ਹੈਲਥ ਡੈਸਕ : ਦਿਲ ਦਾ ਦੌਰਾ ਘਾਤਕ ਹੋ ਸਕਦਾ ਹੈ, ਇਸ ਲਈ ਇਸ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ। ਇਹ ਸਮੱਸਿਆ ਖਰਾਬ ਜੀਵਨ ਸ਼ੈਲੀ ਅਤੇ ਖੁਰਾਕ ਕਾਰਨ ਵਧਦੀ ਜਾ ਰਹੀ ਹੈ। ਅਜਿਹੇ 'ਚ ਜੇਕਰ ਰੋਜ਼ਾਨਾ ਦੇ ਕੰਮਾਂ 'ਚ ਬਦਲਾਅ ਦੇ ਨਾਲ-ਨਾਲ ਇਸ ਦੇ ਸ਼ੁਰੂਆਤੀ ਲੱਛਣਾਂ ਨੂੰ ਸਮਝ ਲਿਆ ਜਾਵੇ ਤਾਂ ਹਾਰਟ ਅਟੈਕ ਤੋਂ ਬਚਿਆ ਜਾ ਸਕਦਾ ਹੈ। ਦਰਅਸਲ, ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਸਰੀਰ 'ਚ ਕੁਝ ਲੱਛਣ ਨਜ਼ਰ ਆਉਣ ਲੱਗਦੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਖਤਰਨਾਕ ਹੋ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਸਰੀਰ ਕਿਸ ਤਰ੍ਹਾਂ ਦੇ ਸੰਕੇਤ ਦਿੰਦਾ ਹੈ।
1. ਜਲਦੀ ਥੱਕ ਜਾਣਾ
ਕੰਮ ਕਰਨ ਤੋਂ ਬਾਅਦ ਥਕਾਵਟ ਮਹਿਸੂਸ ਹੋਣਾ ਆਮ ਗੱਲ ਹੈ ਪਰ ਜੇਕਰ ਤੁਹਾਨੂੰ ਅਚਾਨਕ ਜ਼ਿਆਦਾ ਪਸੀਨਾ ਆਉਣਾ ਸ਼ੁਰੂ ਹੋ ਜਾਵੇ ਤਾਂ ਇਹ ਸਰੀਰ ਵਿਚ ਮੌਜੂਦ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਜਿਹੜੇ ਲੋਕ ਪਹਿਲਾਂ ਘੱਟ ਪਸੀਨਾ ਵਹਾਉਂਦੇ ਸਨ ਅਤੇ ਹੁਣ ਜ਼ਿਆਦਾ ਪਸੀਨਾ ਵਹਾਉਂਦੇ ਹਨ, ਉਨ੍ਹਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਤੁਹਾਨੂੰ ਇਸ ਬਾਰੇ ਤੁਰੰਤ ਆਪਣੇ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੰਪਿਊਟਰ ਦੀ ਰਫਤਾਰ ਨਾਲ ਦੌੜੇਗਾ ਦਿਮਾਗ, ਬਸ ਅਪਣਾ ਲਓ ਇਹ ਤਰੀਕਾ
2. ਹੌਲੀ ਪਾਚਨ ਹੋਣਾ
ਸਿਹਤ ਮਾਹਿਰਾਂ ਅਨੁਸਾਰ ਜਦੋਂ ਦਿਲ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰਦਾ ਜਾਂ ਇਸ ਨਾਲ ਜੁੜੀ ਕੋਈ ਬੀਮਾਰੀ ਹੋ ਜਾਂਦੀ ਹੈ ਤਾਂ ਪਾਚਨ ਤੰਤਰ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਜੇਕਰ ਸਹੀ ਖਾਣ-ਪੀਣ ਅਤੇ ਜੀਵਨਸ਼ੈਲੀ ਦੇ ਬਾਵਜੂਦ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਹੋਣ ਤਾਂ ਇਹ ਹਾਰਟ ਅਟੈਕ ਦਾ ਸੰਕੇਤ ਹੋ ਸਕਦਾ ਹੈ।
