ਬਟਾਲਾ (ਸਾਹਿਲ) : ਪਿੰਡ ਸਿੰਘਪੁਰਾ ਵਿਖੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਸੁਰਜਨ ਸਿੰਘ, ਬਲਵਿੰਦਰ ਸਿੰਘ ਸਾਬਕਾ ਮੈਂਬਰ, ਰਣਜੀਤ ਸਿੰਘ ਸਾਬਕਾ ਮੈਂਬਰ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਾਡੇ ਪਿੰਡ ਵਿਚ ਨਸ਼ਾ ਬਹੁਤ ਵੱਡੀ ਪੱਧਰ ’ਤੇ ਵਿਕ ਰਿਹਾ ਹੈ ਅਤੇ ਕਈ ਨੌਜਵਾਨਾਂ ਦੀਆਂ ਪਹਿਲਾਂ ਵੀ ਨਸ਼ੇ ਕਾਰਨ ਮੌਤਾਂ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਬੀਤੇ ਦਿਨ ਸਾਡੇ ਪਿੰਡ ਦੇ ਦੋ ਭੈਣਾਂ ਦੇ ਇਕਲੌਤੇ ਭਰਾ ਮਨੀਪਾਲ ਸਿੰਘ ਪੁੱਤਰ ਕੁਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਾਹਾ ਲੈਣ ਲਈ 10 ਸਤੰਬਰ ਤੱਕ ਕਰੋ ਇਹ ਕੰਮ
ਉਨ੍ਹਾਂ ਦੱਸਿਆ ਕਿ ਇਸ ਦੀ ਮਾਂ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਇਸਦੇ ਪਿਤਾ ਕੁਲਜੀਤ ਸਿੰਘ ਨੇ ਬੱਚਿਆਂ ਨੂੰ ਬੜੀ ਮੁਸ਼ਕਿਲ ਨਾਲ ਪਾਲਿਆ ਸੀ ਪਰ ਨਸ਼ੇ ਦੇ ਦੈਂਤ ਨੇ ਇਸਦੇ ਨੌਜਵਾਨ ਪੁੱਤਰ ਨੂੰ ਸਦਾ ਦੀ ਨੀਂਦ ਸੁਲਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਸ ਸਲਾਖਾਂ ਪਿੱਛੇ ਬੰਦ ਨਹੀਂ ਕਰਦੀ, ਓਨੀਂ ਦੇਰ ਤੱਕ ਮ੍ਰਿਤਕ ਨੌਜਵਾਲ ਮਨੀਪਾਲ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸਾਢੇ 17 ਸਾਲਾ ਮੁੰਡੇ ਨੇ ਬਲੈਕਮੇਲ ਕਰ 13 ਸਾਲਾ ਕੁੜੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਦੇ ਕਾਤਲ ਫ਼ਰਾਰ ਪਤੀ ਨੇ ਕੀਤੀ ਖੁਦਕੁਸ਼ੀ
NEXT STORY