ਹੈਲਥ ਡੈਸਕ- ਜੋ ਲੋਕ ਜੰਕ ਫੂਡ ਦੀ ਬਜਾਏ ਚੰਗੀ ਖੁਰਾਕ ਲੈਣਾ ਚਾਹੁੰਦੇ ਹਨ, ਉਹ ਚੁਕੰਦਰ ਦੇ ਜੂਸ ਦਾ ਸੇਵਨ ਕਰ ਸਕਦੇ ਹਨ। ਚੁਕੰਦਰ ਦਾ ਜੂਸ ਜ਼ਰੂਰੀ ਪੌਸ਼ਟਿਕ ਤੱਤਾਂ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਜ਼ਿੰਕ, ਕਾਪਰ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ।
ਬਲੱਡ ਪ੍ਰੈਸ਼ਰ ਕੰਟਰੋਲ
ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਚੁਕੰਦਰ ਦਾ ਜੂਸ ਰਾਮਬਾਣ ਹੈ। ਇਸ 'ਚ ਨਾਈਟ੍ਰਿਕ ਆਕਸਾਈਡ ਦੀ ਉੱਚ ਮਾਤਰਾ ਹੁੰਦੀ ਹੈ, ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਆਮ ਬਣਾਉਂਦੀ ਹੈ।
ਦਿਲ ਅਤੇ ਕੋਲੈਸਟ੍ਰੋਲ
ਰੋਜ਼ਾਨਾ ਚੁਕੰਦਰ ਦਾ ਜੂਸ ਪੀਣਾ ਦਿਲ ਦੀ ਸਿਹਤ ਲਈ ਲਾਹੇਵੰਦ ਹੈ। ਇਹ ਕੋਲੈਸਟ੍ਰੋਲ ਅਤੇ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਘਟਾਉਂਦਾ ਹੈ, ਜਦਕਿ ਸਰੀਰ ਵਿੱਚ ਚੰਗੇ ਕੋਲੈਸਟ੍ਰੋਲ ਨੂੰ ਵਧਾਉਣ 'ਚ ਮਦਦ ਕਰਦਾ ਹੈ।
ਲਿਵਰ ਅਤੇ ਸ਼ੂਗਰ
ਇਸ 'ਚ ਮੌਜੂਦ ਬੀਟੇਨ ਲਿਵਰ ਦੀ ਬੀਮਾਰੀ ਨੂੰ ਘੱਟ ਕਰਨ 'ਚ ਮਦਦ ਕਰ ਸਕਦਾ ਹੈ। ਇਹ ਫਾਈਟੋਨਿਊਟ੍ਰੀਐਂਟਸ ਨਾਲ ਭਰਪੂਰ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ 'ਚ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ 'ਚ ਵੀ ਸਹਾਇਕ ਹੈ।
ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਅੱਖਾਂ ਅੱਗੇ ਅਚਾਨਕ ਛਾ ਜਾਂਦਾ ਹੈ ਹਨ੍ਹੇਰਾ ਤਾਂ ਭੁੱਲ ਕੇ ਵੀ ਨਾ ਕਰੋ Ignore ! ਹੋ ਸਕਦੀ ਹੈ ਗੰਭੀਰ ਸਮੱਸਿਆ
NEXT STORY