ਧਾਰੀਵਾਲ (ਖੋਸਲਾ, ਬਲਬੀਰ) : ਥਾਣਾ ਧਾਰੀਵਾਲ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 14 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀ. ਐੱਸ. ਪੀ. ਕੁਲਵੰਤ ਸਿੰਘ ਮਾਨ ਅਤੇ ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸੁੱਚਾ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਖੁੰਡਾ ਨੇ ਉੱਚ ਪੁਲਸ ਅਧਿਕਾਰੀਆਂ ਨੂੰ ਦੱਸਿਆ ਕਿ ਸੰਜੇ ਤਲਵਾੜ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੋਗਾ ਨੇ ਉਸ ਦੇ ਪੁੱਤਰ ਦਲਜੀਤ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦੇ ਨਾਮ ’ਤੇ ਉਸ ਤੋਂ 14 ਲੱਖ ਰੁਪਏ ਲਏ ਸਨ ਪਰ ਉਸਨੇ ਉਸਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸੰਜੇ ਤਲਵਾੜ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
24 ਘੰਟਿਆਂ ਬਾਅਦ ਦਰਿਆ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫਿਰ ਗੁੱਜਰ ਭਾਈਚਾਰੇ ਨੇ ਕੀਤਾ...
NEXT STORY