ਜਲੰਧਰ- ਖਾਣਾ ਬਣਾਉਣ ਦੀਆਂ ਚੀਜ਼ਾਂ 'ਚ ਅਕਸਰ ਮੇਥੀ ਦੇ ਦਾਣਾ ਵਰਤਿਆ ਜਾਂਦਾ ਹੈ। ਮੇਥੀ 'ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ। ਮੇਥੀ ਰਸੋਈ ਵਿਚ ਮੌਜੂਦ ਇਕ ਅਜਿਹਾ ਮਸਾਲਾ ਹੈ, ਜੋ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਣ ਲਈ ਜਾਣਿਆ ਜਾਂਦਾ ਹੈ, ਸਗੋਂ ਸਿਹਤ ਨੂੰ ਵੀ ਕਈ ਫਾਇਦੇ ਪਹੁੰਚਾਉਂਦਾ ਹੈ। ਸਵੇਰੇ ਖਾਲੀ ਪੇਟ ਮੇਥੀ ਦਾ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਸਵੇਰੇ ਚਾਹ ਅਤੇ ਕੌਫੀ ਪੀਣ ਦੀ ਬਜਾਏ ਖਾਲੀ ਪੇਟ ਮੇਥੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਡੇ ਸਰੀਰ ਨੂੰ ਕਈ ਹੈਰਾਨੀਜਨਕ ਫਾਇਦੇ ਹੋ ਸਕਦੇ ਹਨ।
ਮੇਥੀ ਦੇ ਪਾਣੀ ਦਾ ਸੇਵਨ ਕਰਨ ਨਾਲ ਤੁਸੀਂ ਆਪਣਾ ਭਾਰ ਕੰਟਰੋਲ 'ਚ ਰੱਖ ਸਕਦੇ ਹੋ। ਇੰਨਾ ਹੀ ਨਹੀਂ ਮੇਥੀ ਦਾ ਪਾਣੀ ਨਾਲ ਸ਼ੂਗਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮੇਥੀ ਵਿਚ ਸੋਡੀਅਮ, ਜ਼ਿੰਕ, ਫਾਸਫੋਰਸ, ਫੋਲਿਕ ਐਸਿਡ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਏ, ਬੀ ਅਤੇ ਸੀ ਵਰਗੇ ਖਣਿਜ ਤੱਤ ਵੀ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ 'ਚ ਫਾਈਬਰ, ਪ੍ਰੋਟੀਨ, ਸਟਾਰਚ, ਖੰਡ, ਫਾਸਫੋਰਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਫਾਇਦੇ ਪਹੁੰਚਾਉਣ 'ਚ ਮਦਦ ਕਰਦੇ ਹਨ।
ਆਓ ਜਾਣਦੇ ਹਾਂ ਮੇਥੀ ਦਾਣੇ ਦੇ ਚਮਤਕਾਰੀ ਲਾਭਾਂ ਬਾਰੇ-
ਮੋਟਾਪਾ ਕਰੋ ਕੰਟਰੋਲ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਮੇਥੀ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਵਾਧੂ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਮਿਲਦੀ ਹੈ।
ਪਾਚਨ ਸ਼ਕਤੀ ਹੋਵੇਗੀ ਮਜ਼ਬੂਤ
ਜੇਕਰ ਤੁਸੀਂ ਸਵੇਰੇ ਖਾਲੀ ਪੇਟ ਮੇਥੀ ਦਾ ਪਾਣੀ ਪੀਂਦੇ ਹੋ ਤਾਂ ਤੁਸੀਂ ਕਬਜ਼ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਬਦਹਜ਼ਮੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਮੇਥੀ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ।
ਸ਼ੂਗਰ ਕੰਟਰੋਲ ਕਰੇ
ਮੇਥੀ 'ਚ ਫਾਈਬਰ, ਪ੍ਰੋਟੀਨ, ਸਟਾਰਚ, ਖੰਡ, ਫਾਸਫੋਰਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
ਮਜ਼ਬੂਤ ਕਰੇ ਵਾਲ
2 ਚਮਚੇ ਮੇਥੀ ਦੇ ਦਾਣਿਆਂ 'ਚ 1-1 ਚਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫਿਰ ਇਸ ਨੂੰ 30 ਮਿੰਟ ਵਾਲਾਂ 'ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ।
ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਨਿਜਾਤ
ਮੇਥੀ ਦੇ ਦਾਣੇ ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਪੇਟ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਣ ਨੂੰ ਵੀ ਦੂਰ ਕਰਦੇ ਹਨ। ਪੀਰੀਅਡ ਆਉਣ ਦੇ ਦਿਨਾਂ 'ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ।
ਚਮੜੀ ਦੀ ਖੁਸ਼ਕੀ ਦੂਰ ਕਰਨ ਲਈ ਖਾਓ ਇਹ ਭੋਜਨ
NEXT STORY