ਗੈਜੇਟ ਡੈਸਕ— ਦੱਖਣ ਕੋਰੀਆ ਦੀ ਕੰਪਨੀ ਸੈਮਸੰਗ ਨੇ ਮੰਗਲਵਾਰ ਨੂੰ ਦੋ ਨਵੇਂ ਮਿਡ-ਰੇਂਜ ਸਮਾਰਟਫੋਨ ਸੈਮਸੰਗ ਗਲੈਕਸੀ ਜੇ 4 ਪਲੱਸ ਅਤੇ ਸੈਮਸੰਗ ਗਲੈਕਸੀ ਜੇ 6 ਪਲੱਸ ਨੂੰ ਲਾਂਚ ਕਰ ਦਿੱਤਾ ਹੈ। ਫਿਲਹਾਲ ਕੰਪਨੀ ਨੇ ਇਨ੍ਹਾਂ ਦੋਵਾਂ ਸਮਾਰਟਫੋਨਸ ਦੀਆਂ ਕੀਮਤਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਪਰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਇਸ ਗੱਲ ਦਾ ਐਲਾਨ ਹੋ ਸਕਦਾ ਹੈ। ਇਸ ਹਫਤੇ ਦੀ ਸ਼ੁਰੂਆਤ 'ਚ ਸਾਹਮਣੇ ਆਈ ਇਕ ਰਿਪੋਰਟ 'ਚ ਇਸ ਗੱਲ ਦਾ ਦਾਅਵਾ ਕੀਤਾ ਗਿਆ ਸੀ ਕਿ ਸੈਮਸੰਗ ਦੇ ਇਨ੍ਹਾਂ ਸਮਾਰਟਫੋਨਸ ਦੀ ਕੀਮਤ 10,000 ਰੁਪਏ ਤੋਂ 20,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਸੈਮਸੰਗ ਗਲੈਕਸੀ ਜੇ 6 ਪਲੱਸ ਬਲੈਕ, ਗ੍ਰੇਅ ਅਤੇ ਰੈੱਡ ਕਲਰ 'ਚ ਮਿਲੇਗਾ। ਗਲੈਕਸੀ ਜੇ 4 ਪਲੱਸ ਬਲੈਕ, ਗੋਲਡ ਅਤੇ ਪਿੰਕ ਕਲਰ ਆਪਸ਼ਨ 'ਚ ਵੇਚਿਆ ਜਾਵੇਗਾ। ਉਪਲੱਬਧਤਾ ਨਾਲ ਸੰਬੰਧਿਤ ਜਾਣਕਾਰੀ ਵੀ ਫਿਲਹਾਲ ਸਾਹਮਣੇ ਨਹੀਂ ਆਈ।

Galaxy J6+ ਦੇ ਫੀਚਰਸ
ਸੈਮਸੰਗ ਗਲੈਕਸੀ ਜੇ 6 ਪਲੱਸ 'ਚ 6-ਇੰਚ ਇਨਫਿਨਿਟੀ ਐੱਜ ਡਿਸਪਲੇਅ ਹੈ। ਇਸ ਵਿਚ 1.4 ਗੀਗਾਹਰਟਜ਼ ਕੁਆਡ-ਕੋਰ ਕੁਆਲਕਾਮ ਸਨੈਪਡ੍ਰੈਗਨ 425 ਪ੍ਰੋਸੈਸਰ ਅਤੇ ਐਂਡਰਾਇਡ 8.1 ਓਰੀਓ ਆਪਰੇਟਿੰਗ ਸਿਸਟਮ ਹੈ। ਗਲੈਕਸੀ ਜੇ 6 ਪਲੱਸ ਨੂੰ 3 ਜੀ.ਬੀ./4 ਜੀ.ਬੀ. ਰੈਮ ਅਤੇ 32 ਜੀ.ਬੀ./64 ਜੀ.ਬੀ. ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਗਿਆ ਹੈ। ਇਸ ਦੀ ਇੰਟਰਨਲ ਸਟੋਰੇਜ ਨੂੰ 256 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਇਸ ਡਿਊਲ ਸਿਮ ਸਮਾਰਟਫੋਨ 'ਚ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।
