ਜਲੰਧਰ- ਜੇਕਰ ਤੁਸੀਂ ਵੀ ਨਵਾਂ ਸਮਾਰਟਫੋਨ ਖਰੀਦਣਾ ਚਾਹੁੰਦੇ ਹੋ ਤਾਂ ਅਸੀਂ ਤੁਹਾਡੇ ਲਈ ਇਕ ਮਹੱਤਵਪੂਰਨ ਜਾਣਕਾਰੀ ਲਿਆਏ ਹਾਂ। ਘੱਟ ਬਜਟ 'ਚ ਅਸੀਂ ਤੁਹਾਨੂੰ 5 ਸਮਾਰਟਫੋਨਜ਼ ਦੇ ਬਾਰੇ 'ਚ ਦੱਸਣ ਜਾ ਰਹੇ ਹਾਂ, ਜਿੰਨ੍ਹਾਂ ਦੀ ਕੀਮਤ 10,000 ਰੁਪਏ ਤੋਂ ਘੱਟ ਹੈ। ਇਨ੍ਹਾਂ ਸਮਾਰਟਫੋਨਜ਼ 'ਤੇ ਯੂਜ਼ਰਸ ਫੇਸਬੁੱਕ ਅਤੇ ਵਾਟਸਐਪ ਚਲਾ ਸਕਦੇ ਹਨ। ਇਨ੍ਹਾਂ 'ਚ ਸਵਾਈਪ ਤੋਂ ਲੈ ਕੇ ਲਾਵਾ ਤੱਕ ਸਮਾਰਟਫੋਨਜ਼ ਮੌਜੂਦ ਹੈ।
Intex Aqua Strong 5.1+ -
ਇਸ 'ਚ 5 ਇੰਚ ਦੀ ਜੀ. ਡਬਲਯੂ. ਵੀ. ਜੀ. ਏ. ਡਿਸਪਲੇ ਦਿੱਤਾ ਗਿਆ ਹੈ। ਇਸ ਦਾ ਪਿਕਸਲ ਰੈਜ਼ੋਲਿਊਸ਼ਨ 480x854 ਹੈ। ਇਹ 1.3 ਗੀਗਾਹਟਰਜ਼ ਕਵਾਡ-ਕੋਰ ਪ੍ਰੋਸੈਸਰ ਅਤੇ 1 ਜੀ. ਬੀ. ਰੈਮ ਨਾਲ ਲੈਸ ਹੈ। ਇਸ 'ਚ 8 ਜੀ. ਬੀ. ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ, ਜਿਸ ਨੂੰ ਮਾਈਕ੍ਰੋ ਐੱਸ. ਡੀ. ਕਾਰਡ ਦੇ ਸਹਾਰੇ 64 ਜੀ. ਬੀ. ਤੱਕ ਵਧਾਇਆ ਜਾ ਸਕਦਾ ਹੈ। ਇਸ 'ਚ 5 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਾਤ ਗਿਆ ਹੈ। ਇਹ ਫੋਨ ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਦਾ ਹੈ। ਇਸ 'ਚ 2000 ਐੱਮ. ਏ. ਐੱਚ.. ਦੀ ਬੈਟਰੀ ਦਿੱਤੀ ਗਈ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਦਾ ਹੈ। ਕਨੈਕਟੀਵਿਟੀ ਲਈ ਇਸ 'ਚ 4ਜੀ, VoLTE, ਬਲੂਟੁਥ ਅਤੇ ਵਾਈ-ਫਆਈ ਹਾਟਸਪਾਟ ਵਰਗੇ ਫੀਚਰਸ ਦਿੱਤੇ ਗਏ ਹਨ।
Swipe Elite Sense -
ਇਸ ਫੋਨ 'ਚ 5 ਇੰਚ ਦੀ ਐੱਚ. ਡੀ. ਆਈ. ਪੀ. ਐੱਸ. ਡਿਸਪਲੇ ਦਿੱਤਾ ਗਿਆ ਹੈ। ਇਹ ਫੋਨ 1.4 ਗੀਗਹਟਰਜ਼ ਕਵਾਡ-ਕੋਰ ਸਨੈਪਡ੍ਰੈਗਨ 425 ਪ੍ਰੋਸੈਸਰ ਅਤੇ 3 ਜੀ. ਬੀ. ਰੈਮ ਨਾਲ ਲੈਸ ਹੈ। ਇਸ 'ਚ 16 ਜੀ. ਬੀ. ਦੀ ਇੰਟਰਨਲ ਮੈਮਰੀ ਦਿੱਤਾ ਹਈ ਹੈ, ਜਿਸ ਨੂੰ ਮਾਈਕ੍ਰੋ ਐੱਸ. ਡੀ. ਦੇ ਰਾਹੀ 64 ਜੀ. ਬੀ. ਤੱਕ ਵਧਾਇਆ ਜਾ ਸਕਦਾ ਹੈ। ਇਹ ਫੋਨ ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਾਦ ਹੈ, ਜਿਸ 'ਤੇ ਇੰਡਸ ਓ. ਐੱਸ. ਦੀ ਸਕਰੀਨ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਇਸ ਫੋਨ 'ਚ 13 ਮਾਗੀਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। 8 ਮੈਗਾਪਿਕਸਲ ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ। ਇਸ 'ਚ 2500 ਐੱਮ. ਏ. ਐੱਚ. ਦੀ ਬੈਟਰੀ ਵੀ ਦਿੱਤੀ ਗਈ ਹੈ। ਕਨੈਕਟੀਵਿਟੀ ਲਈ ਇਸ 'ਚ 4ਜੀ, ਵਾਈ-ਫਾਈ, ਬਲੂਟੁਥ, ਜੀ. ਪੀ. ਐੱਸ. 3.5 ਐੱਮ. ਐੇੱਮ. ਆਡੀਓ ਪੋਰਟ ਸਮੇਤ ਮਾਈਕ੍ਰੋ ਯੂ. ਐੱਸ. ਬੀ. ਪੋਰਟ ਵਰਗੇ ਫੀਚਰਸ ਦਿੱਤੇ ਗਏ ਹਨ।
Karbonn Aura Note 4G -
ਕੰਪਨੀ ਦਾ ਇਹ ਪਹਿਲਾ ਫਿੰਗਰਪ੍ਰਿੰਟ ਸਕੈਨਰ ਵਾਲਾ ਹੈਂਡਸੈੱਟ ਹੈ। ਇਸ 'ਚ 5.5. ਇੰਚ ਦਾ ਆਈ. ਪੀ. ਐੱਸ. ਡਿਸਪਲੇ ਦਿੱਤਾ ਗਿਆ ਹੈ। ਇਹ ਫੋਨ 1.25 ਗੀਗਾਹਟਰਜ਼ ਕਵਾਡ-ਕੋਰ ਮੀਡੀਆਟੇਕ ਐੱਮ. ਟੀ. 6737 ਪ੍ਰੋਸੈਸਰ ਅਤੇ 2 ਜੀ. ਬੀ. ਰੈਮ ਨਾਲ ਲੈਸ ਹੈ। ਇਸ 'ਚ 16 ਜੀ. ਬੀ. ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਨਾਲ ਹੀ 2800 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ 8 ਐੱਮ. ਪੀ. ਦਾ ਰਿਅਰ ਅਤੇ 5 ਐੱਮ. ਪੀ. ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ। ਇਹ ਫੋਨ ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਦਾ ਹੈ।
Lava X28 -
ਇਸ 'ਚ 5.5 ਇੰਚ ਦੀ ਐੱਚ. ਡੀ. ਆਈ. ਪੀ. ਐੱਸ. ਡਿਸਪਲੇ ਦਿੱਤਾ ਗਿਆ ਹੈ। ਇਹ ਫੋਨ 1.3 ਗੀਗਾਹਟਰਜ਼ ਕਵਾਡ-ਕੋਰ ਪ੍ਰੋਸੈਸਰ ਅਤੇ 1 ਜੀ. ਬੀ. ਰੈਮ ਨਾਲ ਲੈਸ ਹੈ। ਇਸ 'ਚ 8 ਜੀ. ਬੀ. ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ, ਜਿਸ ਨੂੰ ਮਾਈਕ੍ਰੋ ਐੱਸ. ਡੀ. ਕਾਰਡ ਦੇ ਰਾਹੀ 32 ਜੀ. ਬੀ. ਤੱਕ ਵਧਾਇਆ ਜਾ ਸਕਦਾ ਹੈ। ਇਸ ਫੋਨ 'ਚ ਐੱਲ. ਈ. ਡੀ. ਫਲੈਸ਼ ਨਾਲ 8 ਮੈਗਾਪਿਕਸਲ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ ਐੱਲ. ਈ. ਡੀ. ਫਲੈਸ਼ ਨਾਲ 8 ਮੈਗਾਪਿਕਸਲ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਫਰੰਟ ਕੈਮਰਾ ਦਿੱਤਾ ਗਿਆ ਹੈ। ਇਹ ਫੋਨ ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਦਾ ਹੈ। ਪਾਵਰ ਦੇਣ ਲਈ ਇਸ 'ਚ 2600 ਐੱਮ. ਏ. ਐੇੱਚ. ਦੀ ਬੈਟਰੀ ਦਿੱਤੀ ਗਈ ਹੈ।
Lyf water 11 -
ਇਸ ਫੋਨ 'ਚ 5 ਇੰਚ ਦੀ ਐੱਚ. ਡੀ. ਆਈ. ਪੀ. ਐੱਸ. ਐੱਲ. ਸੀ. ਡੀ. ਡਿਸਪਲੇ ਦਿੱਤੀ ਗਈ ਹੈ, ਜਿਸ ਦਾ ਰੈਜ਼ੋਲਿਊਸਨ 720x1080 ਪਿਕਸਲ ਹੈ। ਇਹ ਫੋਨ 1.3 ਗੀਗਾਹਟਰਜ਼ ਕਵਾਡਕੋਰ ਮੀਡੀਆਟੇਕ ਐੱਮ. ਟੀ. 6735 ਪ੍ਰੋਸੈਸਰ ਅਤੇ 3 ਜੀ. ਬੀ. ਰੈਮ ਨਾਲ ਲੈਸ ਹੈ। ਇਸ ਤੋਂ ਇਲਾਵਾ ਲਾਈਕ ਵਾਟਰ 11 ਐਂਡਰਾਇਡ 6.0 ਮਾਰਸ਼ਮੈਲੋ 'ਤੇ ਕੰਮ ਕਰਦਾ ਹੈ। ਇਸ ਫੋਨ 'ਚ 16 ਜੀ. ਬੀ. ਦੀ ਇੰਟਰਨਲ ਮੈਮਰੀ ਦਿੱਤੀ ਗਈ ਹੈ, ਜਿਸ ਨੂੰ 32 ਜੀ. ਬੀ. ਤੱਕ ਦੇ ਮਾਈਕ੍ਰੋ ਐੱਸ. ਡੀ. ਕਾਰਡ ਦੇ ਰਾਹੀ ਵਧਾਇਆ ਜਾ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 13 ਐੱਮ. ਪੀ. ਦਾ ਰਿਅਰ ਕੈਮਰਾ ਦਿੱਤਾ ਗਿਅ ਾਹੈ, 5 ਐੱਮ. ਪੀ. ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ। ਫੋਨ ਦਾ ਰਿਅਰ ਕੈਮਰਾ ਐੱਲ. ਟੀ. ਈ. ਫਲੈਸ਼ ਨਾਲ ਲੈਸ ਹੈ। ਤੁਹਾਨੂੰ ਦੱਸ ਦਈਏ ਕਿ ਇਕ ਸਮੇਂ 'ਤੇ ਦੋਵਾਂ 'ਚ ਇਕ ਹੀ 4ਜੀ ਨੈੱਟਵਰਕ 'ਤੇ ਕੰਮ ਕਰੇਗੀ। ਇਸ ਨਾਲ ਹੀ ਇਸ ਫੋਨ 'ਚ 2100 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਗਈ ਹੈ।
ਫੇਸਬੁੱਕ ਅਕਾਊਂਟ ਨੂੰ ਪਰਮਾਨੇਂਟਲੀ ਡਿਲੀਟ ਕਰਨ 'ਚ ਮਦਦ ਕਰਣਗੇ ਇਹ ਸਟੈਪਸ
NEXT STORY