ਨਵੀਂ ਦਿੱਲੀ—ਸੇਬ ਦਾ ਸਿਰਕਾ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਐਪਲ ਸਾਈਡਰ ਵਿਨੇਗਰ ਵੀ ਕਿਹਾ ਜਾਂਦਾ ਹੈ। ਇਸ ਦੇ ਇੰਨੇ ਜ਼ਿਆਦਾ ਫ਼ਾਇਦੇ ਹਨ ਕਿ ਵਧੇਰੇ ਲੋਕ ਇਸ ਦੀ ਖਾਣੇ ਵਿਚ ਵਰਤੋਂ ਕਰਦੇ ਹਨ। ਚਮੜੀ ਦੀਆਂ ਸਮੱਸਿਆਵਾਂ, ਵਾਲ਼ਾਂ ਦੀਆਂ ਸਮੱਸਿਆਵਾਂ ਅਤੇ ਮੋਟਾਪਾ ਦੂਰ ਕਰਨ ਲਈ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਦੀ ਸਭ ਤੋਂ ਜ਼ਿਆਦਾ ਵਰਤੋਂ ਮੋਟਾਪਾ ਘੱਟ ਕਰਨ ਲਈ ਕੀਤੀ ਜਾਂਦੀ ਹੈ । ਇਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਪਾਚਨ ਨੂੰ ਤੰਦਰੁਸਤ ਰੱਖਦੇ ਹਨ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਸੇਬ ਦੇ ਸਿਰਕੇ ਦੇ ਫ਼ਾਇਦੇ ਅਤੇ ਇਸ ਨੂੰ ਲੈਣ ਦਾ ਸਹੀ ਢੰਗ।
ਭਾਰ ਘੱਟ ਕਰਨ ਲਈ ਫ਼ਾਇਦੇਮੰਦ
ਸੇਬ ਦੇ ਸਿਰਕੇ ਦੀ ਵਰਤੋਂ ਕਰਨ ਨਾਲ ਮੋਟਾਪਾ ਬਹੁਤ ਜਲਦ ਘੱਟ ਹੋ ਜਾਂਦਾ ਹੈ ਕਿਉਂਕਿ ਇਸ ਨਾਲ ਕੈਲੋਰੀ ਬਹੁਤ ਜ਼ਿਆਦਾ ਬਰਨ ਹੁੰਦੀ ਹੈ। ਜਿਸ ਕਰਕੇ ਢਿੱਡ ਦੀ ਚਰਬੀ ਬਹੁਤ ਜਲਦੀ ਘੱਟ ਹੋ ਜਾਂਦੀ ਹੈ। ਮੋਟਾਪਾ ਘੱਟ ਕਰਨ ਦੇ ਲਈ ਰੋਜ਼ਾਨਾ ਇਕ ਗਿਲਾਸ ਕੋਸੇ ਪਾਣੀ ਵਿਚ ਦੋ ਚਮਚੇ ਸੇਬ ਦੇ ਸਿਰਕੇ ਦੇ ਮਿਲਾ ਕੇ ਖਾਲੀ ਢਿੱਡ ਪੀਓ।
ਸ਼ੂਗਰ ਲਈ ਲਾਹੇਵੰਦ
ਸੇਬ ਦੇ ਸਿਰਕੇ ਵਿਚ ਇਸ ਤਰ੍ਹਾਂ ਦੇ ਗੁਣ ਪਾਏ ਜਾਂਦੇ ਹਨ ਜੋ ਸ਼ੂਗਰ ਨੂੰ ਕੰਟਰੋਲ ਰੱਖਣ ਲਈ ਮਦਦਗਾਰ ਹੁੰਦੇ ਹਨ। ਇਹ ਸ਼ੂਗਰ ਲੈਵਲ ਨੂੰ ਘੱਟ ਕਰਨ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਦੇ ਲਈ ਇਕ ਗਿਲਾਸ ਸਾਦੇ ਪਾਣੀ ਵਿਚ ਦੋ ਚਮਚੇ ਸੇਬ ਦਾ ਸਿਰਕਾ ਮਿਲਾ ਕੇ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਦਿਨ ਵਿਚ ਦੋ ਵਾਰ ਵਰਤੋਂ ਕਰੋ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦੀ ਵਰਤੋਂ ਕਰਨੀ ਬਹੁਤ ਜ਼ਿਆਦਾ ਫਾਇਦੇਮੰਦ ਮੰਨੀ ਜਾਂਦੀ ਹੈ।
ਢਿੱਡ ਫੁੱਲਣ ਦੀ ਸਮੱਸਿਆ
ਸੇਬ ਦੇ ਸਿਰਕੇ ਦੀ ਵਰਤੋਂ ਕਰਨ ਨਾਲ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ । ਇਹ ਸਾਡੇ ਖਾਣੇ ਨੂੰ ਬਹੁਤ ਜਲਦੀ ਹਜ਼ਮ ਕਰਦਾ ਹੈ। ਜਿਸ ਨਾਲ ਢਿੱਡ ਫੁੱਲਣ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਢਿੱਡ ਫੁੱਲਣ ਦੀ ਸਮੱਸਿਆ ਤੋਂ ਆਰਾਮ ਪਾਉਣ ਲਈ ਇਕ ਗਿਲਾਸ ਪਾਣੀ ਵਿਚ ਦੋ ਚਮਚੇ ਸੇਬ ਦੇ ਸਿਰਕਾ ਦੇ ਮਿਲਾ ਕੇ ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ਵਰਤੋਂ ਕਰੋ। ਖਾਧਾ ਹੋਇਆ ਸਾਰਾ ਖਾਣਾ ਹਾਜ਼ਮ ਹੋ ਜਾਵੇਗਾ।
ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
ਪਿੰਪਲਸ ਦੀ ਸਮੱਸਿਆ
