ਜਲੰਧਰ— ਐਲੋਵੇਰਾ ਜਿੱਥੇ ਖੂਬਸੂਰਤ ਚਮੜੀ ਅਤੇ ਵਾਲਾਂ ਲਈ ਫਾਇਦੇਮੰਦ ਮੰਨੀ ਜਾਂਦੀ ਹੈ, ਉਥੇ ਇਹ ਤੁਹਾਡੀ ਸਿਹਤ ਲਈ ਵੀ ਕਿਸੇ ਵਰਦਾਨ ਤੋਂ ਘੱਟ ਨਹੀਂ। ਐਲਵੋਰਾ ਇਕ ਅਜਿਹਾ ਬੂਟਾ ਹੈ, ਜਿਸ ਨੂੰ ਘਰ 'ਚ ਲਗਾਉਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਐਲੋਵੇਰਾ ਜੈੱਲ ਸਿਹਤ ਦੇ ਨਾਲ-ਨਾਲ ਚਮੜੀ ਦੀਆਂ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਵਰਤੋਂ ’ਤੇ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲੱਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਤਮਾਮ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਗਰਮੀ ਦੇ ਮੌਸਮ 'ਚ ਚਮੜੀ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ 'ਚ ਐਲੋਵੇਰਾ ਜੈੱਲ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨਸ ਅਤੇ ਮਿਨਰਲਸ ਚਮੜੀ ਨੂੰ ਨਿਖਾਰਣ 'ਚ ਮਦਦ ਕਰਦੇ ਹਨ।
ਐਲੋਵੇਰਾ ਨਾਲ ਸਿਹਤ ਨੂੰ ਹੋਣ ਵਾਲੇ ਫਾਇਦੇ...
1. ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਹਾਡਾ ਪੇਟ ਸਾਫ ਨਹੀਂ ਰਹਿੰਦਾ ਤਾਂ ਤੁਸੀਂ ਐਲੋਵੇਰਾ ਜੂਸ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੇ ਫਾਇਦੇ ਹੋਣਗੇ। ਐਲੋਵੇਰਾ 'ਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਪਾਏ ਜਾਂਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ ਰਹੇਗਾ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।

2. ਲਚਕੀਲਾਪਨ
ਐਲੋਵੇਰਾ ਦੇ ਗੁੱਦੇ ਨੂੰ ਚਮੜੀ ‘ਤੇ ਲਗਾਉਣ ਨਾਲ ਚਮੜੀ ‘ਚ ਨਮੀ ਵਧਦੀ ਹੈ। ਇਸ ਤਰ੍ਹਾਂ ਚਮੜੀ ਦਾ ਲਚਕੀਲਾਪਨ ਵਧਣ ਨਾਲ ਉਹ ਹੋਰ ਖੂਬਸੂਰਤ ਲੱਗਦੀ ਹੈ।
3. ਝੁਰੜੀਆਂ ਨੂੰ ਕਰੇ ਦੂਰ
ਝੁਰੜੀਆਂ ਦੀ ਸਮੱਸਿਆ ਹੋਣ ’ਤੇ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਚਮੜੀ ਨੂੰ ਕੁਦਰਤੀ ਰੂਪ ’ਚ ਇਸ ਤਰ੍ਹਾਂ ਕਸ ਦਿੰਦਾ ਹੈ ਕਿ ਇਸ ’ਚ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਆਉਂਦੀਆਂ, ਜੋ ਬੁਢਾਪੇ ਨੂੰ ਰੋਕਣ ’ਚ ਮਦਦਗਾਰ ਸਾਬਤ ਹੁੰਦਾ ਹੈ।

4. ਸਿਰਦਰਦ ਤੋਂ ਦੇਵੇ ਛੁਟਕਾਰਾ
ਐਲੋਵੇਰਾ ਸਿਰ ਦਰਦ ਤੋਂ ਛੁਟਕਾਰਾ ਦਿਵਾਉਣ 'ਚ ਕਾਫੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।
5. ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ
ਸਹੀ ਖਾਣ-ਪੀਣ ਨਾ ਹੋਣ ਕਾਰਨ ਸਰੀਰ 'ਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਸਕਿਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫਿਕੇਸ਼ਨ ਦੀ ਪ੍ਰਕਿਰਿਆ ਦੇ ਜ਼ਰੀਏ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।

6. ਦੰਦਾਂ ਨਾਲ ਸੰਬੰਧੀ ਸਮੱਸਿਆ
ਐਲੋਵੇਰਾ 'ਚ ਐਂਟੀ-ਮਾਈਕ੍ਰੋਲਾਈਲ ਮੌਜੂਦ ਹੁੰਦੇ ਹਨ, ਜੋ ਤੁਹਾਡੇ ਦੰਦਾਂ ਨੂੰ ਸਾਫ ਰੱਖਣ 'ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਦੰਦਾਂ 'ਚ ਹੋਣ ਵਾਲੇ ਬੈਕਟੀਰੀਅਲ ਇਨਫੈਕਸ਼ਨ ਨੂੰ ਤੁਹਾਨੂੰ ਦੂਰ ਰੱਖਦੇ ਹਨ।
7. ਭੁੱਖ ਨਾ ਲੱਗਣ ਦੀ ਸਮੱਸਿਆ
ਐਲੋਵੇਰਾ ਭੁੱਖ ਵਧਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਇਹ ਤੁਹਾਡੇ ਲਈ ਰਾਮਬਾਣ ਦੀ ਤਰ੍ਹਾਂ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਭੁੱਖ ਨਾ ਲੱਗਣ ਦੀ ਸਮੱਸਿਆ ਦੂਰ ਹੋ ਜਾਵੇਗੀ।

60 ਫੀਸਦੀ ਕੈਂਸਰ ਪੀੜਤ ਬੱਚਿਆਂ ਦੀ ਜਾਨ ਬਚਾਏਗਾ ਏਮਜ਼
NEXT STORY