ਨਵੀਂ ਦਿੱਲੀ- ਜ਼ਿਆਦਾਤਰ ਭਾਰਤੀ ਘਰਾਂ ਵਿੱਚ ਕਾਲੀ ਮਿਰਚ ਨੂੰ ਮਸਾਲੇ ਵਜੋਂ ਵਰਤਿਆ ਜਾਂਦਾ ਹੈ। ਇਸ ਦੇ ਨਾਲ ਹੀ ਕੁਝ ਲੋਕ ਕਾਲੀ ਮਿਰਚ ਦਾ ਕਾੜ੍ਹਾ ਬਣਾ ਕੇ ਵੀ ਪੀਂਦੇ ਹਨ। ਕਾਲੀ ਮਿਰਚ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਐਂਟੀਬੈਕਟੀਰੀਅਲ, ਐਂਟੀਮਾਈਕਰੋਬੀਅਲ, ਐਂਟੀਓਬੀਸਿਟੀ ਅਤੇ ਐਂਟੀਇਨਫਲੇਮੇਟਰੀ ਗੁਣ ਹੁੰਦੇ ਹਨ। ਇਹ ਸਾਰੇ ਗੁਣ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੋ ਸਕਦੇ ਹਨ।
1. ਪਾਚਨ ਹੁੰਦਾ ਹੈ ਬਿਹਤਰ
ਕਾਲੀ ਮਿਰਚ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ। ਕਾਲੀ ਮਿਰਚ ਵਿੱਚ ਪਾਈਪਰੀਨ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਹ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਇਸ ਨਾਲ ਗੈਸ, ਕਬਜ਼ ਅਤੇ ਬਦਹਜ਼ਮੀ ਵਰਗੀਆਂ ਪਾਚਨ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

2. ਭਾਰ ਘਟਾਉਣ 'ਚ ਮਦਦਗਾਰ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਾਲੀ ਮਿਰਚ ਦਾ ਸੇਵਨ ਸ਼ੁਰੂ ਕਰ ਸਕਦੇ ਹੋ। ਕਾਲੀ ਮਿਰਚ ਵਿੱਚ ਪਾਈਪਰੀਨ ਅਤੇ ਐਂਟੀਓਬੇਸਿਟੀ ਪ੍ਰਭਾਵ ਹੁੰਦੇ ਹਨ, ਜੋ ਭਾਰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਤੁਸੀਂ ਭੋਜਨ ਵਿਚ ਕਾਲੀ ਮਿਰਚ ਨੂੰ ਸ਼ਾਮਲ ਕਰ ਸਕਦੇ ਹੋ ਜਾਂ ਤੁਸੀਂ ਇਸ ਦਾ ਕਾੜ੍ਹਾ ਬਣਾ ਕੇ ਵੀ ਪੀ ਸਕਦੇ ਹੋ।
ਇਹ ਵੀ ਪੜ੍ਹੋ : ਗੋਡਿਆਂ ਤੇ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਵਰਦਾਨ ਹੈ 'ਆਂਵਲੇ ਦਾ ਮੁਰੱਬਾ', ਜਾਣੋ ਹੋਰ ਵੀ ਫ਼ਾਇਦੇ

3. ਜ਼ੁਕਾਮ ਅਤੇ ਫਲੂ ਤੋਂ ਮਿਲਦੀ ਹੈ ਰਾਹਤ
ਕਾਲੀ ਮਿਰਚ 'ਚ ਮੌਜੂਦ ਪਾਈਪਰੀਨ ਸਰਦੀ, ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਵੀ ਰਾਹਤ ਦਿਵਾਉਂਦਾ ਹੈ। ਕਾਲੀ ਮਿਰਚ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੀ ਹੈ। ਜਦੋਂ ਇਮਿਊਨਿਟੀ ਮਜ਼ਬੂਤਹੁੰਦੀ ਹੈ, ਤਾਂ ਇਹ ਸਰੀਰ ਨੂੰ ਬੈਕਟੀਰੀਆ ਅਤੇ ਵਾਇਰਸ ਨਾਲ ਲੜਨ ਵਿੱਚ ਮਦਦ ਕਰਦੀ ਹੈ। ਜੇਕਰ ਤੁਹਾਨੂੰ ਖੰਘ ਜਾਂ ਜ਼ੁਕਾਮ ਹੈ ਤਾਂ ਕਾਲੀ ਮਿਰਚ ਦਾ ਸੇਵਨ ਜ਼ਰੂਰ ਕਰੋ।
4. ਓਰਲ ਹੈਲਥ ਲਈ ਫਾਇਦੇਮੰਦ
ਕਾਲੀ ਮਿਰਚ ਵਿੱਚ ਐਂਟੀਮਾਈਕਰੋਬੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਇਹ ਸਾਰੇ ਮੂੰਹ ਵਿੱਚ ਮੌਜੂਦ ਹਾਨੀਕਾਰਕ ਬੈਕਟੀਰੀਆ ਨੂੰ ਮਾਰਦੇ ਹਨ। ਇਸ ਦੇ ਨਾਲ ਹੀ ਸੋਜ ਆਦਿ ਤੋਂ ਵੀ ਰਾਹਤ ਮਿਲਦੀ ਹੈ। ਕਾਲੀ ਮਿਰਚ ਖਾਣ ਨਾਲ ਦੰਦ ਵੀ ਸੁਰੱਖਿਅਤ ਰਹਿੰਦੇ ਹਨ। ਕਾਲੀ ਮਿਰਚ ਮੂੰਹ ਦੀ ਸਫਾਈ ਬਣਾਈ ਰੱਖਣ ਵਿੱਚ ਮਦਦ ਕਰ ਸਕਦੀ ਹੈ।

5. ਗੋਡੇ ਤੇ ਜੋੜਾਂ ਦੇ ਦਰਦ ਤੋਂ ਰਾਹਤ
ਕਾਲੀ ਮਿਰਚ ਵਿੱਚ ਮੌਜੂਦ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਆਰਥਰਾਈਟਿਸ ਪ੍ਰਭਾਵ ਪਾਇਆ ਜਾਂਦਾ ਹੈ। ਇਹ ਗੁਣ ਗਠੀਏ ਕਾਰਨ ਹੋਣ ਵਾਲੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਕਾਰਗਰ ਹਨ।
ਨੋਟ- ਕਾਲੀ ਮਿਰਚ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ ਪਰ ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਇਸ ਦਾ ਸੇਵਨ ਘੱਟ ਮਾਤਰਾ 'ਚ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸਾਵਧਾਨ! ਕੋਰੋਨਾ ਦਾ ਬੇਹੱਦ ਖ਼ਤਰਨਾਕ BF.7 ਵੈਰੀਐਂਟ ਮਚਾ ਰਿਹੈ ਤਬਾਹੀ, ਬਚਣ ਲਈ ਯਾਦ ਰੱਖੋਂ ਇਹ ਟਿਪਸ
NEXT STORY