ਨਵੀਂ ਦਿੱਲੀ— ਬੈਂਗਨ 'ਚ ਕਈ ਗੁਣਕਾਰੀ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ 'ਚ ਹੋਣ ਵਾਲੀਆਂ ਕਈ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਦੇ ਹਨ। ਇਹ ਸਰੀਰ ਦੇ ਅੰਦਰ ਹੋਣ ਵਾਲੇ ਨੁਕਸਾਨ ਅਤੇ ਤਣਾਅ ਨੂੰ ਦੂਰ ਕਰਦਾ ਹੈ। ਬਲੱਡ ਪ੍ਰੈਸ਼ਰ ਅਤੇ ਡਾਇਬਿਟੀਜ਼ ਦੇ ਖਤਰੇ ਨੂੰ ਘੱਟ ਕਰਦਾ ਹੈ। ਇਹ ਸਰੀਰ 'ਚ ਫੈਲ ਰਹੇ ਜ਼ਹਿਰ ਦੀ ਮਾਤਰਾ ਨੂੰ ਵੀ ਘੱਟ ਕਰਦਾ ਹੈ। ਅੱਜ ਅਸੀਂ ਤੁਹਾਨੂੰ ਬੈਂਗਨ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1. ਭਾਰ ਘੱਟ ਕਰੇ
ਇਸ ਨਾਲ ਸਰੀਰ ਦੇ ਭਾਰ 'ਚ ਤੇਜ਼ੀ ਨਾਲ ਗਿਰਾਵਟ ਆਉਂਦੀ ਹੈ ਕਿਉਂਕਿ ਬੈਂਗਨ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ, ਜਿਸ ਨਾਲ ਭਾਰ ਆਸਾਨੀ ਨਾਲ ਘੱਟ ਹੁੰਦਾ ਹੈ।

2. ਕੋਲੈਸਟਰੋਲ ਨੂੰ ਕੰਟਰੋਲ ਕਰੇ
ਬੈਂਗਨ 'ਚ ਕੋਲੈਸਟਰੋਲ ਨਹੀਂ ਹੁੰਦਾ ਸਗੋਂ ਇਹ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

3. ਸਕਿਨ ਕੈਂਸਰ ਦਾ ਖਤਰਾ
ਬੈਂਗਨ ਦੀ ਵਰਤੋਂ ਨਾਲ ਸਕਿਨ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਲਈ ਜਿਨ੍ਹਾਂ ਨੂੰ ਸਕਿਨ ਸੰਬੰੰਧੀ ਕੋਈ ਵੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਬੈਂਗਨ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

4. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਬੈਂਗਨ 'ਚ ਭਰਪੂਰ ਮਾਤਰਾ 'ਚ ਫਾਈਬਰ ਹੁੰਦਾ ਹੈ ਜੋ ਸਰੀਰ 'ਚ ਬਲੱਡ ਪ੍ਰੈਸ਼ਰ ਨੂੰ ਵਧਣ ਅਤੇ ਘੱਟਣ ਤੋਂ ਰੋਕਦਾ ਹੈ। ਇਸ ਲਈ ਬਲੱਡ ਪ੍ਰੈਸ਼ਰ ਦੇ ਮਰੀਜ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

5. ਡਾਇਬਿਟੀਜ਼ 'ਚ ਫਾਇਦੇਮੰਦ
ਬੈਂਗਨ 'ਚ ਫਾਈਬਰ ਮੌਜੂਦ ਹੋਣ ਕਾਰਨ ਡਾਇਬਿਟੀਜ਼ ਦੇ ਮਰੀਜਾਂ ਲਈ ਇਸ ਦੀ ਵਰਤੋਂ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਕਰੋ।

6. ਪਾਚਨ ਤੰਤਰ ਲਈ ਫਾਇਦੇਮੰਦ
ਬੈਂਗਨ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ਸਹੀ ਰਹਿੰਦਾ ਹੈ ਨਾਲ ਹੀ ਪੇਟ ਸੰਬੰਧੀ ਸਮੱਸਿਆਵਾਂ ਜਿਵੇਂ ਗੈਸ, ਐਸੀਡਿਟੀ ਆਦਿ ਦੂਰ ਹੋ ਜਾਂਦੀਆਂ ਹਨ।

7. ਦਿਲ ਨੂੰ ਸਿਹਤਮੰਦ ਰੱਖੇ
ਰੋਜ਼ਾਨਾ ਬੈਂਗਨ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ ਇਸ ਨਾਲ ਤੁਹਾਨੂੰ ਦਿਲ ਸੰਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।

ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਮਿੰਟਾਂ 'ਚ ਦੂਰ ਕਰਦਾ ਹੈ ਇਹ ਘਰੇਲੂ ਨੁਸਖਾ
NEXT STORY