ਨਵੀਂ ਦਿੱਲੀ- ਜ਼ਿਆਦਾਤਰ ਲੋਕਾਂ ਨੂੰ ਸਵੇਰੇ ਉੱਠ ਕੇ ਚਾਹ ਪੀਣ ਦੀ ਆਦਤ ਹੁੰਦੀ ਹੈ ਪਰ ਦੁੱਧ ਦੀ ਚਾਹ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਦੀ ਜਗ੍ਹਾ ਤੁਸੀਂ ਔਲਿਆਂ ਨਾਲ ਤਿਆਰ ਚਾਹ ਟਰਾਈ ਕਰ ਸਕਦੇ ਹੋ। ਇਹ ਨਾ ਸਿਰਫ਼ ਪੀਣ 'ਚ ਸਵਾਦਿਸ਼ਟ ਲੱਗਦੀ ਹੈ ਸਗੋਂ ਇਸ ਨਾਲ ਸਿਹਤ ਨੂੰ ਕਈ ਫ਼ਾਇਦੇ ਵੀ ਮਿਲਦੇ ਹਨ। ਇਸ ਨਾਲ ਨਾ ਸਿਰਫ਼ ਭਾਰ ਘੱਟ ਹੁੰਦਾ ਹੈ ਸਗੋਂ ਇਮਿਊਨਿਟੀ ਵੀ ਬੂਸਟ ਹੁੰਦੀ ਹੈ। ਅੱਜ ਦੀ ਜੀਵਨ ਸ਼ੈਲੀ ਦੇ ਕਾਰਨ ਲੋਕਾਂ ਦੇ ਸਰੀਰ 'ਚ ਬਹੁਤ ਜ਼ਿਆਦਾ ਚਰਬੀ ਅਤੇ ਕੈਲੋਰੀ ਹੁੰਦੀ ਹੈ, ਜਿਸ 'ਚ ਔਲਿਆ ਦੀ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ, ਇਹ ਸਰੀਰ ਨੂੰ ਡੀਟਾਕਸ ਵੀ ਕਰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਔਲੇ ਵਿਟਾਮਿਨ ਸੀ, ਐਂਟੀ-ਆਕਸੀਡੈਂਟ, ਪੋਲੀਫੇਨੋਲਸ, ਆਇਰਨ ਸਮੇਤ ਕਈ ਖਣਿਜਾਂ ਨਾਲ ਭਰਪੂਰ ਹੁੰਦਾ ਹੈ ਜੋ ਸਾਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਬੇਸ਼ੁਮਾਰ ਫ਼ਾਇਦੇ...
ਬਾਡੀ ਹੁੰਦੀ ਹੈ ਡੀਟਾਕਸ
ਸਟਡੀ 'ਚ ਪਾਇਆ ਗਿਆ ਹੈ ਕਿ ਔਲਿਆਂ 'ਚ ਮੌਜੂਦ ਐਂਟੀ-ਆਕਸੀਡੈਂਟ ਤੱਤ ਸਰੀਰ 'ਚ ਪਹਿਲਾਂ ਤੋਂ ਜਮ੍ਹਾ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢ ਦਿੰਦੇ ਹਨ, ਜਿਸ ਕਾਰਨ ਭਾਰ ਤੇਜ਼ੀ ਨਾਲ ਘੱਟਦਾ ਹੈ। ਇਸ ਨਾਲ ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਵੀ ਦੂਰ ਰਹਿੰਦੀ ਹੈ।
ਚਮੜੀ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ ਦੂਰ
ਔਲਿਆਂ ਦੀ ਚਾਹ ਸਰੀਰ ਨੂੰ ਡੀਟਾਕਸੀਫਾਈ ਕਰਦੀ ਹੈ ਜਿਸ ਨਾਲ ਖ਼ੂਨ ਸਾਫ਼ ਹੁੰਦਾ ਹੈ, ਨਾਲ ਹੀ ਔਲਿਆਂ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਕ੍ਰੇਵਿੰਗ ਕਰੇ ਕੰਟਰੋਲ
