ਨਵੀਂ ਦਿੱਲੀ— ਅਨਾਰ ਫਾਈਬਰ, ਵਿਟਾਮਿਨ ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਖਾਣ ਨਾਲ ਸਰੀਰ ਕਈ ਬੀਮਾਰੀ ਤੋਂ ਦੂਰ ਰਹਿੰਦਾ ਹੈ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇ ਹੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਅਨਾਰ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ 'ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ। ਭੁੱਖ ਲੱਗਦੀ ਹੈ ਅਤੇ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ। ਇਨ੍ਹਾਂ ਫਾਇਦਿਆਂ ਤੋਂ ਇਲਾਵਾ ਵੀ ਅਨਾਰ ਖਾਣ ਦੇ ਕਈ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਅਨਾਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...
1. ਦਿਮਾਗ ਤੇਜ਼ ਕਰੇ
ਜੇ ਤੁਸੀਂ ਵੀ ਚੀਜ਼ਾਂ ਨੂੰ ਵਾਰ-ਵਾਰ ਭੁੱਲ ਜਾਂਦੇ ਹੋ ਤਾਂ ਰੋਜ਼ਾਨਾ ਅਨਾਰ ਖਾਣਾ ਸ਼ੁਰੂ ਕਰ ਦਿਓ। ਜੋ ਤੁਹਾਡੇ ਦਿਮਾਗ ਨੂੰ ਤੇਜ਼ ਕਰਦਾ ਹੈ ਅਤੇ ਅਲਜ਼ਾਈਮਰ ਵਰਗੀ ਭੁੱਲਣ ਦੀ ਬੀਮਾਰੀ ਨੂੰ ਹੌਲੀ-ਹੌਲੀ ਘੱਟ ਕਰਦਾ ਹੈ। ਇਸ ਲਈ ਹਰ ਦਿਨ ਨਾਸ਼ਤੇ ਦੇ ਨਾਲ ਹਰ ਦਿਨ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਚਾਹੋ ਤਾਂ ਇਸ ਦਾ ਜੂਸ ਵੀ ਪੀ ਸਕਦੇ ਹੋ।
2. ਅਨੀਮਿਆ ਦੀ ਸਮੱਸਿਆ ਦੂਰ ਕਰੇ
ਅਨਾਰ ਸਰੀਰ 'ਚ ਆਇਰਨ ਦੀ ਕਮੀ ਨੂੰ ਪੂਰਾ ਕਰਨ ਦੇ ਨਾਲ-ਨਾਲ ਰੈੱਡ ਸੈੱਲਸ ਨੂੰ ਵਧਾਉਂਦਾ ਹੈ। ਇਹ ਖੂਨ 'ਚ ਹੀਮੋਗਲੋਬਿਨ ਦੀ ਮਾਤਰਾ 'ਚ ਵਾਧਾ ਕਰਦੇ ਹਨ ਅਤੇ ਉਸ ਦੇ ਪ੍ਰਵਾਹ 'ਚ ਸੁਧਾਰ ਲਿਆਉਂਦੇ ਹਨ। ਅਨੀਮਿਆ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
3. ਦਿਲ ਨੂੰ ਰੱਖੇ ਹੈਲਦੀ
ਅਨਾਰ ਧਮਨੀਆਂ 'ਚ ਸੁਧਾਰ ਕਰਕੇ ਖੂਨ ਦੇ ਪ੍ਰਵਾਹ 'ਚ ਸੁਧਾਰ ਲਿਆਉਂਦਾ ਹੈ। ਇਸ ਲਈ ਹਾਰਟ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
4. ਕੈਂਸਰ ਨਾਲ ਲੜ੍ਹਣ 'ਚ ਮਦਦ ਕਰੇ
ਅਨਾਰ 'ਚ ਭਰਪੂਰ ਮਾਤਰਾ 'ਚ ਮੌਜੂਦ ਐਂਟੀ-ਆਕਸੀਡੈਂਟ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਹ ਇਮਊਨ ਸਿਸਟਮ ਨੂੰ ਮਜ਼ਬੂਤ ਕਰਕੇ ਰੋਗਾਂ ਨਾਲ ਲੜਣ ਦੀ ਤਾਕਤ ਦਿੰਦੇ ਹਨ। ਇਸ ਲਈ ਕੈਂਸਰ ਪੀੜਤਾਂ ਨੂੰ ਅਨਾਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
5. ਗਰਭਵਤੀ ਔਰਤਾਂ ਲਈ ਫਾਇਦੇਮੰਦ
ਅਨਾਰ 'ਚ ਮੌਜੂਦ ਮਿਨਰਲਸ, ਵਿਟਾਮਿਨ, ਫਲੋਰਿਕ ਐਸਿਡ ਬੱਚੇ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ ਵੀ ਹੁੰਦਾ ਹੈ, ਜੋ ਡਿਲਵਰੀ ਦੌਰਾਨ ਹੋਣ ਵਾਲੇ ਦਰਦ ਨੂੰ ਘੱਟ ਕਰਦਾ ਹੈ।
ਖੀਰਾ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ
NEXT STORY