ਜਲੰਧਰ- ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਜੈੱਡ. ਟੀ.ਈ ਨੇ ਇਕ ਵੀ870 ਹੈਂਡਸੈੱਟ ਲਾਂਚ ਕਰ ਦਿੱਤਾ ਹੈ। ਇਸ ਫੋਨ ਦੀ ਕੀਮਤ 2,699 ਚੀਨੀ ਯੁਆਨ (ਕਰੀਬ 25,500) ਰੁਪਏ ਹੈ। ਤੁਹਾਨੂੰ ਦੱਸ ਦਈਏ ਕਿ ਇਸ ਫੋਨ ਦੀ ਵਿਕਰੀ ਘਰੇਲੂ ਮਾਰਕੀਟ 'ਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨੂੰ ਫਿਲਹਾਲ ਚੀਨ 'ਚ ਹੀ ਲਾਂਚ ਕੀਤਾ ਗਿਆ ਹੈ। ਇਸ ਨੂੰ ਭਾਰਤ 'ਚ ਕਦੋਂ ਲਾਂਚ ਕੀਤਾ ਜਾਵੇਗਾ ਇਸ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਸ 'ਚ 5.5 ਇੰਚ ਦੀ ਫੁੱਲ ਐੱਚ. ਡੀ ਡਿਸਪਲੇ, 1.4 ਗੀਗਾਹਰਟਜ਼ ਆਕਟਾ-ਕੋਰ ਕਵਾਲਕਾਮ ਸਨੈਪਡ੍ਰੈਗਨ 435 ਪ੍ਰੋਸੈਸਰ ਅਤੇ 4 ਜੀ. ਬੀ ਰੈਮ ਨਾਲ ਲੈਸ ਹੈ। ਇਸ 'ਚ 64 ਜੀ. ਬੀ ਦੀ ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮਾਇਕ੍ਰੋ ਐੱਸ. ਡੀ ਕਾਰਡ ਰਾਹੀਂ 128 ਜੀ. ਬੀ ਤੱਕ ਵਧਾਈ ਜਾ ਸਕਦੀ ਹੈ। ਮੈਟਲ ਬਾਡੀ ਨਾਲ ਬਣੇ ਇਸ ਫੋਨ 'ਚ ਫਿੰਗਰਪ੍ਰਿੰਟ ਸਕੈਨਰ ਦਿੱਤਾ ਗਿਆ ਹੈ। ਨਾਲ ਹੀ ਇਸ ਦੇ ਹੇਠਲੇ ਹਿੱਸੇ 'ਚ ਡਿਊਲ ਸਪੀਕਰ ਦਿੱਤੇ ਗਏ ਹਨ। ਫੋਟੋਗਰਾਫੀ ਲਈ ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ, ਐਲ. ਈ. ਡੀ ਫਲੈਸ਼ ਅਤੇ ਐੱਫ/2.0 ਅਪਰਚਰ ਨਾਲ ਲੈਸ ਹੈ। ਸੈਲਫੀ ਲਈ 8 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਵੀ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3000 ਐੱਮ. ਏ. ਐੱਚ ਦੀ ਬੈਟਰੀ ਦਿੱਤੀ ਗਈ ਹੈ। ਇਹ ਫੋਨ ਐਂਡ੍ਰਾਇਡ 7.0 ਨੂਗਟ 'ਤੇ ਕੰਮ ਕਰਦਾ ਹੈ।
WWDC 2017 : ਐਪਲ ਨੇ ਪੇਸ਼ ਕੀਤਾ MacOS High Sierra
NEXT STORY