ਪਠਾਨਕੋਟ (ਅਦਿਤਿਆ) : ਡਾਕਟਰ ਭੁਪਿੰਦਰ ਸਿੰਘ ਗਿੱਲ ਸਾਬਕਾ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦਾ ਪੰਜਾਬ ਸਰਕਾਰ ਵੱਲੋਂ ਵਾਈਸ ਚਾਸਲਰ ਨਿਯੁਕਤ ਕਰਨ 'ਤੇ ਮੁਬਾਰਕਬਾਦ ਦਿੱਤੀ ਹੈ। ਡਾਕਟਰ ਭੁਪਿੰਦਰ ਸਿੰਘ ਗਿੱਲ ਅਤੇ ਕਿਸ਼ਨ ਚੰਦਰ ਮਹਾਜਨ ਨੇ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਦੀ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਅਤੇ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁਡੀਆਂ ਅਤੇ ਪਸ਼ੂ ਪਾਲਣ ਵਿਭਾਗ ਦੇ ਆਡੀਸ਼ਨਲ ਚੀਫ ਸੈਕਟਰੀ ਆਲੋਕ ਸ਼ੇਖਰ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ।
ਇਥੇ ਇਹ ਗੱਲ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੇ ਇਸ ਤੋਂ ਪਹਿਲਾਂ ਗੁਰੂ ਅੰਗਦ ਦੇਵ ਵੈਟਰਨੀ ਯੂਨੀਵਰਸਿਟੀ ਲੁਧਿਆਣਾ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਉਂਦੇ ਹੋਏ ਪਸ਼ੂ ਪਾਲਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਦੀ ਕੜੀ ਵੱਜੋਂ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ਲਈ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦਾ ਵਾਈਸ ਚਾਂਸਲਰ ਬਣਾਇਆ ਗਿਆ ਹੈ।
ਦਿਲ 'ਚ ਰੰਜਿਸ਼ ਰੱਖੀਂ ਬੈਠਿਆਂ ਨੇ ਕੀਤਾ ਖ਼ੌਫਨਾਕ ਕਾਰਾ, ਪੂਰੀ ਘਟਨਾ ਜਾਣ ਕੰਬ ਜਾਵੇਗਾ ਦਿਲ
NEXT STORY