ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਪੁਲਸ ਵੱਲੋਂ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਸਾ ਦੇ ਕੇ ਭਜਾਉਣ ਵਾਲੇ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਦੀਨਾਨਗਰ ਪੁਲਸ ਸਟੇਸ਼ਨ ਅਧੀਨ ਆਉਂਦੇ ਇਕ ਪਿੰਡ ਦੀ ਕਰੀਬ 16 ਸਾਲ ਪੰਜ ਮਹੀਨੇ ਦੀ ਲੜਕੀ ਨੂੰ ਇਕ ਲੜਕੇ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਣ ਦਾ ਮਾਮਲਾ ਦਰਜ ਕੀਤਾ ਹੈ।
ਪੁਲਸ ਅਧਿਕਾਰੀ ਮੁਤਾਬਕ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਮੁਦੱਈ ਦੇ ਬਿਆਨਾਂ ਦੇ ਅਧਾਰ 'ਤੇ ਅਮਿਤ ਉਰਫ ਡੱਬੂ ਪੁੱਤਰ ਸੋਨੀ ਵਾਸੀ ਬੇਰੀਆ ਮੁਹੱਲਾ ਦੀਨਾਨਗਰ ਖ਼ਿਲਾਫ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅੱਧੀ ਰਾਤ ਨੂੰ ਧਮਾਕਿਆਂ ਦੀ ਆਵਾਜ਼ ਸੁਣ ਦਹਿਲੇ ਲੋਕ! ਬਾਅਦ 'ਚ ਨਿਕਲੀ ਹੋਰ ਹੀ ਕਹਾਣੀ, ਆਪ ਹੀ ਵੇਖ ਲਓ ਵੀਡੀਓ
NEXT STORY