ਗੈਜੇਟ ਡੈਸਕ– ਰਿਲਾਇੰਸ ਜਿਓ ਨੇ 2,599 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ ਪੇਸ਼ ਕੀਤਾ ਹੈ। ਇਸ ਪਲਾਨ ਦੀ ਮਿਆਦ 365 ਦਿਨਾਂ ਦੀ ਹੈ। ਇਸ ਵਿਚ ਗਾਹਕਾਂ ਨੂੰ 1 ਸਾਲ ਲਈ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ। ਇਸ ਤੋਂ ਇਲਾਵਾ 10 ਜੀ.ਬੀ. ਵਾਧੂ ਡਾਟਾ ਵੀ ਇਸ ਪਲਾਨ ’ਚ ਮਿਲਦਾ ਹੈ। ਯਾਨੀ ਕੁਲ ਮਿਲਾ ਕੇ ਇਸ ਪਲਾਨ ’ਚ ਕੰਪਨੀ ਕੁਲ ਮਿਲਾ ਕੇ 740 ਜੀ.ਬੀ. ਡਾਟਾ ਦੇ ਰਹੀ ਹੈ। ਇਸ ਵਿਚ ਜਿਓ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਅਤੇ ਜਿਓ ਤੋਂ ਦੂਜੇ ਨੈੱਟਵਰਕ ’ਤੇ ਕਾਲ ਕਰਨ ਲਈ 12000 ਮਿੰਟ ਮਿਲਦੇ ਹਨ। ਇਸ ਤੋਂ ਇਲਾਵਾ ਰੋਜ਼ਾਨਾ 100 ਐੱਸ.ਐੱਮ.ਐੱਸ. ਅਤੇ ਜਿਓ ਐਪ ਦੀ ਸਬਸਕ੍ਰਿਪਸ਼ਨ ਵੀ ਮੁਫਤ ਮਿਲੇਗੀ।
2,121 ਰੁਪਏ ਵਾਲਾ ਜਿਓ ਪੈਕ
ਜਿਓ ਦੇ 2,121 ਰੁਪਏ ਵਾਲੇ ਪਲਾਨ ’ਚ 336 ਦਿਨਾਂ ਦੀ ਮਿਆਦ ਨਾਲ ਰੋਜ਼ਾਨਾ 1.5 ਜੀ.ਬੀ. ਡਾਟਾ ਮਿਲਦਾ ਹੈ। ਇਸ ਪਲਾਨ ’ਚ ਜਿਓ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਮਿਲੇਗੀ ਜਦਕਿ ਜਿਓ ਤੋਂ ਦੂਜੇ ਨੈੱਟਵਰਕ ’ਤੇ ਕਾਲ ਕਰਨ ਲਈ 12000 ਮਿੰਟ ਮਿਲਦੇ ਹਨ। ਇਸ ਦੇ ਨਾਲ ਹੀ ਜਿਓ ਐਪਸ ਦੀ ਸਬਸਕ੍ਰਿਪਸ਼ਨ ਵੀ ਮੁਫਤ ਮਿਲਦੀ ਹੈ।
Samsung Galaxy Tab S6 Lite ਭਾਰਤ ’ਚ ਲਾਂਚ, ਸ਼ੁਰੂਆਤੀ ਕੀਮਤ 27,999 ਰੁਪਏ
NEXT STORY