ਗੈਜੇਟ ਡੈਸਕ- Tecno Spark 20C ਸਮਾਰਟਫੋਨ ਭਾਰਤ 'ਚ ਲਾਂਚ ਕਰ ਦਿੱਤਾ ਗਿਆ ਹੈ। ਇਸ ਫੋਨ ਦੀ ਕੀਮਤ 8,999 ਰੁਪਏ ਹੈ। ਇਹ ਸਮਾਰਟਫੋਨ Magic Skin Green (leather), Mystery White, Alpenglow Gold ਅਤੇ Gravity Black ਕਲਰ ਆਪਸ਼ਨ 'ਚ ਪੇਸ਼ ਕੀਤਾ ਗਿਆ ਹੈ। ਇਸਦੀ ਵਿਕਰੀ 5 ਮਾਰਚ ਤੋਂ ਐਮਾਜ਼ੋਨ ਰਾਹੀਂ ਸ਼ੁਰੂ ਹੋਵੇਗੀ।
ਫੀਚਰਜ਼
Tecno Spark 20C ਸਮਾਰਟਫੋਨ 'ਚ 6.6 ਇੰਚ ਦੀ ਪੰਚ ਹੋਲ ਐੱਲ.ਸੀ.ਡੀ. ਡਿਸਪਲੇਅ ਦਿੱਤੀ ਗਈ ਹੈ, ਜੋ ਐੱਚ.ਡੀ. ਪਲੱਸ ਰੈਜ਼ੋਲਿਊਸ਼ਨ ਦੇ ਨਾਲ ਆਉਂਦੀ ਹੈ। ਇਸ ਵਿਚ ਆਈਫੋਨ ਦੀ ਤਰ੍ਹਾਂ ਦਿਸਣ ਵਾਲਾ ਡਾਇਨਾਮਿਕ ਆਈਲੈਂਡ ਫੀਚਰ ਵੀ ਦਿੱਤਾ ਗਿਆ ਹੈ, ਜਿਸਨੂੰ ਡਾਇਨਾਮਿਕ ਪੋਰਟ ਕਹਿੰਦੇ ਹਨ। ਫੋਨ 'ਚ 4 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਸਟੋਰੇਜ ਮਿਲਦੀ ਹੈ। ਫੋਨ ਆਕਟਾ ਕੋਰ ਚਿੱਪਸੈੱਟ ਦੇ ਨਾਲ ਆਉਂਦਾ ਹੈ।
ਫੋਟੋਗ੍ਰਾਫੀ ਅਤੇ ਵੀਡੀਓ ਕਾਲਿੰਗ ਲਈ ਫੋਨ ਦੇ ਰੀਅਰ 'ਚ 50MP ਦਾ ਏ.ਆਈ. ਸੈਂਸਰ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਲਈ 8 ਮੈਗਾਪਿਕਸਲ ਦਾ ਸ਼ੂਟਰ ਮਿਲਦਾ ਹੈ। ਇਸਤੋਂ ਇਲਾਵਾ ਫੋਨ 'ਚ 18 ਵਾਟ ਚਾਰਜਿੰਗ ਸਪੋਰਟ ਵਾਲੀ 5,000 mAh ਦੀ ਬੈਟਰੀ ਦਿੱਤੀ ਗਈ ਹੈ।
ਕੁਨੈਕਟੀਵਿਟੀ ਲਈ ਫੋਨ 'ਚ ਡਿਊਲ ਸਿਮ ਸਪੋਰਟ, ਵਾਈ-ਫਾਈ, ਬਲੂਟੁੱਥ, ਟਾਈਪ-ਸੀ ਪੋਰਟ ਅਤੇ 3.5 ਐੱਮ.ਐੱਮ. ਹੈੱਡਫੋਨ ਜੈੱਕ ਦਿੱਤਾ ਗਿਆ ਹੈ। ਇਸ ਵਿਚ ਡਿਊਲ ਸਟੀਰੀਓ ਸਪੀਕਰ ਅਤੇ ਸਾਈਡ-ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ।
Samsung ਨੇ ਪੇਸ਼ ਕੀਤੀ Galaxy Ring, ਰੱਖਗੀ ਤੁਹਾਡੀ ਸਿਹਤ ਦਾ ਧਿਆਨ
NEXT STORY