ਜਲੰਧਰ - ਅੱਜ ਕੱਲ ਦੀ ਰੁੱਝੀ ਜੀਵਨ ਸ਼ੈਲੀ ਵਿਚ ਤਣਾਅ ਦੀ ਸਮੱਸਿਆ ਲੋਕਾਂ 'ਚ ਆਮ ਬਣ ਰਹੀ ਹੈ। ਅਜਿਹਾ ਹੋਣ ਦਾ ਮੁੱਖ ਕਾਰਨ ਗਲਤ ਖੁਰਾਕ ਹੈ। ਗਲਤ ਖਾਣ-ਪੀਣ ਦੇ ਕਾਰਨ ਅੱਜ ਜ਼ਿਆਦਾਤਰ ਲੋਕ ਹਾਈ ਬਲੱਡ ਪ੍ਰੈਸ਼ਰ ਅਤੇ ਹਾਈਪਰਟੈਨਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਹਨ। ਤਾਜ਼ਾ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਭਾਰਤ ਵਿੱਚ 3 ਵਿੱਚੋਂ 1 ਵਿਅਕਤੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸਦਾ ਅਰਥ ਹੈ ਕਿ ਭਾਰਤ ਦੀ 30% ਵਿਚੋਂ ਜ਼ਿਆਦਾ ਆਬਾਦੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਹੀ ਹੈ। ਜੇਕਰ ਸਮੇਂ ਰਹਿੰਦਿਆਂ ਤੁਸੀਂ ਖੁਰਾਕ ਵਿੱਚ ਕੁਝ ਚੀਜ਼ਾਂ ਸ਼ਾਮਲ ਕਰਕੇ ਇਸ ਸਮੱਸਿਆ ਤੋਂ ਬਚ ਸਕਦੇ ਹੋ।
ਇਹ ਚੀਜਾਂ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿਚ ਮਦਦ ਕਰਨਗੀਆਂ
ਇੱਕ ਖੋਜ ਵਿੱਚ ਅਜਿਹੀਆਂ ਖੁਰਾਕਾਂ ਦਾ ਖੁਲਾਸਾ ਹੋਇਆ ਹੈ, ਜੋ ਤੁਹਾਡੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੀਆੰ ਹਨ। ਡੈਸ਼ ਖੁਰਾਕ ਇਨ੍ਹਾਂ ਵਿਚੋਂ ਮੁੱਖ ਹੈ। ਇਨ੍ਹਾਂ ਸੱਤ ਅਹਾਰਾਂ ਵਿੱਚ ਇੱਕ ਆਮ ਚੀਜ ਪਾਈ ਜਾਂਦੀ ਹੈ ਅਤੇ ਉਹ ਹੈ ਪੌਦਿਆਂ ਤੋਂ ਲਿਆ ਭੋਜਨ ਭਾਵ ਪਲਾਂਟ ਅਧਾਰਤ ਖੁਰਾਕ। ਇਹ ਖੋਜ 8,416 ਵਿਅਕਤੀਆਂ ਉਤੇ ਕੀਤੀ ਗਈ ਸੀ ਅਤੇ 41 ਅਧਿਐਨਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਸੀ। ਇਸ ਤੋਂ ਬਾਅਦ ਨਤੀਜੇ ਸਾਹਮਣੇ ਆਏ।

ਹਰੀ ਸਬਜ਼ੀਆਂ ਦਾ ਸੇਵਨ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਹਰੀ ਪੱਤੇਦਾਰ ਸਬਜ਼ੀਆਂ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਹਰੀਆਂ ਸਬਜ਼ੀਆਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ, ਜੋ ਦਿਲ ਨੂੰ ਸਿਹਤਮੰਦ ਰੱਖਦੀਆਂ ਹਨ।
ਕਸਰਤ ਅਤੇ ਯੋਗਾ ਕਰੋ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਕਸਰਤ ਅਤੇ ਯੋਗਾ ਕਰਨਾ ਚਾਹੀਦਾ ਹੈ। ਰੋਜ਼ਾਨਾ ਕਸਰਤ ਕਰਨ ਨਾਲ ਖੂਨ ਦੇ ਪ੍ਰਵਾਹ ਵਿੱਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਸਰੀਰ 'ਚ ਖੂਨ ਦਾ ਸੰਚਾਰ ਚੰਗੇ ਤਰੀਕੇ ਨਾਲ ਹੁੰਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

ਹਦਵਾਣੇ ਦੇ ਬੀਜ
ਜੇਕਰ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਭੋਜਨ ਤੋਂ ਬਾਅਦ 5 ਤੋਂ 10 ਗ੍ਰਾਮ ਹਦਵਾਣੇ ਦੇ ਬੀਜ ਖਾਓ। ਅਧਿਐਨ 'ਚ ਪਾਇਆ ਗਿਆ ਹੈ ਕਿ ਹਦਵਾਣੇ ਦੇ ਬੀਜਾਂ 'ਚ ਮੌਜੂਦ ਲਾਈਕੋਪੀਨ ਕੋਲੈਸਟ੍ਰੋਲ ਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਇਹ ਹਾਈ ਕੋਲੈਸਟ੍ਰੋਲ ਦੇ ਪੱਧਰ ਕਾਰਨ ਆਕਸੀਡੇਟਿਵ ਨੁਕਸਾਨ ਨੂੰ ਰੋਕਣ ਦਾ ਵੀ ਕੰਮ ਕਰਦਾ ਹੈ।
ਚੁਕੰਦਰ ਦਾ ਸੇਵਨ
ਚੁਕੰਦਰ 'ਚ ਨਾਈਟ੍ਰਿਕ ਆਕਸਾਈਡ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ, ਜੋ ਖੂਨ ਦੀਆਂ ਨਾੜੀਆਂ ਨੂੰ ਖੋਲ੍ਹਣ 'ਚ ਮਦਦ ਕਰਦੀ ਹੈ। ਤੁਸੀਂ ਚੁਕੰਦਰ ਨੂੰ ਸਲਾਦ ਦੇ ਰੂਪ 'ਚ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਤੁਸੀਂ ਇਸ ਦਾ ਜੂਸ ਵੀ ਪੀ ਸਕਦੇ ਹੋ।

ਓਟਸ ਦਾ ਸੇਵਨ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਸਵੇਰ ਦੇ ਨਾਸ਼ਤੇ ਵਿੱਚ ਓਟਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਓਟਸ ਖਾਣਾ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ। ਓਟਸ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਸਰੀਰ ਵਿਚ ਹਾਰਮੋਨਸ ਦਾ ਸੰਤੁਲਨ ਸਹੀ ਰੱਖਦਾ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖਦਾ ਹੈ।
ਗਰਮੀਆਂ 'ਚ ਕਿਉਂ ਹੁੰਦੇ ਨੇ ਮੂੰਹ 'ਚ ਛਾਲੇ, ਨਿਜ਼ਾਤ ਪਾਉਣ ਲਈ ਅਪਣਾਓ ਦਹੀਂ ਸਣੇ ਇਹ ਘਰੇਲੂ ਨੁਸਖ਼ੇ
NEXT STORY