ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)– ਅੱਡਾ ਮਗਰਮੂਦੀਆਂ ਵਿਖੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਸੜਕ 'ਤੇ ਇਕ ਕੁੱਤਾ ਉਸ ਦੇ ਅੱਗੇ ਆ ਗਿਆ। ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ।
ਹਾਦਸੇ ਤੋਂ ਬਾਅਦ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮਦਦ ਲਈ ਮੌਕੇ 'ਤੇ ਪਹੁੰਚੇ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਨੇ ਇਕ ਵਾਰ ਫਿਰ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਕਾਰਨ ਪੈਦਾ ਹੋ ਰਹੇ ਖ਼ਤਰੇ ਵੱਲ ਧਿਆਨ ਦਿਵਾਇਆ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਦੀ ਮੰਗ ਕੀਤੀ ਹੈ।
ਟਰਾਲੇ ਵੱਲੋਂ ਟੱਕਰ ਮਾਰਨ ’ਤੇ ਈ-ਰਿਕਸ਼ਾ ਚਾਲਕ ਦੀ ਮੌਤ
NEXT STORY