ਪਠਾਨਕੋਟ (ਧਰਮਿੰਦਰ) : ਪਹਾੜਾਂ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ-ਨਾਲਿਆਂ 'ਚ ਪਾਣੀ ਭਰ ਗਿਆ ਹੈ, ਜਿਸ ਦੇ ਚਲਦਿਆਂ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤਬਾਹੀ ਦੇਖਣ ਨੂੰ ਮਿਲੀ ਹੈ। ਇਸ ਕਾਰਨ ਚੱਕੀ ਦਰਿਆ 'ਚ ਜ਼ਿਆਦਾ ਪਾਣੀ ਆ ਗਿਆ ਹੈ। ਇਸ ਕਾਰਨ ਪਠਾਨਕੋਟ ਤੋਂ ਹਿਮਾਚਲ ਜਾਣ ਵਾਲਾ ਰੇਲਵੇ ਰੂਟ ਪੂਰੀ ਤਰ੍ਹਾਂ ਟੁੱਟ ਕੇ ਚੱਕੀ ਦਰਿਆ 'ਚ ਵਹਿ ਗਿਆ।
ਹਿਮਾਚਲ ਦੇ ਜ਼ਿਲ੍ਹਾ ਕਾਂਗੜਾ ਦੇ ਡੀਸੀ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਹੁਣ ਜ਼ਿਲ੍ਹਾ ਪਠਾਨਕੋਟ ਦੇ ਡੀਸੀ ਵੱਲੋਂ ਵੀ ਇਸ ਹਾਦਸੇ ਦੀ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਸੀ ਪਠਾਨਕੋਟ ਨੇ ਦੱਸਿਆ ਕਿ ਇਹ ਸਿਰਫ਼ ਇੱਕ ਹਾਦਸਾ ਨਹੀਂ ਹੈ ਬਲਕਿ ਇਸ ਦੇ ਟੁੱਟਣ ਦੇ ਪਿੱਛੇ ਕੀ ਕਾਰਨ ਸਨ? ਜਿਸ ਲਈ ਉਨ੍ਹਾਂ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਵਿੱਚ ਰਿਪੋਰਟ ਤਿਆਰ ਕਰੇਗੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਜਿਸਟ੍ਰੇਸ਼ਨ ਦੀ ਤਾਰੀਖ਼ 'ਚ ਵਾਧਾ
ਦੋ ਧਿਰਾਂ ’ਚ ਖੂਨੀ ਝੜਪ, ਚੱਲੇ ਇੱਟਾਂ ਰੋੜੇ, ਕਈ ਜ਼ਖ਼ਮੀ
NEXT STORY