ਹਿਸਾਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੇ ਹਰਿਆਣਾ ਦੌਰੇ 'ਤੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਸਾਰ ਦੇ ਲੋਕਾਂ ਨੂੰ ਸੰਬੋਧਨ ਕੀਤਾ ਤੇ SYL ਮੁੱਦੇ 'ਤੇ ਗੱਲ ਕੀਤੀ। ਆਪਣੇ ਸੰਬੋਧਨ 'ਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੋਵਾਂ ਸੂਬਿਆਂ ਨੂੰ ਲੜਾਉਣ ਦੀ ਥਾਂ ਪਾਣੀ ਦੇ ਮਸਲੇ ਦਾ ਹੱਲ ਕਰੇ।
ਇਹ ਵੀ ਪੜ੍ਹੋ : ਮਕਬੂਲਪੁਰਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਕਾਤਲ ਕੀਤਾ ਕਾਬੂ
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੇ ਹਰਿਆਣਾ ਦਾ ਪਾਣੀ ਪੂਰਾ ਕਰੇ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਤੇ ਉਹ ਪਾਣੀ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਨ੍ਹਾਂ ਨਾਲ ਗੱਲ ਕਰਨ ਲਈ ਜਦੋਂ ਮਰਜੀ ਆ ਸਕਦੇ ਹਨ ਤੇ ਇਸ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਤਨਖਾਹ ਨਾ ਮਿਲਣ ਕਾਰਨ ਸਰਕਾਰੀ ਕਾਮਿਆਂ 'ਚ ਰੋਸ, ਘਰਾਂ ਦਾ ਗੁਜ਼ਾਰਾ ਕਰਨਾ ਹੋਇਆ ਔਖਾ
ਜ਼ਿਕਰਯੋਗ ਹੈ ਕਿ SYL ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਪੰਜਾਬ ਦੇ ਸਿਆਸੀ ਲੀਡਰਾਂ ਤੇ ਕਿਸਾਨ ਆਗੂਆਂ ਵੱਲੋਂ ਹਰਿਆਣਾ ਨੂੰ ਪਾਣੀ ਦੀ ਬੂੰਦ ਵੀ ਦਿੱਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ , ਉਥੇ ਹੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਪਾਣੀਆਂ 'ਤੇ ਹਰਿਆਣਾ ਤੇ ਰਾਜਸਥਾਨ ਦਾ ਵੀ ਪੂਰਾ ਹੱਕ ਹੈ।
ਨੋਟ : ਮੁੱਖ ਮੰਤਰੀ ਮਾਨ ਦੇ ਇਸ ਬਿਆਨ ਨੂੰ ਤੁਸੀਂ ਕਿਵੇਂ ਵੇਖਦੇ ਹੋ?
ਹਰਿਆਣਾ ਆਪਣੇ ਹੱਕ ਦਾ ਇਕ ਬੂੰਦ ਵੀ ਪਾਣੀ ਨਹੀਂ ਛੱਡੇਗਾ : ਭੂਪਿੰਦਰ ਹੁੱਡਾ
NEXT STORY