ਗੁਰਦਾਸਪੁਰ (ਹਰਮਨ) : ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ 325 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੋਂ ਬਾਅਦ ਹਵਾਲਾਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ ਹਵਾਲਾਤੀ ਸੁਖਜੀਤ ਸਿੰਘ ਜੁਰਮ 302 ਥਾਣਾ ਕੋਟਲੀ ਸੂਰਤ ਮੱਲੀ ਅਧੀਨ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਬੰਦ ਹੈ।
ਉਨ੍ਹਾਂ ਦੱਸਿਆ ਕਿ 4 ਦਸੰਬਰ 2024 ਨੂੰ ਸਵੇਰੇ 10.15 ਵਜੇ ਸ਼ੱਕ ਪੈਣ ’ਤੇ ਸੁਖਜੀਤ ਸਿੰਘ ਦੀ ਤਲਾਸ਼ੀ ਦੌਰਾਨ ਇਸਦੇ ਗੁਪਤ ਅੰਗ ਵਿਚੋਂ 325 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਹਵਾਲਾਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
NEXT STORY