ਸੇਬ ਦੇ ਸਿਰਕੇ ਦਾ ਇਸਤੇਮਾਲ ਪਿੰਪਲਸ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ ਕਿਉਂਕਿ ਇਹ ਪਿੰਪਲਸ ਬੈਕਟੀਰੀਆ ਦੇ ਕਾਰਨ ਹੁੰਦੇ ਹਨ। ਸੇਬ ਦੇ ਸਿਰਕੇ 'ਚ ਮੌਜੂਦ ਗੁਣ ਇੰਫੈਕਸ਼ਨ ਨੂੰ ਫੈਲਣ ਤੋਂ ਰੋਕਦੇ ਹਨ ਅਤੇ ਚਮੜੀ ਦੇ ਪੀ.ਐੱਚ. ਲੈਵਲ ਨੂੰ ਕੰਟਰੋਲ ਰੱਖਦੇ ਹਨ । ਇਸ ਲਈ ਚਿਹਰੇ ਤੇ ਪਿੰਪਲਸ, ਦਾਗ-ਧੱਬੇ ਦੂਰ ਕਰਨ ਲਈ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਲਾਭਕਾਰੀ ਹੈ। ਪਿੰਪਲਸ ਦੂਰ ਕਰਨ ਲਈ ਦੋ ਤਿੰਨ ਬੂੰਦਾਂ ਸੇਬ ਦੇ ਸਿਰਕੇ ਨੂੰ ਥੋੜ੍ਹੇ ਜਿਹੇ ਪਾਣੀ ਵਿਚ ਮਿਲਾ ਕੇ ਚਿਹਰੇ ਤੇ ਲਗਾਓ ਅਤੇ ਕੁਝ ਸਮੇਂ ਬਾਅਦ ਠੰਡੇ ਪਾਣੀ ਨਾਲ ਚਿਹਰਾ ਧੋ ਲਓ।
ਸਿੱਕਰੀ ਦੀ ਸਮੱਸਿਆ
ਵ਼ਾਲਾਂ ਵਿਚ ਸਿੱਕਰੀ ਦੀ ਸਮੱਸਿਆ ਹੋਣ ਤੇ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਵਿਚ ਮੌਜੂਦ ਐਸਿਡ ਸਿੱਕਰੀ ਨੂੰ ਵਧਣ ਤੋਂ ਰੋਕਦੇ ਹਨ ਅਤੇ ਵਾਲ਼ਾਂ ਵਿਚ ਮੌਜੂਦ ਜ਼ਿਆਦਾ ਤੇਲ ਦੀ ਮਾਤਰਾ ਨੂੰ ਘੱਟ ਕਰਦਾ ਹੈ। ਸਿੱਕਰੀ ਅਤੇ ਆਇਲੀ ਵਾਲ਼ਾਂ ਤੋਂ ਛੁਟਕਾਰਾ ਪਾਉਣ ਲਈ ਦੋ ਗਿਲਾਸ ਪਾਣੀ ਵਿਚ ਦੋ ਚਮਚੇ ਸੇਬ ਦੇ ਸਿਰਕਾ ਦੇ ਮਿਲਾ ਕੇ ਸਿਰ ਦੀ ਚਮੜੀ ਅਤੇ ਵਾਲ਼ਾਂ ਦੀਆਂ ਜੜ੍ਹਾਂ ਚ ਲਗਾਓ। ਇਸ ਤਰ੍ਹਾਂ ਹਫ਼ਤੇ ਵਿਚ ਦੋ ਵਾਰ ਇਸ ਦੀ ਵਰਤੋਂ ਕਰੋ।
ਕੋਲੈਸਟਰੋਲ ਲਈ ਫ਼ਾਇਦੇਮੰਦ
ਸੇਬ ਦਾ ਸਿਰਕਾ ਕੋਲੈਸਟਰੋਲ ਅਤੇ ਦਿਲ ਨਾਲ ਜੁੜੀਆਂ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ। ਇਸ ਨਾਲ ਸਾਡਾ ਖ਼ੂਨ ਪਤਲਾ ਹੁੰਦਾ ਹੈ ਅਤੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਕੋਲੈਸਟ੍ਰੋਲ ਦੀ ਸਮੱਸਿਆ ਦੂਰ ਕਰਨ ਲਈ ਇਕ ਗਿਲਾਸ ਸਾਦੇ ਪਾਣੀ ਵਿਚ ਦੋ ਚਮਚ ਸੇਬ ਦਾ ਸਿਰਕਾ ਮਿਲਾ ਕੇ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਦਿਨ ਵਿਚ ਦੋ ਵਾਰ ਵਰਤੋਂ ਕਰੋ।
ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਖਾਂਸੀ-ਜ਼ੁਕਾਮ ਦੀ ਸਮੱਸਿਆ
ਖਾਂਸੀ-ਜ਼ੁਕਾਮ ਅਤੇ ਗਲੇ ਵਿਚ ਖਰਾਸ਼ ਦੀ ਸਮੱਸਿਆ ਹੋਣ ਤੇ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਵਿਚ ਮੌਜੂਦ ਐਂਟੀ ਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਨੂੰ ਬਹੁਤ ਜਲਦ ਦੂਰ ਕਰਦੇ ਹਨ। ਗਲੇ ਦੀ ਖਰਾਸ ਅਤੇ ਖਾਂਸੀ-ਜ਼ੁਕਾਮ ਦੂਰ ਕਰਨ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਿਲਾਸ ਕੋਸੇ ਪਾਣੀ ਵਿਚ ਇਕ ਚਮਚ ਸੇਬ ਦਾ ਸਿਰਕਾ ਮਿਲਾ ਕੇ ਪੀਓ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।
Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ
NEXT STORY