ਗੈਜੇਟ ਡੈਸਕ– ਸੈਮਸੰਗ ਨੇ ਆਪਣੇ ਨਵੇਂ 5ਜੀ ਫੋਨ Samsung Galaxy A23 5G ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਗਲੋਬਲ ਲਾਂਚ ਕੀਤਾ ਗਿਆ ਹੈ। ਫੋਨ ’ਚ 6.6 ਇੰਚ ਦੀ ਇਨਫਿਨਿਟੀ-ਵੀ ਨੌਚ ਡਿਸਪਲੇਅ ਅਤੇ ਆਕਟਾ ਕੋਰ ਸਨੈਪਡ੍ਰੈਗਨ 695 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ’ਚ 5000mAh ਦੀ ਬੈਟਰੀ ਦੇ ਨਾਲ ਫਾਸਟ ਚਾਰਜਿੰਗ ਦਾ ਸਪੋਰਟ ਵੇਖਣ ਨੂੰ ਮਿਲਦਾ ਹੈ।
Samsung Galaxy A23 5G ਦੀ ਕੀਮਤ
Samsung Galaxy A23 5G ਫੋਨ ਨੂੰ ਕਾਲੇ, ਪੀਚ ਅਤੇ ਨੀਲੇ ਰੰਗ ’ਚ ਪੇਸ਼ ਕੀਤਾ ਗਿਆ ਹੈ। ਫੋਨ ਦੇ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 8990 ਤਾਈਵਾਨੀ ਡਾਲਰ (ਕਰੀਬ 23,791 ਰੁਪਏ) ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 9990 ਤਾਈਵਾਨੀ ਡਾਲਰ (ਕਰੀਬ 26,436 ਰੁਪਏ) ਦੀ ਕੀਮਤ ’ਚ ਪੇਸ਼ ਕੀਤਾ ਗਿਆ ਹੈ।
Samsung Galaxy A23 5G ਦੇ ਫੀਚਰਜ਼
ਫੋਨ ਨੂੰ ਐਂਡਰਾਇਡ 12 ਆਧਾਰਿਤ OneUI 4.1 ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਨ ’ਚ 6.6 ਇੰਚ ਦੀ ਇਨਫਿਨਿਟੀ-ਵੀ ਨੌਚ ਡਿਸਪਲੇਅ ਹੈ, ਜੋ 120Hz ਰਿਫ੍ਰੈਸ਼ ਰੇਟ ਦੇ ਨਾਲ ਆਉਂਦੀ ਹੈ। ਫੋਨ ’ਚ ਆਕਟਾ-ਕੋਰ ਸਨੈਪਡ੍ਰੈਗਨ 695 ਪ੍ਰੋਸੈਸਰ ਅਤੇ 6 ਜੀ.ਬੀ. ਰੈਮ+128 ਜੀ.ਬੀ. ਦੀ ਸਟੋਰੇਜ ਦਾ ਸਪੋਰਟ ਦਿੱਤਾ ਗਿਆ ਹੈ। ਫੋਨ ਦੀ ਸਟੋਰੇਜ ਨੂੰ ਮੈਮਰੀ ਕਾਰਡ ਦੀ ਮਦਦ ਨਾਲ ਵਧਾਇਆ ਵੀ ਜਾ ਸਕਦਾ ਹੈ। ਫੋਨ ’ਚ ਸਕਿਓਰਿਟੀ ਲਈ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵੀ ਮਿਲਦਾ ਹੈ।
ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ, ਜਿਸ ਵਿਚ 50 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼, 5 ਮੈਗਾਪਿਕਸਲ ਦਾ ਅਲਟਰਾ ਵਾਈਡ ਕੈਮਰਾ ਅਤੇ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਮਿਲਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।
ਫੋਨ ’ਚ 5000mAh ਦੀ ਬੈਟਰੀ ਮਿਲਦੀ ਹੈ ਜੋ 25 ਵਾਟ ਫਾਸਟ ਚਾਰਜਿੰਗ ਸਪੋਰਟ ਨਾਲ ਆਉਂਦੀ ਹੈ। ਫੋਨ ਦੇ ਹੋਰ ਕੁਨੈਕਟੀਵਿਟੀ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿਚ 5ਜੀ, 4ਜੀ VoLTE, ਵਾਈ-ਫਾਈ, ਬਲੂਟੁੱਥ v5.1, ਯੂ.ਐੱਸ.ਬੀ. ਟਾਈਪ-ਸੀ ਪੋਰਟ ਅਤੇ 3.5mm ਜੈੱਕ ਦਿੱਤਾ ਗਿਆ ਹੈ।
ਐਪਲ, ਗੂਗਲ, ਨੈੱਟਫਲਿਕਸ ਅਤੇ ਐਮਾਜ਼ੋਨ ਇੰਡੀਆ ਨੂੰ ਸੰਸਦੀ ਕਮੇਟੀ ਨੇ ਕੀਤਾ ਤਲਬ
NEXT STORY