ਬਟਾਲਾ/ਘੁਮਾਣ (ਸਾਹਿਲ, ਸਰਬਜੀਤ) : ਪਿੰਡ ਸੰਧਵਾਂ ਬੇਟ ਵਿਖੇ ਮਾਂ-ਪਿਓ ਤੋਂ ਦੁਖੀ ਪੁੱਤ ਵਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਸੰਧਵਾਂ ਬੇਟ ਦਾ ਆਪਣੇ ਮਾਤਾ-ਪਿਤਾ ਨਾਲ ਘਰੇਲੂ ਝਗੜਾ ਚੱਲਦਾ ਆ ਰਿਹਾ ਸੀ ਅਤੇ ਅੱਜ ਇਸ ਨੇ ਦੁਖੀ ਹੋ ਕੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਇਸ ਦੀ ਮੌਤ ਹੋ ਗਈ।
ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਮ੍ਰਿਤਕ ਲਵਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਘੁਮਾਣ ਵਿਖੇ ਬਣਦੀਆਂ ਧਾਰਾਵਾਂ ਹੇਠ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਪਿਤਾ ਅਜੈਬ ਸਿੰਘ ਅਤੇ ਮਾਤਾ ਜਸਬੀਰ ਕੌਰ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀ ਅਮਰਨਾਥ ਯਾਤਰਾਂ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ’ਚ ਪੁਲਸ ਨੇ ਚਲਾਈ ਸਰਚ ਮੁਹਿੰਮ
NEXT STORY