ਜੇਕਰ ਤੁਹਾਨੂੰ ਬਹੁਤ ਜ਼ਿਆਦਾ ਭੁੱਖ ਲੱਗਦੀ ਹੈ ਤਾਂ ਔਲਿਆਂ ਦੀ ਚਾਹ ਪੀਓ। ਔਲਿਆਂ 'ਚ ਫਾਈਬਰ ਹੁੰਦਾ ਹੈ ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ ਅਤੇ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਣ ਦਿੰਦਾ, ਇਸ ਲਈ ਤੁਸੀਂ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ।
ਬਲੱਡ ਸ਼ੂਗਰ ਰਹਿੰਦੀ ਹੈ ਕੰਟਰੋਲ 'ਚ
ਔਲਿਆਂ 'ਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਦੇ ਹਨ, ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਔਲਿਆਂ ਦੀ ਚਾਹ ਪੀਣੀ ਚਾਹੀਦੀ ਹੈ।
ਮੈਟਾਬੋਲੀਜ਼ਮ ਹੁੰਦਾ ਹੈ ਬੂਸਟ
ਭਾਰ ਨੂੰ ਕੰਟਰੋਲ 'ਚ ਰੱਖਣ ਲਈ ਮੈਟਾਬੋਲੀਜ਼ਮ ਦਾ ਚੰਗਾ ਹੋਣਾ ਜ਼ਰੂਰੀ ਹੈ। ਔਲਿਆਂ ਦੀ ਨਿਯਮਿਤ ਵਰਤੋਂ ਨਾਲ ਸਰੀਰ ਦਾ ਮੈਟਾਬੋਲੀਜ਼ਮ ਬੂਸਟ ਹੁੰਦਾ ਹੈ।
ਆਓ ਜਾਣਦੇ ਹਾਂ ਔਲਿਆਂ ਦੀ ਚਾਹ ਬਣਾਉਣ ਦਾ ਤਰੀਕਾ
ਸਮੱਗਰੀ
- ਪਾਣੀ- 2 ਕੱਪ
- ਔਲਿਆਂ ਦਾ ਪਾਊਡਰ
- ਦਾਲਚੀਨੀ
- ਅਦਰਕ
- ਲੌਂਗ
- ਕਾਲੀ ਮਿਰਚ
ਬਣਾਉਣ ਦੀ ਵਿਧੀ
1. ਸਭ ਤੋਂ ਪਹਿਲਾਂ 2 ਕੱਪ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਲਓ ਅਤੇ ਇਸ 'ਚ ਔਲਿਆਂ ਦਾ ਪਾਊਡਰ, ਦਾਲਚੀਨੀ, ਅਦਰਕ, ਲੌਂਗ, ਕਾਲੀ ਮਿਰਚ ਪਾ ਲਓ।
2. ਜਦੋਂ ਚਾਹ ਚੰਗੀ ਤਰ੍ਹਾਂ ਉਬਲ ਜਾਵੇ ਤਾਂ ਇਸ ਨੂੰ ਛਾਣਨੀ ਦੀ ਮਦਦ ਨਾਲ ਛਾਣ ਲਓ।
3. ਹੁਣ ਇਸ 'ਚ ਸ਼ਹਿਦ ਮਿਲਾ ਲਓ।
4. ਤੁਹਾਡੀ ਔਲਿਆਂ ਦੀ ਚਾਹ ਬਣ ਕੇ ਤਿਆਰ ਹੈ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
Health Tips:ਪਿੱਤੇ ਦੀ ਪੱਥਰੀ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇਨ੍ਹਾਂ ਨੁਸਖ਼ਿਆਂ ਨਾਲ ਦਰਦ ਤੋਂ ਮਿਲੇਗੀ ਨਿਜ਼ਾਤ
NEXT STORY