ਬਟਾਲਾ/ਸ੍ਰੀ ਹਰਗੋਬਿੰਦਪੁਰ (ਸਾਹਿਲ, ਯੋਗੀ, ਅਸ਼ਵਨੀ, ਘੁੰਮਣ) : ਸੜਕ ਹਾਦਸੇ ਨੇ ਘਰ ’ਚ ਆ ਰਹੀਆਂ ਖ਼ੁਸ਼ੀਆਂ ਨੂੰ ਉਸ ਵੇਲੇ ਗਮੀਆਂ ’ਚ ਬਦਲ ਦਿੱਤਾ ਜਦੋਂ 26 ਸਾਲਾ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 31 ਅਗਸਤ ਨੂੰ ਪੁੱਤ ਨੂੰ ਸ਼ਗਨ ਪੈਣਾ ਸੀ ਤੇ ਵਿਦੇਸ਼ ਬੈਠੀ ਭੈਣ ਨੂੰ ਉਸ ਦੇ ਵਿਆਹ ਦਾ ਗੋਡੇ-ਗੋਡੇ ਚਾਅ ਸੀ ਪਰ ਘਰ 'ਚ ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਸੱਥਰ ਵਿਛ ਗਏ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ
ਜਾਣਕਾਰੀ ਮੁਤਾਬਕ ਮ੍ਰਿਤਕ ਪ੍ਰਿਤਪਾਲ ਸਿੰਘ ਉਰਫ ਗੋਰਾ ਪੁੱਤਰ ਰਾਜਬੀਰ ਸਿੰਘ ਵਾਸੀ ਪਿੰਡ ਸੱਖੋਵਾਲ ਆਪਣੀ ਕਾਰ ਸਵਿੱਫਟ ਡਿਜ਼ਾਇਰ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਉਹ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ ਕਸਬਾ ਊਧਨਵਾਲ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਆਸ ਪਾਸ ਦੇ ਇਕੱਤਰ ਲੋਕਾਂ ਨੇ ਤੁਰੰਤ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਚੰਨੀ ਸਰਕਾਰ ਵੇਲੇ ਵੰਡੀਆਂ ਗ੍ਰਾਂਟਾਂ ਦੀ ਹੋਵੇਗੀ ਜਾਂਚ, ਵਿਜੀਲੈਂਸ ਨੇ ਇਸ ਸਾਬਕਾ ਵਿਧਾਇਕ ਨੂੰ ਕੀਤਾ ਤਲਬ
ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰ ਜਦੋਂ ਉਸ ਨੂੰ ਹਸਪਤਾਲ ਲਿਜਾਣ ਲੱਗੇ ਤਾਂ ਰਸਤੇ ’ਚ ਹੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਰਾਜਬੀਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਉਨ੍ਹਾਂ ਦੇ ਨੌਜਵਾਨ ਪੁੱਤ ਦਾ ਸ਼ਗਨ ਸੀ। ਮੌਤ ਦੀ ਖ਼ਬਰ ਸੁਣਦਿਆਂ ਹੀ ਵਿਦੇਸ਼ ’ਚ ਬੈਠੀ ਭੈਣ ਦੀਆਂ ਸ਼ਗਨ ਅਤੇ ਰੱਖੜੀ ਦੀਆਂ ਖ਼ੁਸ਼ੀਆਂ ਗਮੀ ’ਚ ਬਦਲ ਗਈਆਂ। ਨੌਜਵਾਨ ਦੀ ਹੋਈ ਮੌਤ ’ਤੇ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਜਥੇਬੰਦੀ ਦੇ ਆਗੂ ਹਰਵਿੰਦਰ ਸਿੰਘ ਖੁਜਾਲਾ ਸਮੇਤ ਸਮੁੱਚੀ ਜਥੇਬੰਦੀ ਅਤੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਸੂਬਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਕਾਦੀਆਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਡੀ.ਜੀ.ਪੀ. ਪੰਜਾਬ ਵਲੋਂ ਫੀਲਡ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀ. ਐੱਸ.ਐੱਫ ਨੇ ਜ਼ਮੀਨ ’ਚ ਦੱਬੀ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ
NEXT STORY