ਗੈਜੇਟ ਡੈਸਕ– ZTE ਨੇ ਆਪਣੇ ਨਵੇਂ ਸਮਾਰਟਫੋਨ ZTE Blade V2021 5G ਨੂੰ ਚੀਨ ’ਚ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਦਾ ਡਿਜ਼ਾਇਨ ਕਾਫੀ ਆਕਰਸ਼ਕ ਹੈ ਅਤੇ ਇਸ ਵਿਚ ਵਾਟਰ-ਡ੍ਰੋਪ ਨੋਚ ਡਿਸਪਲੇਅ ਦਿੱਤੀ ਗਈ ਹੈ। ਇਸ ਦੇ ਨਾਲ ਹੀ ਯੂਜ਼ਰਸ ਨੂੰ ਇਸ ਡਿਵਾਈਸ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਨਾਲ MediaTek Dimensity 720 ਪ੍ਰੋਸੈਸਰ ਅਤੇ ਰੀਅਰ ’ਚ ਫਿੰਗਰਪ੍ਰਿੰਟ ਸੈਂਸਰ ਮਿਲੇਗਾ। ਉਥੇ ਹੀ ਇਸ ਹੈਂਡਸੈੱਟ ਨੂੰ ਸਪੇਸ ਗ੍ਰੇਅ, ਫੈਨਟਸੀ ਬਲਿਊ ਅਤੇ ਸਪੇਸ ਸਿਲਵਰ ਰੰਗ ’ਚ ਬਾਜ਼ਾਰ ’ਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ– ਭਾਰਤ ’ਚ ਲਾਂਚ ਹੋਇਆ ਸਭ ਤੋਂ ਸਸਤਾ 5G ਸਮਾਰਟਫੋਨ, ਜਾਣੋ ਕੀਮਤ ਤੇ ਹੋਰ ਖੂਬੀਆਂ
ਫੋਨ ਦੀ ਕੀਮਤ
ZTE Blade V2021 5G ਸਮਾਰਟਫੋਨ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ’ਚ ਮਿਲੇਗਾ, ਜਿਨ੍ਹਾਂ ਦੀਆਂ ਕੀਮਤਾਂ- 999 ਯੁਆਨ (ਕਰੀਬ 11,200 ਰੁਪਏ) ਅਤੇ 1,399 ਚੀਨੀ ਯੁਆਨ (ਕਰੀਬ 15,700 ਰੁਪਏ) ਹੈ। ਇਸ ਸਮਾਰਟਫੋਨ ਦੀ ਵਿਕਰੀ 3 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ। ਫਿਲਹਾਲ, ਇਹ ਜਾਣਕਾਰੀ ਨਹੀਂ ਮਿਲੀ ਕਿ ZTE Blade V2021 5G ਨੂੰ ਭਾਰਤ ’ਚ ਕਦੋਂ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ– Vi ਦਾ ਨਵਾਂ ਪਲਾਨ, 150GB ਡਾਟਾ ਤੇ ਅਨਲਿਮਟਿਡ ਕਾਲਿੰਗ ਸਮੇਤ ਮਿਲਣਗੇ ਇਹ ਫਾਇਦੇ
ZTE Blade V2021 5G ਦੇ ਫੀਚਰਜ਼
ਫੋਨ ਐਂਡਰਾਇਡ 10 ’ਤੇ ਆਧਾਰਿਤ MiFavor 10 ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ। ਇਸ ਸਮਾਰਟਫੋਨ ’ਚ 6.52 ਇੰਚ ਦੀ ਐੱਚ.ਡੀ. ਡਿਸਪਲੇਅ ਹੈ ਜਿਸ ਦਾ ਰਿਫ੍ਰੈਸ਼ ਰੇਟ 60Hz ਹੈ। ਨਾਲ ਹੀ ਇਸ ਡਿਵਾਈਸ ’ਚ ਬਿਹਤਰ ਪਰਫਾਰਮੈਂਸ ਲਈ MediaTek Dimensity 720 ਪ੍ਰੋਸੈਸਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ– ਸ਼ਾਓਮੀ ਭਾਰਤ ’ਚ ਲਿਆਏਗੀ ਸਭ ਤੋਂ ਸਸਤਾ 5G ਸਮਾਰਟਫੋਨ, ਇੰਨੀ ਹੋ ਸਕਦੀ ਹੈ ਕੀਮਤ
ਕੈਮਰੇ ਦੀ ਗੱਲ ਕਰੀਏ ਤਾਂ ਕੰਪਨੀ ਨੇ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਹੈ। ਇਸ ਵਿਚ 48 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ, ਦੂਜਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈੱਨਜ਼ ਅਤੇ ਤੀਜਾ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਹੈ। ਨਾਲ ਹੀ ਫੋਨ ਦੇ ਫਰੰਟ ’ਚ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ– ਐਪਲ ਨੇ ਆਈਫੋਨ ਦੇ ਇਸ ਫੀਚਰ ਨੂੰ ਲੈ ਕੇ ਬੋਲਿਆ ਝੂਠ, ਲੱਗਾ ਕਰੋੜਾਂ ਦਾ ਜੁਰਮਾਨਾ
ਫੋਨ ਨੂੰ ਪਾਵਰ ਦੇਣ ਲਈ 4,000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਹੈਂਡਸੈੱਟ ’ਚ 5G SA/NSA, 4G VoLTE, ਵਾਈ-ਫਾਈ, ਜੀ.ਪੀ.ਐੱਸ., ਬਲੂਟੂਥ 5.1, 3.5mm ਆਡੀਓ ਜੈੱਕ ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਵਰਗੇ ਕੁਨੈਕਟੀਵਿਟੀ ਫੀਚਰਜ਼ ਦਿੱਤੇ ਗਏ ਹਨ।
ਦਸੰਬਰ ਤਿਮਾਹੀ 'ਚ ਭਾਰਤ 'ਚ ਵਿਕਣਗੇ 10 ਲੱਖ ਆਈਫੋਨ!
NEXT STORY