3. ਸਾਹ ਲੈਣ 'ਚ ਬਦਲਾਅ
ਦਿਲ ਦੇ ਰੋਗ ਹੋਣ ਦੀ ਸੂਰਤ ਵਿਚ ਸਾਹ ਲੈਣ ਵਿਚ ਵੀ ਤਕਲੀਫ਼ ਹੋਣ ਲੱਗਦੀ ਹੈ। ਇਹੀ ਕਾਰਨ ਹੈ ਕਿ ਜਦੋਂ ਦਿਲ ਦਾ ਦੌਰਾ ਪੈਂਦਾ ਹੈ ਤਾਂ ਉਸ ਤੋਂ ਪਹਿਲਾਂ ਸਾਹ ਲੈਣ ਵਿਚ ਤਕਲੀਫ਼ ਜਾਂ ਸਾਹ ਚੜ੍ਹਨ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਜੇਕਰ ਸਾਹ ਲੈਣ 'ਚ ਅਚਾਨਕ ਬਦਲਾਅ ਆ ਜਾਵੇ ਤਾਂ ਡਾਕਟਰ ਨੂੰ ਮਿਲਣ 'ਚ ਦੇਰੀ ਨਹੀਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਲਗਾਤਾਰ ਹੋ ਰਿਹਾ Cough ਅਤੇ Cold ਤਾਂ ਹੋ ਜਾਓ ਸਾਵਧਾਨ! ਹੋ ਸਕਦੀ ਹੈ ਗੰਭੀਰ ਸਮੱਸਿਆ
4. ਸਰੀਰ ਦਾ ਖੱਬਾ ਹਿੱਲਾ ਕਮਜ਼ੋਰ ਹੋਣਾ
ਜਦੋਂ ਵੀ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰਦਾ ਤਾਂ ਸਰੀਰ ਦੇ ਖੱਬੇ ਪਾਸੇ ਮੋਢੇ, ਜਬਾੜੇ ਜਾਂ ਹੱਥ 'ਚ ਦਰਦ ਮਹਿਸੂਸ ਹੋਣ ਲੱਗਦਾ ਹੈ। ਦਿਲ 'ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਸਰੀਰ ਦਾ ਖੱਬਾ ਪਾਸਾ ਕਮਜ਼ੋਰ ਹੋਣਾ ਸ਼ੁਰੂ ਹੋ ਜਾਂਦਾ ਹੈ। ਸਰੀਰ ਦੇ ਖੱਬੇ ਪਾਸੇ ਵਿਚ ਅਜਿਹੇ ਬਦਲਾਅ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ।
5. ਬਹੁਤ ਜ਼ਿਆਦਾ ਪਸੀਨਾ ਆਉਣਾ
ਜ਼ਿਆਦਾ ਪਸੀਨਾ ਆਉਣਾ ਵੀ ਸਰੀਰ 'ਚ ਕਈ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਬਹੁਤ ਜ਼ਿਆਦਾ ਪਸੀਨਾ ਆਉਣਾ ਵਰਗੇ ਲੱਛਣ ਦਿਲ ਦੇ ਦੌਰੇ ਤੋਂ ਠੀਕ ਪਹਿਲਾਂ ਦੇਖੇ ਜਾ ਸਕਦੇ ਹਨ। ਜੇਕਰ ਅਜਿਹਾ ਅਚਾਨਕ ਹੁੰਦਾ ਹੈ ਜਾਂ ਰਾਤ ਨੂੰ ਸੌਂਦੇ ਸਮੇਂ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਤਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਗਿਆਨੀਆਂ ਦਾ ਦਾਅਵਾ : ਹਾਰਟ ਅਟੈਕ ਦੇ ਖਤਰੇ ਨੂੰ ਘਟਾਉਂਦੀ ਹੈ ਇਨਫਲੂਐਂਜ਼ਾ ਵੈਕਸੀਨ
NEXT STORY