ਗੈਜੇਟ ਡੈਸਕ– ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਨੇ ਕੁਝ ਦਿਨ ਪਹਿਲਾਂ ਭਾਰਤ ’ਚ ਆਪਣਾ ਨਵਾਂ ਸਮਾਰਟਫੋਨ Vivo V15 Pro ਲਾਂਚ ਕੀਤਾ ਸੀ। ਹੁਣ ਕੰਪਨੀ ਨੇ Vivo V15 ਲਾਂਚ ਕੀਤਾ ਹੈ। Vivo V15 ’ਚ Vivo V15 Pro ਦੀ ਤਰ੍ਹਾਂ ਦੀ ਪਾਪ-ਅਪ ਸੈਲਫੀ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ ’ਚ 6 ਜੀ.ਬੀ. ਰੈਮ ਅਤੇ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਹਾਲਾਂਕਿ ਜਿਥੇ Vivo V15 Pro ’ਚ ਕੁਆਲਕਾਮ ਸਨੈਪਡ੍ਰੈਗਨ 675 ਪ੍ਰੋਸੈਸਰ ਦਿੱਤਾ ਗਿਆ ਹੈ। ਉਥੇ, Vivo V15 ’ਚ ਮੀਡੀਆਟੈੱਕ ਹੀਲੀਓ ਪੀ70 ਐੱਸ.ਓ.ਸੀ. ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਸਮਾਰਟਫੋਨ ਨੂੰ ਥਾਈਲੈਂਡ ਅਤੇ ਮਲੇਸ਼ੀਆ ਦੇ ਬਾਜ਼ਾਰ ’ਚ ਲਾਂਚ ਕੀਤਾ ਗਿਆ ਹੈ।

ਕੀਮਤ
Vivo V15 ਦੇ ਬੈਕ ’ਚ ਟਰਡੀਸ਼ਨਲ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਉਥੇ ਹੀ Vivo V15 Pro ’ਚ ਇਨ-ਡਿਸਪਲੇਅ ਫਿੰਗਰਪ੍ਰਇੰਟ ਸੈਂਸਰ ਹੈ। ਜਲਦੀ ਹੀ Vivo V15 ਨੂੰ ਭਾਰਤੀ ਬਾਜ਼ਾਰ ’ਚ ਲਾਂਚ ਕੀਤਾ ਜਾ ਸਕਦਾ ਹੈ। Vivo V15 ਦੀ ਕੀਮਤ ਥਾਈਲੈਂਡ ’ਚ 10,999 THB (ਕਰੀਬ 24,500 ਰੁਪਏ) ਹੈ। ਇਹ ਸਮਾਰਟਫੋਨ ਟੋਪਾਜ ਬਲਿਊ ਅਤੇ ਗਲੈਮਰ ਰੈੱਡ ਕਲਰ ’ਚ ਆਇਆ ਹੈ ਅਤੇ ਇਸ ਦੇ ਟਾਪ ’ਤੇ ਗ੍ਰੇਡੀਐਂਟ ਫਿਨਿਸ਼ ਦਿੱਤੀ ਗਈ ਹੈ। ਹਾਲਾਂਕਿ, ਥਾਈਲੈਂਡ ਦੇ ਬਾਜ਼ਾਰ ’ਚ ਅਜੇ ਇਸ ਸਮਾਰਟਫੋਨ ਦੀ ਉਪਲੱਬਧਤਾ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। Vivo V15 Pro ਨੂੰ ਭਾਰਤ ’ਚ 28,990 ਰੁਪਏ ਦੀ ਕੀਮਤ ’ਤੇ ਲਾਂਚ ਕੀਤਾ ਗਿਆ ਹੈ। ਫੋਨ ਦਾ ਸਿਰਫ ਇਕ ਹੀ ਵੇਰੀਐਂਟ (6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ) ’ਚ ਆਇਆ ਹੈ।

ਫੀਚਰਜ਼
Vivo V15 ਸਮਾਰਟਫੋਨ ਐਂਡਰਾਇਡ 9.0 ਪਾਈ ’ਤੇ ਬੇਸਡ FunTouch OS 9 ’ਤੇ ਚੱਲਦਾ ਹੈ। ਇਸ ਸਮਾਰਟਫੋਨ ’ਚ 6.53 ਇੰਚ ਦੀ ਫੁੱਲ-ਐੱਚ.ਡੀ.+ ਡਿਸਪਲੇਅ ਹੈ। ਫੋਨ ਆਕਟਾ-ਕੋਰ MediaTek Helio P70 Soc ਪ੍ਰੋਸੈਸਰ ਨਾਲ ਲੈਸ ਹੈ ਅਤੇ ਇਸ ਵਿਚ 6 ਜੀ.ਬੀ. ਦੀ ਰੈਮ ਦਿੱਤੀ ਗਈ ਹੈ। ਸੈਲਫੀ ਅਤੇ ਵੀਡੀਓ ਚੈਟ ਲਈ ਫੋਨ ’ਚ 32 ਮੈਗਾਪਿਕਸਲ ਦਾ ਸੈਂਸਰ ਦਿੱਤਾ ਗਿਆ ਹੈ। ਇਸ ਸਮਾਰਟਫੋਨ ਦੇ ਪਿੱਛੇ ਟ੍ਰਿਪਲ ਕੈਮਰਾ ਸੈੱਟਅਪ ਹੈ। ਫੋਨ ਦੇ ਪਿੱਛੇ 12 ਮੈਗਾਪਿਕਸਲ, 8 ਮੈਗਾਪਿਕਸਲ ਅਤੇ 5 ਮੈਗਾਪਿਕਸਲ ਦੇ ਸੈਂਸਰ ਲੱਗੇ ਹਨ।
ਕਨੈਕਟੀਵਿਟੀ ਦੀ ਗੱਲ ਕਰੀਏ ਤਾਂ ਫੋਨ ’ਚ 4G LTE, Wi-Fi, ਬਲੂਟੁੱਥ v4.2, FM ਰੇਡੀਓ, OTG ਸਪੋਰਟ ਦੇ ਨਾਲ ਮਾਈਕ੍ਰੋ-ਯੂ.ਐੱਸ.ਬੀ. ਅਤੇ 3.5mm ਹੈੱਡਫੋਨ ਜੈੱਕ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ 4,000mAh ਦੀ ਬੈਟਰੀ ਦਿੱਤੀ ਗਈ ਹੈ।
ਏਅਰਟੈੱਲ ਨੇ ਲਾਂਚ ਕੀਤੇ 3 ਇੰਟਰਨੈਸ਼ਨਲ ਰੋਮਿੰਗ ਵਾਲੇ ਪਲਾਨਜ਼
NEXT STORY