ਬਟਾਲਾ (ਸਾਹਿਲ) : ਪਿਸਤੌਲ ਦੀ ਨੋਕ ’ਤੇ ਅਣਪਛਾਤੇ ਕਾਰ ਸਵਾਰਾਂ ਵਲੋਂ ਇਕ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਓਂਕਾਰ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਪਿੰਡ ਬੱਲੜਵਾਲ ਜੋ ਕਿ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਘੁਮਾਣ ਤੋਂ 50 ਹਜ਼ਾਰ ਰੁਪਏ ਕਢਵਾ ਕੇ ਵਾਪਸ ਜਾ ਰਿਹਾ ਸੀ ਕਿ ਇਕ ਸਵਿਫਟ ਕਾਰ ਨੰ. ਪੀ. ਬੀ. 09ਯੂ 7344 ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਇਸ ਕੋਲੋਂ ਪੰਜਾਹ ਹਜ਼ਾਰ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ। ਉਧਰ, ਇਹ ਵੀ ਪਤਾ ਲੱਗਾ ਹੈ ਕਿ ਇਸ ਸਬੰਧੀ ਥਾਣਾ ਘੁਮਾਣ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨਸ਼ਾ ਮੁਕਤੀ ਯਾਤਰਾ ਅੱਜ ਤੋਂ ਸ਼ੁਰੂ ਹੋਵੇਗੀ : ਡੀ. ਸੀ.ਦਲਵਿੰਦਰਜੀਤ ਸਿੰਘ
NEXT STORY