ਗੁਰਦਾਸਪੁਰ/ਚੰਡੀਗੜ੍ਹ : ਸਹਾਇਕ ਪ੍ਰੋਫੈਸਰ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸੀ ਪਾਰਾ ਵਧਦਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਬਾਜਵਾ ਨੇ ਲਿਖਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੇ ਸੁਸਾਈਡ ਨੋਟ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਲਿਖਿਆ ਹੋਇਆ ਹੈ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖੁਸ਼ੀਆਂ, ਧੀ ਦੀ ਡੋਲੀ ਤੁਰਨ ਤੋਂ ਪਹਿਲਾਂ ਹੀ ਉੱਠ ਗਈ ਪਿਤਾ ਦੀ ਅਰਥੀ
ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੀੜਤ ਸਹਾਇਕ ਪ੍ਰੋ. ਬਲਵਿੰਦਰ ਕੌਰ ਦੇ ਪਰਿਵਾਰ ਦੀ ਅਣਦੇਖੀ ਕਰਦਿਆਂ ਅਤੇ ਸੁਸਾਈਡ ਨੋਟ ਵਿੱਚ ਨਾਂ ਆਉਣ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਚੋਣ ਮੁਹਿੰਮ ਦੇ ਲਈ ਰੋਡ ਸ਼ੋਅ ਕਰਨ ਮੱਧ ਪ੍ਰਦੇਸ਼ ਚਲੇ ਗਏ ਹਨ।
ਬਾਜਵਾ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਨੇ ਅਜੇ ਤੱਕ ਦੋਸ਼ੀ ਮੰਤਰੀ ਦਾ ਅਸਤੀਫ਼ਾ ਵੀ ਨਹੀਂ ਮੰਗਿਆ। ਆਪਣੇ ਦਾਗੀ ਮੰਤਰੀਆਂ ਅਤੇ ਵਿਧਾਇਕਾਂ ਪ੍ਰਤੀ 'ਆਪ' ਸਰਕਾਰ ਦਾ ਅਜਿਹਾ ਪੱਖਪਾਤੀ ਰਵੱਈਆ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਬਿਲਕੁਲ ਉਲਟ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਤੇ ਪੰਜਾਬ ਪੁਲਸ ਨੂੰ ਮਿਲੀ ਇਕ ਹੋਰ ਸਫ਼ਲਤਾ, ਸਰਹੱਦ ਨੇੜਿਓਂ 6 ਪੈਕਟ ਹੈਰੋਇਨ ਬਰਾਮਦ
NEXT STORY