ਗਲੈਕਸੀ ਜੇ 6 ਪਲੱਸ 'ਚ ਡਿਊਲ ਰੀਅਰ ਕੈਮਰਾ ਹੈ। ਇਸ ਵਿਚ ਅਪਰਚਰ ਐੱਫ/1.9 ਦੇ ਨਾਲ 13 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਅਤੇ ਅਪਰਚਰ ਐੱਫ/2.2 ਦੇ ਨਾਲ 5 ਮੈਗਾਪਿਕਸਲ ਦਾ ਸੈਕੇਂਡਰੀ ਸੈਂਸਰ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਲਈ ਐੱਲ.ਈ.ਡੀ. ਫਲੈਸ਼ ਨਾਲ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਸਮਾਰਟਫੋਨ ਨੂੰ ਪਾਵਰ ਦੇਣ ਲਈ 3,300 ਐੱਮ.ਏ.ਐੱਚ. ਦੀ ਬੈਟਰੀ ਹੈ। ਕੁਨੈਕਟੀਵਿਟੀ ਲਈ ਫੋਨ 'ਚ 4ਜੀ, ਵੀ.ਓ.ਐੱਲ.ਟੀ.ਈ., 3ਜੀ, ਵਾਈ-ਫਾਈ, ਬਲੂਟੁੱਥ, ਜੀ.ਪੀ.ਐੱਸ. ਅਤੇ ਐੱਨ.ਐੱਫ.ਸੀ. ਵਰਗੇ ਫੀਚਰਸ ਦਿੱਤੇ ਗਏ ਹਨ।

Galaxy J4+ ਦੇ ਫੀਚਰਸ
ਸੈਮਸੰਗ ਗਲੈਕਸੀ ਜੇ 4 ਪਲੱਸ 'ਚ ਵੀ ਐੱਚ.ਡੀ. ਪਲੱਸ ਰੈਜ਼ੋਲਿਊਸ਼ਨ ਦੇ ਨਾਲ 6-ਇੰਚ ਦੀ ਇਨਫਿਨਿਟੀ ਐੱਜ ਡਿਸਪਲੇਅ ਹੈ। ਪ੍ਰੋਸੈਸਰ ਅਤੇ ਆਪਰੇਟਿੰਗ ਸਿਸਟਮ ਦੀ ਗੱਲ ਕਰੀਏ ਤਾਂ ਫੋਨ 'ਚ 1.4 ਗੀਗਾਹਰਟਜ਼ ਕੁਆਡ-ਕੋਰ ਸਨੈਪਡ੍ਰੈਗਨ 425 ਪ੍ਰੋਸੈਸਰ ਅਤੇ ਐਂਡਰਾਇਡ ਓਰੀਓ ਆਪਰੇਟਿੰਗ ਸਿਸਟਮ ਹੈ। ਗਲੈਕਸੀ ਜੇ 4 ਪਲੱਸ ਨੂੰ 2 ਜੀ.ਬੀ./3 ਜੀ.ਬੀ. ਰੈਮ ਅਤੇ 16 ਜੀ.ਬੀ./32 ਜੀ.ਬੀ. ਇੰਟਰਨਲ ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਗਿਆ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿਚ 13 ਮੈਗਾਪਿਕਸਲ ਦਾ ਰੀਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਗਲੈਕਸੀ ਜੇ 4 ਪਲੱਸ ਨੂੰ ਪਾਵਰ ਦੇਣ ਲਈ 3,300 ਐੱਮ.ਏ.ਐੱਚ. ਦੀ ਬੈਟਰੀ ਹੈ।
Airtel ਨੇ ਲਾਂਚ ਕੀਤੇ 5 ਨਵੇਂ ਪ੍ਰੀਪੇਡ ਪਲਾਨ, ਅਨਲਿਮਟਿਡ ਕਾਲਿੰਗ ਨਾਲ ਮਿਲੇਗਾ 126 ਜੀ.ਬੀ. ਤਕ ਡਾਟਾ
NEXT STORY