਸੰਚਾਰ ਵਿਭਾਗ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA) ਦੇ ਸਹਿਯੋਗ ਨਾਲ ਸੈੱਲ ਬ੍ਰਾਡਕਾਸਟ ਅਲਰਟ ਸਿਸਟਮ ਦੀ ਵਿਆਪਕ ਜਾਂਚ ਕਰ ਰਹੀ ਹੈ।
ਸ਼ੁੱਕਰਵਾਰ ਦੁਪਹਿਰ ਕਰੀਬ ਸਾਢੇ 12 ਵਜੇ ਸਭ ਦੇ ਮੋਬਾਇਲ 'ਤੇ ਐਮਰਜੈਂਸੀ ਅਲਰਟ ਮੈਸੇਜ ਟੈਸਟਿੰਗ ਮੈਸੇਜ ਆਉਣੇ ਸ਼ੁਰੂ ਹੋ ਗਏ ਹਨ। ਮੈਸੇਜ 'ਚ ਲਿਖਿਆ ਹੈ ਕਿ ਇਹ ਐੱਨ.ਡੀ.ਐੱਮ.ਏ ਦੀ ਐਮਰਜੈਂਸੀ ਚਿਤਾਵਨੀ ਪ੍ਰਣਾਲੀ ਦੀ ਜਾਂਚ ਕਰਨ ਲਈ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੁਆਰਾ ਸੈੱਲ ਪ੍ਰਸਾਰਣ ਦੀ ਵਰਤੋਂ ਕਰਕੇ ਭੇਜਿਆ ਗਿਆ ਇਕ ਨਮੂਨਾ ਟੈਸਟ ਸੁਨੇਹਾ ਹੈ। ਇਸ ਲਈ ਤੁਹਾਡੇ ਪਾਸਿਓਂ ਕਿਸੇ ਕਾਰਵਾਈ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਭੂਚਾਲ ਆਉਣ ਤੋਂ ਪਹਿਲਾਂ ਹੀ ਅਲਰਟ ਕਰੇਗਾ ਸਮਾਰਟਫੋਨ, ਇੰਝ ਕਰੋ ਸੈਟਿੰਗ
ਇਹ ਵੀ ਪੜ੍ਹੋ- ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!
ਇਸ ਟੈਸਟਿੰਗ ਨਾਲ ਸਰਕਾਰ ਐਮਰਜੈਂਸੀ ਸਰਕਾਰ ਵੱਲੋਂ ਕੁਝ ਦਿਨਾਂ ਤੋਂ ਟੈਕਸਟ ਮੈਸੇਜ ਕਰਕੇ ਸੁਚੇਤ ਕੀਤਾ ਗਿਆ ਸੀ ਜਿਸ ਵਿਚ ਲਿਖਿਆ ਸੀ ਕਿ ਦੂਰਸੰਚਾਰ ਵਿਭਾਗ, ਭਾਰਤ ਸਰਕਾਰ, ਐੱਨ.ਡੀ.ਐੱਮ.ਏ. ਦੇ ਨਾਲ ਸੈੱਲ ਬ੍ਰਾਡਕਾਸਟ ਦਾ ਪ੍ਰੀਖਣ ਕਰ ਰਿਹਾ ਹੈ। ਤੁਹਾਨੂੰ ਆਵਾਜ਼/ਵਾਈਬ੍ਰੇਟ ਦੇ ਨਾਲ ਮੋਬਾਇਲ 'ਤੇ ਟੈਸਟ ਮੈਸੇਜ ਪ੍ਰਾਪਤ ਹੋ ਸਕਦੇ ਹਨ। ਇਹ ਮੈਸੇਜ ਟੈਸਟਿੰਗ ਪ੍ਰਕਿਰਿਆ ਦਾ ਹਿੱਸਾ ਹਨ, ਕੋਈ ਅਸਲ ਐਮਰਜੈਂਸੀ ਦੀ ਸਥਿਤੀ ਦਾ ਸੰਕੇਤ ਨਹੀਂ ਹਨ। ਇਨ੍ਹਾਂ 'ਤੇ ਤੁਹਾਡੇ ਵੱਲੋਂ ਕਿਸੇ ਵੀ ਕਾਰਵਾਈ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਐਪਲ ਸਟੋਰ 'ਚ ਵੜੀ ਬੇਕਾਬੂ ਭੀੜ, ਜਿਸਦੇ ਹੱਥ ਜੋ ਆਇਆ ਲੈ ਕੇ ਦੌੜ ਗਿਆ, ਵਾਇਰਲ ਹੋਈ ਵੀਡੀਓ
