ਗੈਜੇਟ ਡੈਸਕ– ਸਮਾਰਟਫੋਨ ਨਿਰਮਾਤਾ ਕੰਪਨੀ ਰੀਅਲਮੀ ਆਪਣੀ ਨਵੀਂ Realme 9 ਸੀਰੀਜ਼ ’ਤੇ ਕੰਮ ਕਰ ਰਹੀ ਹੈ। ਇਸ ਸੀਰੀਜ਼ ਦੇ ਡਿਵਾਈਸ ਨਾਲ ਸੰਬੰਧਿਤ ਕਈ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਇਸ ਆਉਣ ਵਾਲੀ ਸੀਰੀਜ਼ ਦੇ Realme 9 ਦੀਆਂ ਕੁਝ ਤਸਵੀਰਾਂ ਲੀਕ ਹੋ ਗਈਆਂ ਹਨ, ਜਿਨ੍ਹਾਂ ’ਚ ਇਸ ਦੇ ਡਿਜ਼ਾਇਨ ਨੂੰ ਵੇਖਿਆ ਜਾ ਸਕਦਾ ਹੈ। ਹਾਲਾਂਕਿ, ਇਨ੍ਹਾਂ ਤਸਵੀਰਾਂ ਤੋਂ ਆਉਣ ਵਾਲੇ ਸਮਾਰਟਫੋਨ ਦੀ ਕੀਮਤ ਜਾਂ ਲਾਂਚਿੰਗ ਤਾਰੀਖ਼ ਦੀ ਜਾਣਕਾਰੀ ਨਹੀਂ ਮਿਲੀ।
91ਮੋਬਾਇਲ ਦੀ ਰਿਪੋਰਟ ਮੁਤਾਬਕ, PassionateGeekz ਨੇ ਆਉਣ ਵਾਲੇ ਰੀਅਰਮੀ 9 ਸਮਾਰਟਫੋਨ ਦੀਆਂ ਤਸਵੀਰਾਂ ਲੀਕ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖੀਏ ਤਾਂ ਡਿਵਾਈਸ ’ਚ ਪੰਚ-ਹੋਲ ਡਿਸਪਲੇਅ ਦਿਤੀ ਗਈ ਹੈ। ਹੈਂਡਸੈੱਟ ’ਚ ਫਲਟ ਐੱਜ ਅਤੇ ਸਾਈਡ-ਮਾਊਂਡੇਟ ਫਿੰਗਰਪ੍ਰਿੰਟ ਸਕੈਨਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਿਵਾਈਸ ਦੇ ਬੈਕ-ਪੈਨਲ ’ਚ ਕਵਾਡ ਕੈਮਰਾ ਸੈੱਟਅਪ ਅਤੇ ਹੇਠਲੇ ਪਾਸੇ ਹੈੱਡਫੋਨ ਜੈੱਕ ਮਿਲੇਗਾ। ਇਸ ਤੋਂ ਇਲਾਵਾ ਜ਼ਿਆਦਾ ਜਾਣਕਾਰੀ ਨਹੀਂ ਮਿਲੀ।
Realme 9 ਦੇ ਫੀਚਰਜ਼
ਮੀਡੀਆ ਰਿਪੋਰਟਾਂ ਮੁਤਾਬਕ, Realme 9 ਸਮਾਰਟਫੋਨ ’ਚ 6.5 ਇੰਚ ਦੀ ਫੁਲ-ਐੱਚ.ਡੀ. ਪਲੱਸ ਸੁਪਰ ਅਮੋਲੇਡ ਡਿਸਪਲੇਅ ਮਿਲੇਗੀ। ਇਸ ਦੇ ਨਾਲ ਹੀ ਫੋਨ ’ਚ ਮੀਡੀਆਟੈੱਕ ਹੇਲੀਓ ਜੀ95 ਚਿਪਸੈੱਟ, 6 ਜੀ.ਬੀ. ਰੈਮ ਨਾਲ 64 ਜੀ.ਬੀ. ਦੀ ਇੰਟਰਨਲ ਸਟੋਰੇਜ ਮਿਲੇਗੀ। ਉਥੇ ਹੀ ਇਹ ਸਮਾਰਟਫੋਨ ਐਂਡਰਾਇਡ 11 ਆਧਾਰਿਤ ਰੀਅਲਮੀ ਯੂ.ਆਈ. 2.0 ’ਤੇ ਕੰਮ ਕਰੇਗਾ।
ਫੋਨ ’ਚ ਕਵਾਡ ਕੈਮਰਾ ਸੈੱਟਅਪ ਦਿੱਤਾ ਜਾ ਸਕਦਾ ਹੈ। ਇਸ ਵਿਚ ਪਹਿਲਾ 64 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ, ਦੂਜਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈੱਨਜ਼, ਤੀਜਾ 5 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਅਤੇ ਚੌਥਾ 2 ਮੈਗਾਪਿਕਸਲ ਦਾ ਡੈਪਥ ਸੈਂਸਰ ਮੌਜੂਦ ਹੋਵੇਗਾ। ਜਦਕਿ ਫੋਨ ਦੇ ਫਰੰਟ ’ਚ 32 ਮੈਗਾਪਿਕਸਲ ਦਾ ਕੈਮਰਾ ਮਿਲੇਗਾ।
Realme 9 ਦੀ ਸੰਭਾਵਿਤ ਕੀਮਤ
ਰੀਅਲਮੀ ਨੇ Realme 9 ਦੀ ਲਾਂਚਿੰਗ ਤਾਰੀਖ਼, ਕੀਮਤ ਜਾਂ ਫੀਚਰ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਲੀਕਸ ਰਿਪੋਰਟਾਂ ਦੀ ਮੰਨੀਏ ਤਾਂ ਇਸ ਡਿਵਾਈਸ ਦੀ ਕੀਮਤ 16,000 ਰੁਪਏ ਦੇ ਕਰੀਬ ਰੱਖੀ ਜਾ ਸਕਦੀ ਹੈ। ਨਾਲ ਹੀ ਇਸ ਨੂੰ ਕਈ ਰੰਗਾਂ ’ਚ ਬਾਜ਼ਾਰ ’ਚ ਉਤਾਰਿਆ ਜਾ ਸਕਦਾ ਹੈ।
ਇਲੈਕਟ੍ਰਿਕ ਟੂ-ਵਹੀਲਰ ਵਾਹਨਾਂ 'ਤੇ ਸਰਕਾਰ ਨੇ ਵਧਾਇਆ ਇੰਸੈਂਟਿਵ, ਘੱਟ ਸਕਦੀਆਂ ਹਨ ਕੀਮਤਾਂ
NEXT STORY