ਜਲੰਧਰ (ਬਿਊਰੋ) - ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸਦੇ ਬਾਅਦ ਹੋਣ ਵਾਲੀਆਂ ਦੂਜੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ।
1. ਸਿਰ ਦਰਦ
ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
2. ਬਲੱਡ ਪ੍ਰੈਸ਼ਰ
ਵੱਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਕਾਲੀ ਇਲਾਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਸੌਖ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਕਾਲੀ ਇਲਾਚੀ ਦਾ ਸੇਵਨ ਕਰਨਾ ਚਾਹੀਦਾ ਹੈ।
3. ਚਮੜੀ
ਕਾਲੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫਾਇਦਾ ਮਿਲਦਾ ਹੈ। ਜੇਕਰ ਆਪਣੀ ਚਮੜੀ ਵਿੱਚ ਨਿਖਾਰ ਲਿਆਉਣਾ ਹੈ ਤਾਂ ਕਾਲੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ।
ਪੜ੍ਹੋ ਇਹ ਵੀ ਖਬਰ - Beauty Tips: ਮਹਿੰਗੀ ਕਰੀਮ ਨਹੀਂ, ਇਹ ਵਿਟਾਮਿਨ ਦਿਵਾਉਣਗੇ ਚਮੜੀ ਦੇ ਨਿਸ਼ਾਨਾਂ ਤੋਂ ਛੁਟਕਾਰਾ
4. ਕੈਂਸਰ
ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।
ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’
5. ਮੂੰਹ ਦੇ ਛਾਲੇ ਦੂਰ
ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ 'ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ 'ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।
6. ਗੈਸ ਤੇ ਉਲਟੀਆਂ ਤੋਂ ਰਾਹਤ
ਵੱਡੀ ਇਲਾਇਚੀ ਅਤੇ ਅਜਵਾਇਣ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ’ਚ ਹੋਣ ਵਾਲੀ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
ਪੜ੍ਹੋ ਇਹ ਵੀ ਖਬਰ - Navratri 2020: ਜਾਣੋ ਨਰਾਤਿਆਂ 'ਚ ‘ਖੇਤਰੀ’ ਬੀਜਣ ਦਾ ਮਹੱਤਵ, ਹੁੰਦੀ ਹੈ ਮਾਂ ਦੀ ਕ੍ਰਿਪਾ
7. ਗਲੇ ਦੀਆਂ ਤਕਲੀਫਾਂ ਨੂੰ ਦੂਰ
ਵੱਡੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਲਓ। ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਪੜ੍ਹੋ ਇਹ ਵੀ ਖਬਰ - ਮੰਗਲਵਾਰ ਨੂੰ ਕਰੋ ਇਹ ਖਾਸ ਉਪਾਅ, ਹਮੇਸ਼ਾ ਲਈ ਖੁੱਲ੍ਹ ਜਾਵੇਗੀ ਤੁਹਾਡੀ ਕਿਸਮਤ
8. ਖੰਘ ਤੋਂ ਮਿਲਦਾ ਹੈ ਆਰਾਮ
ਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ।
Health tips : ਬੱਚਿਆਂ ਦੇ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜਾਂ, ਕੰਪਿਊਟਰ ਵਾਂਗ ਤੇਜ ਚਲੇਗਾ ‘ਦਿਮਾਗ’
NEXT STORY