ਧਾਰੀਵਾਲ (ਖੋਸਲਾ, ਬਲਬੀਰ) : ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸਿੱਧਵਾਂ ਦੀ ਰਹਿਣ ਵਾਲੀ ਇਕ ਔਰਤ ਅਤੇ ਨੌਜਵਾਨ ਦੀ ਘਰ ’ਚ ਪਈ ਪੁਰਾਣੀ ਦਵਾਈ ਖਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜੈਦੀਪ ਪੁੱਤਰ ਗਰਿਫਨ ਮਸੀਹ ਵਾਸੀ ਸਿੱਧਵਾਂ ਨੇ ਗ਼ਲਤੀ ਨਾਲ ਘਰ ’ਚ ਪਈ ਪੁਰਾਣੀ ਦਵਾਈ ਖਾ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਡੇਰਾ ਪ੍ਰੇਮੀ ਦੇ ਕਤਲ ਮਗਰੋਂ ਐਕਸ਼ਨ 'ਚ ਮਾਨ ਸਰਕਾਰ, DGP ਤੇ ਸੀਨੀਅਰ ਅਫ਼ਸਰਾਂ ਦੀ ਸੱਦੀ ਮੀਟਿੰਗ
ਸੂਚਨਾ ਮਿਲਣ ’ਤੇ ਏ. ਐੱਸ. ਆਈ. ਗੁਰਵਿੰਦਰਪਾਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸੇ ਤਰ੍ਹਾਂ ਪਿੰਡ ਸਿੱਧਵਾਂ ਦੀ ਰਹਿਣ ਵਾਲੀ ਮਨਦੀਪ ਕੌਰ ਪਤਨੀ ਸੰਦੀਪ ਸਿੰਘ ਦੀ ਵੀ ਘਰ ’ਚ ਪਈ ਪੁਰਾਣੀ ਦਵਾਈ ਖਾਣ ਨਾਲ ਮੌਤ ਹੋ ਗਈ। ਸੂਚਨਾ ਮਿਲਣ ’ਤੇ ਏ. ਐੱਸ. ਆਈ. ਗੁਰਵਿੰਦਰਪਾਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਰਹੱਦ ਪਾਰ : ਨਨਕਾਣਾ ਸਾਹਿਬ ’ਚ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮ ਸਮਾਪਤ
NEXT STORY