ਹੈਲਥ ਡੈਸਕ - ਅੱਜ-ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ 'ਚ ਗਲਤ ਖਾਣ-ਪੀਣ ਅਤੇ ਮਾੜੀ ਜੀਵਨ ਸ਼ੈਲੀ ਕਾਰਨ ਸਰੀਰਕ ਕਮਜ਼ੋਰੀ ਅਤੇ ਬਿਮਾਰੀਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਅਜਿਹੇ 'ਚ ਆਯੁਰਵੇਦ ਅਤੇ ਸਿਹਤ ਮਾਹਿਰਾਂ ਅਨੁਸਾਰ 'ਦੁੱਧ ਅਤੇ ਮਖਾਣੇ' ਦਾ ਸੁਮੇਲ ਇਕ 'ਸੁਪਰਫੂਡ' ਵਜੋਂ ਕੰਮ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਰਾਤ ਨੂੰ ਜਾਂ ਨਾਸ਼ਤੇ 'ਚ ਦੁੱਧ 'ਚ ਉਬਾਲ ਕੇ ਮਖਾਣੇ ਖਾਂਦੇ ਹੋ, ਤਾਂ ਇਹ ਤੁਹਾਡੇ ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।
ਮਖਾਣੇ ਅਤੇ ਦੁੱਧ ਦੇ ਮੁੱਖ ਫਾਇਦੇ :-
ਹੱਡੀਆਂ ਦੀ ਮਜ਼ਬੂਤੀ
- ਮਖਾਣੇ ਅਤੇ ਦੁੱਧ ਦੋਵੇਂ ਕੈਲਸ਼ੀਅਮ ਦੇ ਭਰਪੂਰ ਸਰੋਤ ਹਨ। ਇਨ੍ਹਾਂ ਦਾ ਸੇਵਨ ਜੋੜਾਂ ਦੇ ਦਰਦ, ਗਠੀਆ ਅਤੇ ਹੱਡੀਆਂ ਦੀ ਕਮਜ਼ੋਰੀ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ
- ਮਖਾਣਿਆਂ ਦਾ 'ਗਲਾਈਸੈਮਿਕ ਇੰਡੈਕਸ' ਬਹੁਤ ਘੱਟ ਹੁੰਦਾ ਹੈ। ਇਹ ਖੂਨ 'ਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ, ਜਿਸ ਨਾਲ ਡਾਇਬੀਟੀਜ਼ ਦੇ ਮਰੀਜ਼ਾਂ ਨੂੰ ਕਾਫੀ ਰਾਹਤ ਮਿਲਦੀ ਹੈ।
ਦਿਲ ਦੀ ਸਿਹਤ ਲਈ ਉੱਤਮ
- ਮਖਾਣਿਆਂ 'ਚ ਕੋਲੇਸਟ੍ਰੋਲ ਅਤੇ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਦੁੱਧ ਨਾਲ ਇਸ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਜਾਂਦਾ ਹੈ।
ਪਾਚਨ ਪ੍ਰਣਾਲੀ 'ਚ ਸੁਧਾਰ
- ਮਖਾਣਿਆਂ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਬਜ਼ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਪਾਚਨ ਸ਼ਕਤੀ ਨੂੰ ਵਧਾਉਂਦੀ ਹੈ।
ਭਾਰ ਘਟਾਉਣ 'ਚ ਸਹਾਈ
- ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ, ਤਾਂ ਦੁੱਧ ਅਤੇ ਮਖਾਣੇ ਤੁਹਾਡੇ ਲਈ ਵਧੀਆ ਵਿਕਲਪ ਹਨ। ਇਹ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ।
ਕਿਵੇਂ ਕਰੀਏ ਸੇਵਨ?
ਤਰੀਕਾ
- ਇਕ ਗਲਾਸ ਦੁੱਧ 'ਚ 7-10 ਮਖਾਣੇ ਪਾ ਕੇ ਚੰਗੀ ਤਰ੍ਹਾਂ ਉਬਾਲ ਲਓ।
ਸਵਾਦ ਲਈ
- ਤੁਸੀਂ ਇਸ 'ਚ ਹਲਕੀ ਮਿਸ਼ਰੀ ਜਾਂ ਇਲਾਇਚੀ ਪਾਊਡਰ ਵੀ ਮਿਲਾ ਸਕਦੇ ਹੋ।
ਸਮਾਂ
- ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਸਭ ਤੋਂ ਵੱਧ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਹ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।
ਨੋਟ :- ਕਿਸੇ ਵੀ ਚੀਜ਼ ਦੀ ਜ਼ਿਆਦਾ ਵਰਤੋਂ ਨੁਕਸਾਨਦੇਹ ਹੋ ਸਕਦੀ ਹੈ। ਜੇਕਰ ਤੁਹਾਨੂੰ ਕੋਈ ਗੰਭੀਰ ਐਲਰਜੀ ਜਾਂ ਬਿਮਾਰੀ ਹੈ, ਤਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਸਿਹਤ ਦਾ ਖ਼ਜ਼ਾਨਾ : ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਦੇ 5 ਬੇਮਿਸਾਲ ਫਾਇਦੇ
NEXT STORY