ਗੁਰਦਾਸਪੁਰ (ਹਰਮਨ) : ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਮਰਜੀਤ ਸਿੰਘ (30) ਪੁੱਤਰ ਮਨਜੀਤ ਸਿੰਘ, ਵਾਸੀ ਚੱਕ ਸ਼ਰੀਫ਼ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਉਨ੍ਹਾਂ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਜਤਿੰਦਰ ਸੈਣੀ ਅਤੇ ਹਰਪ੍ਰੀਤ ਕੌਰ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 21,50,000 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਵੱਲੋਂ ਡੀ.ਐੱਸ.ਪੀ. (ਦੇਹਾਤੀ) ਗੁਰਦਾਸਪੁਰ ਦੁਆਰਾ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਚਾਰੇ ਉਕਤ ਵਿਅਕਤੀਆ ਵਿਰੁੱਧ ਧਾਰਾ 420 ਬੀ.ਐੱਨ.ਐੱਸ. / ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਕਰਿਆਨੇ ਦੀ ਦੁਕਾਨ 'ਚ ਚੋਰਾਂ ਨੇ ਕੀਤੇ ਹੱਥ ਸਾਫ
NEXT STORY