ਗੈਜੇਟ ਡੈਸਕ– ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਰੀਅਲਮੀ ਨੇ Realme 9i ਸਮਾਰਟਫੋਨ ਨੂੰ ਹਾਲ ਹੀ ’ਚ ਲਾਂਚ ਕੀਤਾ ਹੈ ਅਤੇ ਹੁਣ ਕੰਪਨੀ ਜਲਦ ਹੀ Realme 9 ਅਤੇ Realme 9 Pro ਫੋਨਾਂ ਨੂੰ ਲਾਂਚ ਕਰਨ ਵਾਲੀ ਹੈ। ਕੰਪਨੀ ਦੇ ਸੀ.ਈ.ਓ. ਮਾਧਵ ਸੇਠ ਨੇ ਪੁਸ਼ਟੀ ਕੀਤੀ ਹੈ ਕਿ ਜਲਦ ਹੀ Realme 9 ਸੀਰੀਜ਼ ਨੂੰ ਭਾਰਤ ’ਚ ਲਾਂਚ ਕੀਤਾ ਜਾਵੇਗਾ। ਇਨ੍ਹਾਂ ਦੀ ਕੀਮਤ 15 ਹਜ਼ਾਰ ਰੁਪਏ ਤੋਂ ਉਪਰ ਹੋਵੇਗੀ ਅਤੇ ਇਸ ਸੀਰੀਜ਼ ਤਹਿਤ ਦੋ ਫੋਨ ਲਿਆਏ ਜਾਣਗੇ ਜੋ ਕਿ 5ਜੀ ਨੂੰ ਸਪੋਰਟ ਕਰਨਗੇ।
ਰੀਅਲਮੀ 9 ਸੀਰੀਜ਼ ਨੂੰ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਨਾਲ ਲਿਆਇਆ ਜਾਵੇਗਾ ਅਤੇ ਇਸ ਵਿਚ ਕੁਆਲਕਾਮ ਦਾ ਸਨੈਪਡ੍ਰੈਗਨ ਪ੍ਰੋਸੈਸਰ ਦਿੱਤਾ ਗਿਆ ਹੋਵੇਗਾ। ਇਨ੍ਹਾਂ ਫੋਨਾਂ ’ਚ 6.5 ਇੰਚ ਦੀ ਓ.ਐੱਲ.ਈ.ਡੀ. ਡਿਸਪਲੇਅ ਮਿਲੇਗੀ ਜੋ ਕਿ 120Hz ਦੇ ਰਿਫ੍ਰੈਸ਼ ਰੇਟ ਨੂੰ ਸਪੋਰਟ ਕਰੇਗੀ। ਫੋਨਾਂ ’ਚ 64 ਮੈਗਾਪਿਕਸਲ ਦੇ ਪ੍ਰਾਈਮਰੀ ਲੈੱਨਜ਼ ਵਾਲਾ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ। ਇਸਤੋਂ ਇਲਾਵਾ ਇਹ ਫੋਨ 65 ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਨਗੇ।
120W ਫਾਸਟ ਚਾਰਜਿੰਗ ਸਪੋਰਟ ਨਾਲ Xiaomi 11T Pro 5G ਭਾਰਤ ’ਚ ਲਾਂਚ
NEXT STORY