ਸੈੱਲ ਬ੍ਰਾਡਕਾਸਟ ਅਲਰਟ ਸਿਸਟਮ ਇਕ ਅਤਿ-ਆਧੁਨਿਕ ਤਕਨਾਲੋਜੀ ਨੂੰ ਦਰਸਾਉਂਦਾ ਹੈ ਜੋ ਸਾਨੂੰ ਨਿਰਧਾਰਿਤ ਭੂਗੋਲਿਕ ਖੇਤਰਾਂ ਦੇ ਅੰਦਰ ਸਾਰੇ ਮੋਬਾਈਲ ਡਿਵਾਈਸਾਂ 'ਤੇ ਨਾਜ਼ੁਕ ਅਤੇ ਸਮਾਂ-ਸਬੰਧਤ ਆਫ਼ਤ ਪ੍ਰਬੰਧਨ ਸੰਦੇਸ਼ਾਂ ਨੂੰ ਪ੍ਰਸਾਰਿਤ ਕਰਨ ਦੇ ਯੋਗ ਬਣਾਉਂਦਾ ਹੈ, ਚਾਹੇ ਪ੍ਰਾਪਤਕਰਤਾ ਨਿਵਾਸੀ ਜਾਂ ਵਿਜ਼ਟਰ ਹੋਣ।
ਦੂਰਸੰਚਾਰ ਵਿਭਾਗ (DOT) ਭਾਰਤ ਵਿਚ ਦੂਰਸੰਚਾਰ ਖੇਤਰ ਦੇ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਵਿਕਾਸ ਸੰਬੰਧੀ ਨੀਤੀਆਂ ਬਣਾਉਣ ਲਈ ਜ਼ਿੰਮੇਵਾਰ ਹੈ। ਸਾਡਾ ਉਦੇਸ਼ ਨਵੀਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਅਤੇ ਰਾਸ਼ਟਰੀ ਸੁਰੱਖਿਆ ਹਿੱਤਾਂ ਦੀ ਰੱਖਿਆ ਕਰਦੇ ਹੋਏ ਸਾਰੇ ਨਾਗਰਿਕਾਂ ਲਈ ਕਿਫਾਇਤੀ ਅਤੇ ਪ੍ਰਭਾਵਸ਼ਾਲੀ ਦੂਰਸੰਚਾਰ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ।
ਇਸ ਪਹਿਲਕਦਮੀ ਦਾ ਉਦੇਸ਼ ਆਫ਼ਤਾਂ ਦੌਰਾਨ ਸੰਕਟਕਾਲੀਨ ਸੰਚਾਰ ਨੂੰ ਮਜ਼ਬੂਤ ਕਰਨਾ ਅਤੇ ਸਾਡੇ ਸਤਿਕਾਰਤ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਤਰਜੀਹ ਦੇਣਾ ਹੈ। ਵੱਖ-ਵੱਖ ਮੋਬਾਈਲ ਆਪਰੇਟਰਾਂ ਅਤੇ ਸੈੱਲ ਪ੍ਰਸਾਰਣ ਪ੍ਰਣਾਲੀਆਂ ਦੀ ਐਮਰਜੈਂਸੀ ਚੇਤਾਵਨੀ ਪ੍ਰਸਾਰਣ ਸਮਰੱਥਾ ਦੀ ਕੁਸ਼ਲਤਾ ਅਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਇਹ ਟਰਾਇਲ ਸਮੇਂ-ਸਮੇਂ 'ਤੇ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿਚ ਕਰਵਾਏ ਜਾਣਗੇ।
ਇਹ ਵੀ ਪੜ੍ਹੋ- Netflix ਤੋਂ ਬਾਅਦ ਹੁਣ ਇਸ ਪ੍ਰਸਿੱਧ OTT ਪਲੇਟਫਾਰਮ ਨੇ ਬੰਦ ਕੀਤੀ ਪਾਸਵਰਡ ਸ਼ੇਅਰਿੰਗ ਦੀ ਸਹੂਲਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
iPhone 15 ਖ਼ਰੀਦ ਕੇ ਪਛਤਾ ਰਹੇ ਨੇ ਲੋਕ! ਸਿਰਦਰਦ ਬਣੀਆਂ ਇਹ ਸਮੱਸਿਆਵਾਂ
NEXT STORY