ਦੌਰਾਂਗਲਾ : ਥਾਣਾ ਦੌਰਾਂਗਲਾ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪਿੰਡ ਸੱਦਾਂ ਦੇ ਹੈਲੀਪੈਡ ਗ੍ਰਾਊਂਡ ਨੇੜਿਓਂ ਇੱਕ ਵਿਅਕਤੀ ਨੂੰ 604 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਦੌਰਾਗਲਾ ਦੇ ਐੱਸ.ਐੱਚ.ਓ. ਬਨਾਰਸੀ ਦਾਸ ਪੁਲਸ ਪਾਰਟੀ ਸਮੇਤ ਟੌਟਾ ਮੋੜ ਦੇ ਨੇੜਲੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਇਸ ਦੌਰਾਨ ਪਿੰਡ ਸੱਦਾਂ ਦੇ ਮੋੜ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਗੌਬਿੰਦਾ ਮਸੀਹ ਪੁੱਤਰ ਬਚਨ ਮਸੀਹ ਵਾਸੀ ਪਿੰਡ ਸੇਖਾ ਪੁਲਸ ਨੂੰ ਵੇਖ ਕੇ ਘਬਰਾ ਗਿਆ ਤੇ ਕੁਝ ਦੂਰੀ 'ਤੇ ਪਹੁੰਚ ਕੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਨੁਮਾ ਪੈਕਟ ਖੇਤਾਂ ਵਿਚ ਸੁੱਟ ਕੇ ਭੱਜਣ ਲੱਗਾ। ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਪਿੱਛਾ ਕੀਤਾ ਅਤੇ ਪਿੰਡ ਸੱਦਾਂ ਦੇ ਹੈਲੀਪੈਡ ਗਰਾਊਂਡ ਨੇੜੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿੱਚ ਖੇਤਾਂ ਵਿੱਚ ਸੁੱਟੇ ਗਏ ਪੈਕਟ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 604 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ ਐੱਚ ਓ ਇੰਸਪੈਕਟਰ ਬਨਾਰਸੀ ਦਾਸ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਅਨਸਰਾਂ ਖ਼ਿਲਾਫ਼ ਇਸ ਤਰਾਂ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
NEXT STORY